ਕੈਨੇਡਾ ਤੋਂ ਪੰਜਾਬੀ ਨੌਜਵਾਨ ਦੀ ਲਾਸ਼ ਪਿੰਡ ਪੁੱਜੀ, ਕੀਤਾ ਸਸਕਾਰ
ਜੋਧਾ, 9 ਦਸੰਬਰ, ਨਿਰਮਲ : ਵਿਦੇਸ਼ਾਂ ਵਿਚ ਪੰਜਾਬੀਆਂ ਸਣੇ ਭਾਰਤੀਆਂ ਦੀ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਪਿੰਡ ਪਮਾਲੀ ਦੇ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਸਰਪੰਚ ਸੁਖਵਿੰਦਰ ਸਿੰਘ ਗੋਲੂ ਨੇ ਦੱਸਿਆ ਕਿ ਹਰਜਿੰਦਰ ਸਿੰਘ ਸੇਖੋਂ […]
By : Editor Editor
ਜੋਧਾ, 9 ਦਸੰਬਰ, ਨਿਰਮਲ : ਵਿਦੇਸ਼ਾਂ ਵਿਚ ਪੰਜਾਬੀਆਂ ਸਣੇ ਭਾਰਤੀਆਂ ਦੀ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਪਿੰਡ ਪਮਾਲੀ ਦੇ 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ ਕਾਰਨ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਸਰਪੰਚ ਸੁਖਵਿੰਦਰ ਸਿੰਘ ਗੋਲੂ ਨੇ ਦੱਸਿਆ ਕਿ ਹਰਜਿੰਦਰ ਸਿੰਘ ਸੇਖੋਂ ਪਮਾਲੀ ਦੇ ਇਕਲੌਤੇ ਪੁੱਤਰ ਨਵਜੋਤ ਸਿੰਘ ਸੇਖੋਂ (26) ਚੰਗੇ ਭਵਿੱਖ ਲਈ ਸਿਰਫ 9 ਮਹੀਨੇ ਪਹਿਲਾਂ ਹੀ ਮਿਸੀਸਾਗਾ ਵਿਖੇ ਪੜ੍ਹਾਈ ਕਰਨ ਗਿਆ ਸੀ। ਪਿਛਲੇ ਦਿਨੀਂ ਨਵਜੋਤ ਸਿੰਘ ਸੇਖੋਂ ਦੀ ਦਿਲ ਦੀ ਧੜਕਣ ਬੰਦ ਹੋਣ ਨਾਲ ਮੌਤ ਹੋ ਗਈ। ਨਵਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਅੰਤਿਮ ਦਰਸ਼ਨ ਤੇ ਸਸਕਾਰ ਲਈ ਪਿੰਡ ਪਮਾਲੀ ਲਿਆਂਦਾ ਗਿਆ। ਸਸਕਾਰ ਸਮੇਂ ਬਹੁ ਗਿਣਤੀ ’ਚ ਪਿੰਡ ਦੇ ਸਰਪੰਚ, ਪੰਚ, ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਇਲਾਕੇ ਦੇ ਲੋਕਾਂ ਨੇ ਸੇਜਲ ਅੱਖਾਂ ਨਾਲ ਨਵਜੋਤ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ। ਸਰਪੰਚ ਪਮਾਲੀ ਨੇ ਕੈਨੇਡਾ ਤੇ ਹੋਰ ਦੇਸ਼ਾਂ ’ਚ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਬੇਵਕਤੀ ਮੌਤਾਂ ਦਾ ਸਦਮਾ ਨਾ-ਸਹਿਣਯੋਗ ਹੈ।