ਭਾਜਪਾ ਨੇ ਰਾਜ ਸਭਾ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ

ਭਾਜਪਾ ਨੇ ਰਾਜ ਸਭਾ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਗੁਜਰਾਤ ਅਤੇ ਮਹਾਰਾਸ਼ਟਰ ਤੋਂ ਰਾਜ ਸਭਾ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਜੇਪੀ ਨੱਡਾ ਗੁਜਰਾਤ ਤੋਂ ਰਾਜ ਸਭਾ ਉਮੀਦਵਾਰ ਹੋਣਗੇ ਜਦਕਿ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਅਸ਼ੋਕ ਚਵਾਨ ਨੂੰ ਮਹਾਰਾਸ਼ਟਰ ਤੋਂ ਰਾਜ ਸਭਾ ਦੀ ਟਿਕਟ ਮਿਲੀ ਹੈ।ਰਾਜ ਸਭਾ ਦੋ-ਸਾਲਾ ਚੋਣਾਂ ਲਈ ਪਾਰਟੀ ਵੱਲੋਂ ਜਾਰੀ ਨਵੀਂ ਸੂਚੀ ਵਿੱਚ ਗੁਜਰਾਤ ਤੋਂ ਚਾਰ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਜੇਪੀ ਨੱਡਾ ਤੋਂ ਇਲਾਵਾ ਪਾਰਟੀ ਨੇ ਗੋਵਿੰਦ ਭਾਈ ਢੋਲਕੀਆ, ਮਯੰਕਭਾਈ ਨਾਇਕ ਅਤੇ ਡਾ: ਜਸ਼ਵੰਤ ਸਿੰਘ ਸਲਾਮ ਸਿੰਘ ਪਰਮਾਰ ਨੂੰ ਗੁਜਰਾਤ ਤੋਂ ਰਾਜ ਸਭਾ ਉਮੀਦਵਾਰ ਐਲਾਨਿਆ ਹੈ। ਜਦੋਂ ਕਿ ਮਹਾਰਾਸ਼ਟਰ ਤੋਂ ਪਾਰਟੀ ਨੇ ਅਸ਼ੋਕ ਚਵਾਨ, ਮੇਧਾ ਕੁਲਕਰਨੀ ਅਤੇ ਡਾ: ਅਜੀਤ ਗੋਪਚੜੇ ਨੂੰ ਰਾਜ ਸਭਾ ਦੀਆਂ ਟਿਕਟਾਂ ਦਿੱਤੀਆਂ ਹਨ।

ਭਾਜਪਾ ਨੇ ਗੁਜਰਾਤ ਤੋਂ ਹੀਰਾ ਵਪਾਰੀ ਗੋਵਿੰਦਭਾਈ ਢੋਲਕੀਆ ਨੂੰ ਰਾਜ ਸਭਾ ਟਿਕਟ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਗੋਵਿੰਦਭਾਈ ਢੋਲਕੀਆ ਨੇ ਅਯੁੱਧਿਆ ਵਿੱਚ ਮੰਦਰ ਦੇ ਨਿਰਮਾਣ ਲਈ 11 ਕਰੋੜ ਰੁਪਏ ਦੀ ਰਾਸ਼ੀ ਦਾਨ ਕੀਤੀ ਹੈ। ਗੋਵਿੰਦਭਾਈ ਢੋਲਕੀਆ ਹੀਰਾ ਕੰਪਨੀ ਸ਼੍ਰੀਰਾਮਕ੍ਰਿਸ਼ਨ ਐਕਸਪੋਰਟਸ ਦੇ ਸੰਸਥਾਪਕ ਹਨ। ਉਨ੍ਹਾਂ ਦੀ ਕੰਪਨੀ ਹੀਰਿਆਂ ਦੇ ਖੇਤਰ ਵਿੱਚ ਜਾਣਿਆ-ਪਛਾਣਿਆ ਨਾਮ ਹੈ। ਗੋਵਿੰਦਭਾਈ ਢੋਲਕੀਆ ਲੰਬੇ ਸਮੇਂ ਤੋਂ ਆਰਐਸਐਸ ਨਾਲ ਜੁੜੇ ਹੋਏ ਹਨ।ਤੁਹਾਨੂੰ ਦੱਸ ਦੇਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 15 ਫਰਵਰੀ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 16 ਫਰਵਰੀ ਨੂੰ ਹੋਵੇਗੀ। ਉਮੀਦਵਾਰ 20 ਫਰਵਰੀ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਜੇਕਰ ਲੋੜ ਪਈ ਤਾਂ 27 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਤੱਕ ਵੋਟਾਂ ਦੀ ਗਿਣਤੀ ਹੋਵੇਗੀ।

ਕਿਸਾਨਾਂ ਦੀਆਂ ਮੰਗਾਂ ਜਾਇਜ਼ : ਕੁਲਦੀਪ ਧਾਲੀਵਾਲ


ਸ਼ੰਭੂ ਬਾਰਡਰ, 14 ਫ਼ਰਵਰੀ, ਨਿਰਮਲ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ਾ ਦੱਸਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਚਟਾਨ ਵਾਂਗ ਖੜੇ੍ਹ ਹਾਂ ਅਤੇ ਖੜੇ੍ਹ ਰਹਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ।ਦੱਸ ਦੇਈਏ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ ਬਾਰਡਰ ’ਤੇ ਜਾਮ ਲੱਗਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।

Related post

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…