ਪੁਲਸੀਏ ਪ੍ਰੇਮੀ ਤੋਂ ਦੁਖੀ ਹੋ ਬਾਕਸਿੰਗ ਖਿਡਾਰਨ ਨੇ ਦਿੱਤੀ ਜਾਨ!
ਬਟਾਲਾ, 14 ਸਤੰਬਰ (ਭੋਪਾਲ ਸਿੰਘ) : ਮੁੰਡੇ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਬਾਕਸਿੰਗ ਖਿਡਾਰਨ ਨੇ ਜ਼ਹਿਰ ਖਾ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਹੈ। ਮਾਮਲਾ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੀ ਬਾਕਸਿੰਗ ਦੀ 24 ਸਾਲਾ ਖਿਡਾਰਨ ਸਿੰਮੀ ਸਹੋਤਾ ਜੋ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ […]
By : Editor (BS)
ਬਟਾਲਾ, 14 ਸਤੰਬਰ (ਭੋਪਾਲ ਸਿੰਘ) : ਮੁੰਡੇ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਬਾਕਸਿੰਗ ਖਿਡਾਰਨ ਨੇ ਜ਼ਹਿਰ ਖਾ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਹੈ। ਮਾਮਲਾ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੀ ਬਾਕਸਿੰਗ ਦੀ 24 ਸਾਲਾ ਖਿਡਾਰਨ ਸਿੰਮੀ ਸਹੋਤਾ ਜੋ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਪ੍ਰੈਕਟਿਸ ਕਰਦੀ ਸੀ ਅਤੇ ਉਸਦੇ ਨਾਲ ਰੋਹਿਤ ਕੁਮਾਰ ਵਾਸੀ ਡੇਰਾ ਬਾਬਾ ਨਾਨਕ ਵੀ ਪ੍ਰੈਕਟਿਸ ਕਰਦਾ ਸੀ, ਜਿਸ ਦੇ ਚਲਦਿਆਂ ਇਨ੍ਹਾਂ ਦੀ ਆਪਸ ਵਿਚ ਦੋਸਤੀ ਹੋ ਗਈ ਅਤੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਲੱਗ ਪਏ।
ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਇਸਦੇ ਬਾਅਦ ਉਕਤ ਨੌਜਵਾਨ ਦੇ ਭਰਾ ਸੰਦੀਪ ਕੁਮਾਰ ਨੇ ਇਨ੍ਹਾਂ ਦੋਵਾਂ ਨੂੰ ਹੁਸ਼ਿਆਰਪੁਰ ਵਿਖੇ ਬੁਲਾਇਆ ਅਤੇ ਆਪਸ ਵਿਚ ਵਿਆਹ ਕਰਵਾਉਣ ਲਈ ਰਾਜ਼ੀ ਕਰ ਲਿਆ ਅਤੇ ਇਸੇ ਦੌਰਾਨ ਹੀ ਰੋਹਿਤ ਨੇ ਕੁੜੀ ਨਾਲ ਸਰੀਰਿਕ ਸਬੰਧ ਵੀ ਬਣਾਏ।
ਇਸ ਤੋਂ ਬਾਅਦ ਰੋਹਿਤ ਨੇ ਕੁੜੀ ਨੂੰ ਕਿਹਾ ਕਿ ਮੈਂ ਹੁਣ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ਹਾਂ ਅਤੇ ਤੇਰੇ ਨਾਲ ਵਿਆਹ ਕਰਵਾ ਲਵਾਂਗਾ, ਜਿਸਦੇ ਚਲਦਿਆਂ ਉਹ ਗਰਭਵਤੀ ਹੋ ਗਈ ਅਤੇ ਉਸਨੂੰ ਵਿਆਹ ਕਰਵਾਉਣ ਲਈ ਆਖਦੀ ਰਹੀ ਪਰ ਉਕਤ ਨੌਜਵਾਨ ਟਾਲ ਮਟੋਲ ਕਰਦਾ ਰਿਹਾ ਅਤੇ ਉਸ ਨੇ ਕੁੜੀ ਦਾ ਗਰਭਪਾਤ ਕਰਵਾਉਣ ਉਪਰੰਤ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਦੁਖੀ ਹੋ ਕੇ ਸਿਮੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ।
ਉਧਰ ਇਸ ਮਾਮਲੇ ਸੰਬਧੀ ਡੀਐਸਪੀ ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਜੀਨਤ ਦੇ ਬਿਆਨਾਂ ਦੇ ਆਧਾਰ ’ਤੇ ਰੋਹਿਤ ਕੁਮਾਰ ਅਤੇ ਉਸਦੇ ਭਰਾ ਸੰਦੀਪ ਖਿਲਾਫ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਹੈ। ਉਥੇ ਹੀ ਉਹਨਾਂ ਦੱਸਿਆ ਕਿ ਰੋਹਿਤ ਪੁਲਿਸ ਮੁਲਾਜ਼ਮ ਹੈ ਅਤੇ ਦੋਵਾਂ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰ ਉਹਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।