ਬ੍ਰਹਮਪੁਰਾ ਅਤੇ ਗੁਰਸੇਵਕ ਨੇ ਪੰਜਾਬ ਦੇ ਹਾਲਾਤ ’ਤੇ ਪ੍ਰਗਟਾਈ ਚਿੰਤਾ
ਤਰਨ ਤਾਰਨ, 2 ਮਾਰਚ, ਰਾਕੇਸ਼ ਨਈਅਰ,- ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਨੇ ਸਾਂਝੇ ਤੌਰ ’ਤੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ।ਇਸ […]
By : Editor Editor
ਤਰਨ ਤਾਰਨ, 2 ਮਾਰਚ, ਰਾਕੇਸ਼ ਨਈਅਰ,- ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਨੇ ਸਾਂਝੇ ਤੌਰ ’ਤੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ।ਇਸ ਤੋਂ ਇਲਾਵਾ ਬ੍ਰਹਮਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਆਲੋਚਨਾ ਕਰਦੇ ਹੋਏ ਇਸ ਨੂੰ ‘ਆਪ’ ਸਰਕਾਰ ਦੇ ਮਨਸੂਬਿਆਂ ਨੂੰ ਪੂਰਾ ਕਰਨ ਦਾ ਪਲੇਟਫਾਰਮ ਦੱਸਿਆ ਹੈ।
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ.ਗੁਰਸੇਵਕ ਸਿੰਘ ਸ਼ੇਖ ਨੇ ਇਕ ਪ੍ਰੈਸ ਬਿਆਨ ਵਿੱਚ ਅਮਨ-ਕਾਨੂੰਨ ’ਤੇ ਕੰਟਰੋਲ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਸ.ਬ੍ਰਹਮਪੁਰਾ ਨੇ ‘ਆਪ’ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਗੈਂਗਸਟਰਾਂ ਦੁਆਰਾ ਪੰਜਾਬ ਦੇ ਨੌਜਵਾਨਾਂ ਦੀ ਬੇਰਹਿਮੀ ਨਾਲ ਹੱਤਿਆਵਾਂ ’ਤੇ ਅਫ਼ਸੋਸ ਪ੍ਰਗਟ ਕੀਤਾ ਅਤੇ ਇਸਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ। ਸ.ਬ੍ਰਹਮਪੁਰਾ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਵਿਅਰਥ ਦੱਸਦਿਆਂ ਰਾਜ ਸਰਕਾਰ ਦੇ 60 ਹਜ਼ਾਰ ਕਰੋੜ ਤੋਂ ਵੱਧ ਦੇ ਕਰਜ਼ੇ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਿਸਾਨਾਂ,ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਕਿਹਾ।
ਸ.ਬ੍ਰਹਮਪੁਰਾ ਨੇ ਆਪਣੇ ਹਲਕੇ ਖਡੂਰ ਸਾਹਿਬ ਦੇ ਕਸਬਾ ਚੋਹਲਾ ਸਾਹਿਬ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਗੋਪੀ ਦੀ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਹੋਈ ਹੱਤਿਆ ’ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਅਤੇ ਇਸ ਘਟਨਾ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਮੌਜੂਦਾ ਸੂਬਾ ਸਰਕਾਰ ਨੂੰ ਜਵਾਬਦੇਹ ਠਹਿਰਾਉਣ ਲਈ ਸਿਆਸੀ ਹਿੱਤਾਂ ਤੋਂ ਉਪਰ ਉਠ ਕੇ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਆਪਣੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕੀਤੀ।
ਉਨ੍ਹਾਂ ਨਿਹੱਥੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ’ਤੇ ਜ਼ੀਰੋ ਐਫਆਈਆਰ ਦੀ ਬਜਾਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਤੇ ਐਫ਼ਆਈਆਰ ਦਰਜ਼ ਕਰਨ ਦੀ ਵਕਾਲਤ ਕੀਤੀ। ਬ੍ਰਹਮਪੁਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਭਾਜਪਾ ਨਾਲ ਮਿਲੀਭੁਗਤ ਕਰਕੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵੀ ਲਗਾਏ।
ਇਹ ਖ਼ਬਰ ਵੀ ਪੜ੍ਹੋ
ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਿਚ ਦੌੜ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਬੀਜੇਪੀ ਉਮੀਦਵਾਰ ਦੀ ਦੌੜ ਵਿਚ ਕਈ ਸਟਾਰ ਸ਼ਾਮਲ ਹਨ। ਇਸ ਵਿਚ ਅਕਸ਼ੇ ਕੁਮਾਰ, ਸੰਨੀ ਦਿਓਲ ਅਤੇ ਕੰਗਨਾ ਰਣੌਤ ਦਾ ਨਾਂ ਸਾਹਮਣੇ ਆ ਰਿਹਾ ਹੈ। ਬੀਜੇਪੀ ਇਸ ਸੀਟ ਨੂੰ ਹਰ ਹਾਲ ਵਿਚ ਜਿੱਤਣਾ ਚਾਹੁੰਦੀ ਹੈ। ਕਿਉਂਕਿ ਚੰਡੀਗੜ੍ਹ ਦੀ ਰਾਜਨੀਤੀ ਦਾ ਅਸਰ ਪੰਜਾਬ, ਹਰਿਆਣਾ ਸਮੇਤ ਹਿਮਾਚਲ ਪ੍ਰਦੇਸ਼ ਦੀ ਰਾਜਨੀਤੀ ’ਤੇ ਵੀ ਦੇਖਣ ਨੂੰ ਮਿਲਦਾ ਹੈ। ਜੇਕਰ ਬੀਜੇਪੀ ਕਿਸੇ ਲੋਕਲ ਉਮੀਦਵਾਰ ਨੂੰ ਟਿਕਟ ਦਿੰਦੀ ਹੈ ਤਾਂ ਉਸ ਨਾਲ ਭਾਜਪਾ ਨੂੰ ਅੰਦਰੂਨੀ ਗੁੱਟਬਾਜ਼ੀ ਦਾ ਖ਼ਤਰਾ ਹੈ।
ਅਕਸ਼ੇ ਕੁਮਾਰ ਬਾਲੀਵੁਡ ਵਿਚ ਜਾਣਿਆ ਪਛਾਣਿਆ ਨਾਂ ਹੈ ਉਹ ਮੂਲ ਤੌਰ ’ਤੇ ਪੰਜਾਬੀ ਹੈ। ਜਿਸ ਦਾ ਫਾਇਦਾ ਬੀਜੇਪੀ ਲੈਣਾ ਚਾਹੁੰਦੀ ਹੈ। ਅਕਸ਼ੇ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬ ਵੀ ਦੇਖਿਆ ਗਿਆ ਹੈ। ਜੋ ਭਾਜਪਾ ਦੀ ਕਈ ਯੋਜਨਾਵਾਂ ਨੂੰ ਵੱਡੇ ਪਰਦੇ ਦੇ ਜ਼ਰੀਏ ਫਿਲਮ ਦੇ ਰੂਪ ਵਿਚ ਦਰਸ਼ਕਾਂ ਤੱਕ ਪਹੁੰਚਾ ਚੁੱਕੇ ਹਨ। ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਚੰਡੀਗੜ੍ਹ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਕੰਗਨਾ ਰਣੌਤ ਮੂਲ ਤੌਰ ’ਤੇ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਕਈ ਵਾਰ ਉਨ੍ਹਾਂ ਦਾ ਨਾਂ ਚੰਡੀਗੜ੍ਹ ਲੋਕ ਸਭਾ ਸੀਟ ਦੇ ਲਈ ਚਰਚਾ ਵਿਚ ਰਿਹਾ ਹੈ। ਕਿਉਂਕਿ ਉਨ੍ਹਾਂ ਦੀ ਬੇਸਿਕ ਪੜ੍ਹਾਈ ਚੰਡੀਗੜ੍ਹ ਨਾਲ ਜੁੜੀ ਹੋਈ ਹੈ। ਉਹ ਚੰਡੀਗੜ੍ਹ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਨ੍ਹਾਂ ਦੇ ਚੋਣ ਲੜਨ ’ਤੇ ਬੀਜੇਪੀ ਲਈ ਹਿਮਾਚਲ ਦੀ ਵੋਟਾਂ ’ਤੇ ਵੀ ਅਸਰ ਪਵੇਗਾ। ਇਸ ਲਈ ਉਨ੍ਹਾਂ ਦੀ ਦਾਅਵੇਦਾਰੀ ਮੰਨੀ ਜਾ ਰਹੀ ਹੈ।
ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦੇ ਸਾਂਸਦ ਰਹਿ ਚੁੱਕੇ ਹਨ। ਉਹ ਵੀ ਪੰਜਾਬ ਦੇ ਨਾਲ ਜੁੜੇ ਹੋਏ ਹਨ ਲੇਕਿਨ ਲੋਕ ਸਭਾ ਖੇਤਰ ਵਿਚ ਉਨ੍ਹਾਂ ਦੀ ਹਾਜ਼ਰੀ ਨਾ ਹੋਣ ਦੇ ਕਾਰਨ ਉਥੇ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਅਜਿਹੇ ਵਿਚ ਬੀਜੇਪੀ ਚੰਡੀਗੜ੍ਹ ਤੋਂ ਉਨ੍ਹਾਂ ਦੇ ਨਾਂ ’ਤੇ ਦਾਅ ਲਗਾ ਸਕਦੀ ਹੈ। ਬੀਜੇਪੀ ਪਿਛਲੀ ਦੋ ਵਾਰ ਤੋਂ ਬਾਲੀਵੁਡ ਸਟਾਰ ਕਿਰਣ ਖੇਰ ਦੇ ਨਾਂ ’ਤੇ ਚੰਡੀਗੜ੍ਹ ਦੀ ਸੀਟ ਜਿੱਤ ਰਹੀ ਸੀ। ਲੇਕਿਨ ਹੁਣ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਹੁਣ ਨਵੇਂ ਉਮੀਦਵਾਰ ਨੂੰ ਮੌਕਾ ਦਿੱਤਾ ਜਾਵੇਗਾ।
ਬੀਜੇਪੀ ਸੂਤਰਾਂ ਦੀ ਮੰਨੀਏ ਤਾਂ ਭਾਜਪਾ ਕੋਲ ਹਾਲੇ ਸਭ ਤੋਂ ਦਾਅਵੇਦਾਰ ਦੋ ਉਮੀਦਵਾਰ ਹਨ। ਇਨ੍ਹਾਂ ਵਿਚ ਸੰਜੇ ਟੰਡਨ ਅਤੇ ਅਰੁਣ ਸੂਦ ਦਾ ਨਾਂ ਸਾਹਮਣੇ ਹੈ। ਸੰਜੇ ਟੰਡਨ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਇਆ ਗਿਆ ਹੈ। ਅਜਿਹੇ ਵਿਚ ਮੰਨਿਆ ਜਾ ਰਿਹਾ ਕਿ ਉਹ ਚੋਣ ਨਹੀਂ ਲੜ ਸਕਣਗੇ। ਇਸ ਨਾਲ ਅਰੁਣ ਸੂਦ ਦੀ ਦਾਅਵੇਦਾਰੀ ਮਜ਼ਬੂਤ ਹੋਈ ਹੈ।
ਚੰਡੀਗੜ੍ਹ ਨਗਰ ਨਿਗਮ ਵਿਚ ਵੀ ਆਮ ਆਦਮੀ ਪਾਰਟੀ ਦੇ 3 ਕੌਂਸਲਰਾਂ ਨੂੰ ਤੋੜਨ ਵਿਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਲੇਕਿਨ ਗੁੱਟਬਾਜ਼ੀ ਦੇ ਕਾਰਨ ਹਾਲੇ ਵੀ ਉਨ੍ਹਾਂ ਦੀ ਉਮੀਦਵਾਰੀ ਪੱਕੀ ਨਹੀਂ ਹੋਈ ਹੈ ਅਤੇ ਚੰਡੀਗੜ੍ਹ ਵਿਚ ਸ਼ਹਿਰੀ ਵੋਟ ਜ਼ਿਆਦਾ ਹੋਣ ਕਾਰਨ ਇੱਥੇ ਬਾਲੀਵੁਡ ਸਟਾਰ ਨੂੰ ਪਸੰਦ ਕੀਤਾ ਜਾਂਦਾ ਹੈ।