ਟੋਲ ਮੁਲਾਜ਼ਮਾਂ ਤੇ ਪੀਆਰਟੀਸੀ ਬੱਸ ਕੰਡਕਟਰ ਵਿਚਾਲੇ ਹੋਈ ਖ਼ੂਨੀ ਝੜਪ
ਡਿਆਲਾ ਗੁਰੂ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਤੇ ਪੀਆਰਟੀਸੀ ਦੇ ਕੰਡਕਟਰ ਦੇ ਨਾਲ ਖ਼ੂਨੀ ਝੜਪ ਹੋ ਗਈ, ਜਿਸ ਦੌਰਾਨ ਸੜਕ ’ਤੇ ਲੰਬਾ ਜਾਮ ਲੱਗ ਗਿਆ। ਕੰਡਕਟਰ ਦਾ ਕਹਿਣਾ ਹੈ ਕਿ ਮੇਰੇ ਨਾਲ ਕੁੱਟਮਾਰ ਕੀਤੀ ਗਈ...
By : Makhan shah
ਅੰਮ੍ਰਿਤਸਰ : ਜੰਡਿਆਲਾ ਗੁਰੂ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਤੇ ਪੀਆਰਟੀਸੀ ਦੇ ਕੰਡਕਟਰ ਦੇ ਨਾਲ ਖ਼ੂਨੀ ਝੜਪ ਹੋ ਗਈ, ਜਿਸ ਦੌਰਾਨ ਸੜਕ ’ਤੇ ਲੰਬਾ ਜਾਮ ਲੱਗ ਗਿਆ। ਕੰਡਕਟਰ ਦਾ ਕਹਿਣਾ ਹੈ ਕਿ ਮੇਰੇ ਨਾਲ ਕੁੱਟਮਾਰ ਕੀਤੀ ਗਈ ਹੈ ਤੇ ਟੋਲ ਪਲਾਜਾ ਦੇ ਮੁਲਾਜ਼ਮਾਂ ਵੱਲੋਂ ਸਿਰ ਦੇ ਵਿੱਚ ਕੜੇ ਤੇ ਰਾੜ ਮਾਰੀ ਗਈ ਹੈ। ਉਧਰ ਜੇ ਗੱਲ ਕਰੀਏ ਟੋਲ ਪਲਾਜ਼ਾ ਮੁਲਾਜ਼ਮਾਂ ਦੀ ਤਾਂ ਉਹਨਾਂ ਦਾ ਕਹਿਣਾ ਹੈ ਕਿ ਸ਼ੁਰੂ ਵਿੱਚ ਕੰਡਕਟਰ ਨੇ ਹੀ ਲੜਾਈ ਸ਼ੁਰੂ ਕੀਤੀ ਤੇ ਇੱਕ ਸਰਦਾਰ ਦੀ ਪੱਗ ਲਾਹ ਦਿੱਤੀ। ਇਸ ਨੂੰ ਲੈ ਕੇ ਸਾਰਾ ਝਗੜਾ ਸ਼ੁਰੂ ਹੋਇਆ। ਇਸ ਤੋਂ ਬਾਅਦ ਪੀਆਰਟੀਸੀ ਦੇ ਡਰਾਈਵਰਾਂ ਵੱਲੋਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲਾ ਹਾਈਵੇਅ ਜਾਮ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਮੌਕੇ ਬੱਸ ਦੇ ਕੰਡਕਟਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਇਸ ਰਸਤੇ ਤੋਂ ਲੰਘਦਾ ਹੈ ਤੇ ਉਸਦਾ ਬੱਸ ਦਾ ਸਮਾਂ ਹੋ ਰਿਹਾ ਸੀ, ਉਸਨੇ ਸਮੇਂ ਦੇ ਹਿਸਾਬ ਦੇ ਨਾਲ ਬਸ ਅੱਡੇ ਤੇ ਬੱਸ ਨੂੰ ਲੰਘਾਉਣਾ ਸੀ ਤੇ ਲੇਟ ਹੋਣ ਦੇ ਚਲਦੇ ਉਸ ਨੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਬੇਨਤੀ ਕੀਤੀ ਕਿ ਉਸ ਨੂੰ ਦੂਸਰੇ ਰਸਤੇ ਵਿਚੋਂ ਜਾਣ ਦਿਓ ਤੇ ਜੋ ਪੈਸੇ ਬਣਦੇ ਹਨ ਤੁਸੀਂ ਮਸ਼ੀਨ ਰਾਹੀਂ ਉਸ ਦੇ ਪੈਸੇ ਕੱਟ ਲਓ ਪਰ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਅਨਾਕਾਨੀ ਕੀਤੀ ਗਈ। ਜਦੋਂ ਬੱਸ ਡਰਾਇਵਰ ਵੱਲੋਂ ਬੱਸ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਟੋਲ ਪਲਾਜ਼ਾ ਮੁਲਾਜ਼ਮਾਂ ਦੀ ਤੇ ਬੱਸ ਕੰਡਕਟਰ ਦੀ ਆਪਸ ਵਿੱਚ ਝੜਪ ਹੋ ਗਈ, ਜਿਸ ਦੀ ਸਾਰੀ ਫੁਟੇਜ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਲੜਾਈ ਦੇ ਵਿੱਚ ਟੋਲ ਪਲਾਜ਼ਾ ਮੁਲਾਜ਼ਮ ਦੀ ਪੱਗ ਵੀ ਉਤਰਦੀ ਸਾਫ਼ ਦਿਖਾਈ ਦੇ ਰਹੀ ਹੈ ਪਰ ਉੱਥੇ ਹੀ ਇੱਕ ਬੱਸ ਕੰਡਕਟਰ ਇਕੱਲੇ ਨੂੰ ਸੱਤ ਅੱਠ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵੱਲੋਂ ਕੁੱਟਿਆ ਜਾ ਰਿਹਾ ਹੈ। ਇਹ ਵੀ ਸੀਸੀਟੀ ਕੈਮਰੇ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ, ਜਿਸ ਦੇ ਚਲਦੇ ਬੱਸ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ਾ ਦਾ ਰੋਡ ਜਾਮ ਕਰਕੇ ਟੋਲ ਪਲਾਜ਼ਾ ਮੁਲਾਜ਼ਮਾਂ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਚਲਦੇ ਥਾਣਾ ਜੰਡਿਆਲਾ ਗੁਰੂ ਦੇ ਡੀਐਸਪੀ ਮੌਕੇ ਤੇ ਪੁੱਜੇ ਤੇ ਉਹਨਾਂ ਜਾਂਚ ਸ਼ੁਰੂ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਹੈ। ਸੀਸੀਟੀਵੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਉਹਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।