ਦਰਬਾਰ ਸਾਹਿਬ ਪੁੱਜੇ ਬਾਲੀਵੁੱਡ ਸਟਾਰ ਰਾਜ ਬੱਬਰ

ਦਰਬਾਰ ਸਾਹਿਬ ਪੁੱਜੇ ਬਾਲੀਵੁੱਡ ਸਟਾਰ ਰਾਜ ਬੱਬਰ

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਬਾਲੀਵੁਡ ਸਟਾਰ ਰਾਜ ਬੱਬਰ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ, ਜਿੱਥੇ ਮੱਥਾ ਟੇਕਣ ਉਪਰੰਤ ਉਨ੍ਹਾਂ ਨੇ ਆਪਣੀ ਧੀ ਤੇ ਪਾਲੀਵੁਡ ਸਟਾਰ ਜੂਹੀ ਬੱਬਰ ਸਣੇ ਰਸ ਭਿੰਨੀ ਬਾਣੀ ਦਾ ਆਨੰਦ ਮਾਣਿਆ।

ਧੀ ਤੇ ਪਾਲੀਵੁੱਡ ਸਟਾਰ ਜੂਹੀ ਬੱਬਰ ਸਣੇ ਟੇਕਿਆ ਮੱਥਾ


ਇਸ ਮੌਕੇ ਗੱਲਬਾਤ ਕਰਦਿਆਂ ਰਾਜ ਬੱਬਰ ਨੇ ਦੱਸਿਆ ਕਿ ਉਹ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਉਨ੍ਹਾਂ ਨੇ ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ।

ਸਰਬੱਤ ਦੇ ਭਲੇ ਲਈ ਅਰਦਾਸ ਕੀਤੀ : ਰਾਜ ਬੱਬਰ


ਪਹਿਲੀ ਵਾਰ ਪਿਤਾ ਰਾਜ ਬੱਬਰ ਨਾਲ ਨਤਮਸਤਕ ਹੋਣ ਦਾ ਮੌਕਾ ਮਿਲਿਆ : ਜੂਹੀ

ਇਸ ਮੌਕੇ ਰਾਜ ਬੱਬਰ ਦੀ ਧੀ ਤੇ ਪਾਲੀਵੁੱਡ ਸਟਾਰ ਜੂਹੀ ਬੱਬਰ ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਪਹਿਲੀ ਵਾਰ ਆਪਣੇ ਪਿਤਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦਾ ਮੌਕਾ ਮਿਲਿਆ। ਹਾਲਾਂਕਿ ਉਨ੍ਹਾਂ ਦੇ ਪਿਤਾ ਨੇ ਗੱਲ ਦਾ ਪਰਦਾ ਰੱਖਿਆ, ਪਰ ਜੂਹੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਭੈਣ ਕਜਰੀ ਦੇ ਵਿਆਹ ਲਈ ਅਰਦਾਸ ਕਰਨ ਲਈ ਪਹੁੰਚਿਆ ਹੈ।

Related post

ਮੂਸੇਵਾਲਾ ਦੇ ਮਾਪਿਆਂ ਨੇ ਨਵਜੰਮੇ ਪੁੱਤਰ ਸਮੇਤ ਦਰਬਾਰ ਸਾਹਿਬ ’ਚ ਮੱਥਾ ਟੇਕਿਆ

ਮੂਸੇਵਾਲਾ ਦੇ ਮਾਪਿਆਂ ਨੇ ਨਵਜੰਮੇ ਪੁੱਤਰ ਸਮੇਤ ਦਰਬਾਰ ਸਾਹਿਬ…

ਅੰਮ੍ਰਿਤਸਰ, 11 ਮਈ, ਨਿਰਮਲ : ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ…
AAP candidate in Darbar Sahib‘ਆਪ’ ਉਮੀਦਵਾਰ ਨੇ ਦਰਬਾਰ ਸਾਹਿਬ ਮੱਥਾ ਟੇਕਿਆ

AAP candidate in Darbar Sahib‘ਆਪ’ ਉਮੀਦਵਾਰ ਨੇ ਦਰਬਾਰ ਸਾਹਿਬ…

ਅੰਮ੍ਰਿਤਸਰ, 19 ਅਪ੍ਰੈਲ, ਨਿਰਮਲ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਆਪਣੇ 13 ਉਮੀਦਵਾਰਾਂ ਦਾ ਐਲਾਨ ਕਰ…
ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 19 ਅਪ੍ਰੈਲ, ਨਿਰਮਲ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ ਪੁੱਜੀ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ…