Begin typing your search above and press return to search.

ਅਮਰੀਕਾ ’ਚ ਭਾਜਪਾ ਦੀ ਮੁਹਿੰਮ ਸ਼ੁਰੂ

ਵਾਸ਼ਿੰਗਟਨ, ਡੀ. ਸੀ, 4 ਮਾਰਚ (ਰਾਜ ਗੋਗਨਾ)-ਨਿਰਮਲ-ਅਮਰੀਕਾ ਵਿੱਚ ਵੀ ਭਾਜਪਾ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਅਮਰੀਕਾ ਵਿੱਚ ਰਹਿੰਦੇ ਭਾਜਪਾ ਦੇ ਸਮਰਥਕਾਂ ਨੇ ਲੋਕ ਸਭਾ ਚੋਣਾਂ ਵਿੱਚ 400 ਸੀਟਾਂ ਜਿੱਤਣ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਭਾਜਪਾ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ। ਓਵਰਸੀਜ਼ ਫਰੈਂਡਜ਼ ਆਫ ਬੀਜੇਪੀ ਨੇ ਕਿਹਾ ਹੈ ਕਿ ਇਹ ਇਸ ਕੰਮ […]

ਅਮਰੀਕਾ ’ਚ ਭਾਜਪਾ ਦੀ ਮੁਹਿੰਮ ਸ਼ੁਰੂ
X

Editor EditorBy : Editor Editor

  |  4 March 2024 2:58 AM GMT

  • whatsapp
  • Telegram


ਵਾਸ਼ਿੰਗਟਨ, ਡੀ. ਸੀ, 4 ਮਾਰਚ (ਰਾਜ ਗੋਗਨਾ)-ਨਿਰਮਲ-ਅਮਰੀਕਾ ਵਿੱਚ ਵੀ ਭਾਜਪਾ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਅਮਰੀਕਾ ਵਿੱਚ ਰਹਿੰਦੇ ਭਾਜਪਾ ਦੇ ਸਮਰਥਕਾਂ ਨੇ ਲੋਕ ਸਭਾ ਚੋਣਾਂ ਵਿੱਚ 400 ਸੀਟਾਂ ਜਿੱਤਣ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਭਾਜਪਾ ਦੀ ਮਦਦ ਕਰਨ ਦਾ ਵਾਅਦਾ ਕੀਤਾ ਹੈ। ਓਵਰਸੀਜ਼ ਫਰੈਂਡਜ਼ ਆਫ ਬੀਜੇਪੀ ਨੇ ਕਿਹਾ ਹੈ ਕਿ ਇਹ ਇਸ ਕੰਮ ਵਿੱਚ ਯੋਗਦਾਨ ਪਾਵੇਗੀ। ਓਵਰਸੀਜ਼ ਫਰੈਂਡਜ਼ ਆਫ ਬੀਜੇਪੀ ਦੇ ਪ੍ਰਧਾਨ ਅਡਪਾ ਪ੍ਰਸਾਦ ਨੇ ਸ਼ਨੀਵਾਰ ਨੂੰ ਵਾਸ਼ਿੰਗਟਨ ਡੀਸੀ ਵਿੱਚ ਕਿਹਾ ਕਿ ਭਾਰਤੀ ਪ੍ਰਵਾਸੀ ਭਾਰਤੀ ਭਾਜਪਾ ਦਾ ਸਮਰਥਨ ਕਰਨਗੇ।ਫਰੈਂਡਜ ਆਫ ਬੀਜੇਪੀ ਦੁਆਰਾ ਤਾਲਮੇਲ ਵਾਲੀਆਂ ਵੱਖ-ਵੱਖ ਚੋਣ ਗਤੀਵਿਧੀਆਂ ਲਈ 3,000 ਤੋਂ ਵੱਧ ਲੋਕਾਂ ਨੇ ਸਾਈਨ ਅੱਪ ਕੀਤਾ ਹੈ । ਇਹਨਾਂ ਗਤੀਵਿਧੀਆਂ ਵਿੱਚ ਇੰਟਰਨੈਟ ਮੀਡੀਆ , ਫ਼ੋਨ ਕਾਲਾਂ , ਵੋਟਰ ਵਿਸ਼ਲੇਸ਼ਣ ਅਤੇ ਕੁਝ ਭਾਰਤ ਦੌਰੇ ਸ਼ਾਮਲ ਹਨ ।ਕਰੀਬ 25 ਲੱਖ ਲੋਕਾਂ ਨੂੰ ਅਮਰੀਕਾ ਤੋਂ ਭਾਰਤ ਬੁਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਭਾਰਤੀਆਂ ਨੂੰ ਬੁਲਾ ਕੇ ਬੀਜੇਪੀ ਨੂੰ ਵੋਟ ਪਾਉਣ ਦੀ ਬੇਨਤੀ ਕੀਤੀ ਜਾਵੇਗੀ। ਮੋਦੀ ਦੀ ਗਰੰਟੀ , ਮੁਹੱਲਾ ਚਾਈ ਪੇ ਡਿਬੇਟ , ਕਾਰ ਰੈਲੀ ਅਤੇ ਹੋਲੀ ਮਿਲਨ ਵਰਗੇ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ। ਫਰੈਂਡਜ ਆਫ ਬੀਜੇਪੀ ਦੇ ਸਿੱਖ ਅਫੇਅਰ ਵਿੰਗ ਦੇ ਕਨਵੀਨਰ ਕੰਵਲਜੀਤ ਸਿੰਘ ਸੋਨੀ ਨੇ ਕਿਹਾ ਕਿ ਅਸੀਂ ਤਿਆਰ ਹਾਂ। ਇਸ ਵਾਰ ਅਸੀਂ ਪ੍ਰਧਾਨ ਮੰਤਰੀ ਲਈ 400 ਸੀਟਾਂ ਪਾਰ ਕਰਾਂਗੇ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it