ਬੀਜੇਪੀ ਨੇ ਕੇਜਰੀਵਾਲ ਦੇ ਲਗਾਏ ਪੋਸਟਰ

ਬੀਜੇਪੀ ਨੇ ਕੇਜਰੀਵਾਲ ਦੇ ਲਗਾਏ ਪੋਸਟਰ

ਜਲੰਧਰ, 22 ਮਾਰਚ, ਨਿਰਮਲ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘੁਟਾਲੇ ਵਿਚ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਪੂਰੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚ ਕਈ ਜਗ੍ਹਾ ਬੀਜੇਪੀ ਖ਼ਿਲਾਫ਼ ਪ੍ਰਦਰਸ਼ਨ ਚਲ ਰਿਹਾ ਹੈ। ਪੰਜਾਬ ਦੇ ਜਲੰਧਰ ਵਿਚ ਬੀਜੇਪੀ ਵਰਕਰਾਂ ਨੇ ਕੇਜਰੀਵਾਲ ਦੇ ਚੋਰ ਮਚਾਏ ਸ਼ੋਰ ਦੇ ਪੋਸਟਰ ਤੱਕ ਲਗਾ ਦਿੱਤੇ।

ਇਹ ਵੀ ਪੜ੍ਹੋ

ਬਠਿੰਡਾ ਲੋਕ ਸਭਾ ਸੀਟ ਪੰਜਾਬ ਦੀ ਤਿੰਨੋਂ ਮੁੱਖ ਸਿਆਸੀ ਪਾਰਟੀਆਂ ਦੇ ਲਈ ਸਭ ਤੋਂ ਵੱਡੀ ਹੌਟ ਸੀਟ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ ਤੇ ਹਾਲੇ ਅਕਾਲੀ ਦਲ ਵਲੋਂ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਲਈ ਕਾਂਗਰਸ ਹਾਈ ਕਮਾਨ ਵਲੋਂ ਬਠਿੰਡਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਅੰਤਿਮ ਮੋਹਰ ਲਗ ਚੁੱਕੀ ਹੈ। ਹਾਲਾਂਕਿ ਇਸ ਦੇ ਬਾਰੇ ਵਿਚ ਅਗਲੇ ਦਿਨਾਂ ਵਿਚ ਅਧਿਕਾਰਤ ਤੌਰ ’ਤੇ ਐਨਾਨ ਹੋਵੇਗਾ।
ਬਠਿੰਡਾ ਸੀਟ ਤੋਂ ਜੀਤ ਮਹਿੰਦਰ ਸਿੱਧੂ ਦਾ ਨਾਂ ਵੀ ਚਰਚਾ ਵਿਚ ਸੀ, ਲੇਕਿਨ ਕਾਂਗਰਸ ਹਾਈਕਮਾਨ ਨੇ ਅੰਮ੍ਰਿਤਾ ਵੜਿੰਗ ਦੇ ਨਾਂ ’ਤੇ ਮੋਹਰ ਲਗਾਈ ਹੈ। ਕਾਂਗਰਸ ਵਲੋਂ ਅੰਮ੍ਰਿਤਾ ਵੜਿੰਗ ਦੇ ਚੋਣ ਮੈਦਾਨ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਲਈ ਵੱਡੀ ਚੁਣੌਤੀ ਹੋਵੇਗੀ।
ਸੂਤਰਾਂ ਅਨੁਸਾਰ ਸ਼੍ਰੋਅਦ ਵੀ ਭਾਜਪਾ ਦੇ ਨਾਲ ਗਠਜੋੜ ਕਰਨ ਤੋਂ ਬਾਅਦ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ’ਤੇ ਮੋਹਰ ਲਗਾ ਸਕਦਾ ਹੈ। ਹਾਲਾਂਕਿ ਮੌਜੂਦਾ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਹੀ ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਅਦ ਦਾ ਉਮੀਦਵਾਰ ਮੰਨਿਆ ਜਾ ਰਿਹਾ। ਲੇਕਿਨ ਸ਼੍ਰੋਅਦ ਅਤੇ ਭਾਜਪਾ ਪੂਰੀ ਤਰ੍ਹਾਂ ਖਾਮੋਸ਼ ਹਨ।
ਇੱਕ ਵਾਰਡ ਵਿਚ ਲੋਕਾਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਾਰਟੀ ਦੁਆਰਾ ਜੋ ਡਿਊਟੀ ਲਗਾਈ ਜਾਵੇਗੀ ਉਸ ’ਤੇ ਉਹ ਇਮਾਨਦਾਰੀ ਦੇ ਨਾਲ ਕੰਮ ਕਰੇਗੀ। ਦੇਸ਼ ਦੀ ਆਰਥਿਕਤ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪਿਛਲੇ ਦਸ ਸਾਲ ਵਿਚ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਬਜਾਏ ਮੋਦੀ ਨੇ ਕਮਜ਼ੋਰ ਕੀਤਾ ਹੈ।

Related post

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

ਪੰਜਾਬ ਪੁੱਜੀਆਂ ਗੁਜਰਾਤ ਪੁਲਿਸ ਦੀ 7 ਕੰਪਨੀਆਂ

23 ਮਈ ਨੂੰ ਪੰਜਾਬ ਵਿਚ ਪ੍ਰਚਾਰ ਕਰਨਗੇ ਪੀਐਮ ਮੋਦੀ ਚੰਡੀਗੜ੍ਹ, 20 ਮਈ, ਨਿਰਮਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ…
ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲਿਆ

ਤਹਿਰਾਨ, 20 ਮਈ, ਨਿਰਮਲ : ਈਰਾਨ ਦੇ ਰਾਸ਼ਟਰਪਤੀ ਰਾਏਸੀ ਦੇ ਹੈਲੀਕਾਪਟਰ ਦਾ ਮਲਬਾ ਮਿਲ ਗਿਆ ਹੈ।ਕਾਫੀ ਜੱਦੋ ਜਹਿਦ ਤੋਂ ਬਾਅਦ ਈਰਾਨ…
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…