Begin typing your search above and press return to search.

'ਆਪ' ਸਰਕਾਰ 'ਚੋਂ 4 ਮੰਤਰੀਆਂ ਦੀ ਛੁੱਟੀ, 5 ਨਵੇਂ ਮੰਤਰੀ ਅੱਜ ਹੋਣਗੇ ਸ਼ਾਮਲ

ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ 'ਚ 4 ਮੰਤਰੀਆਂ ਨੂੰ ਕੈਬਨਿਟ 'ਚੋਂ ਹਟਾਇਆ ਜਾਵੇਗਾ

ਆਪ ਸਰਕਾਰ ਚੋਂ 4 ਮੰਤਰੀਆਂ ਦੀ ਛੁੱਟੀ, 5 ਨਵੇਂ ਮੰਤਰੀ  ਅੱਜ ਹੋਣਗੇ ਸ਼ਾਮਲ
X

DarshanSinghBy : DarshanSingh

  |  23 Sept 2024 5:53 AM IST

  • whatsapp
  • Telegram

ਚੰਡੀਗੜ੍ਹ- ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ 'ਚ 4 ਮੰਤਰੀਆਂ ਨੂੰ ਕੈਬਨਿਟ 'ਚੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਭਲਕੇ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ।

ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਨ ਆਇਆ ਹੈ। ਉਹ ਭਲਕੇ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ।

ਇਹ ਨਾਂ ਹਟਾਏ ਜਾਣ ਵਾਲੇ ਮੰਤਰੀਆਂ ਵਿੱਚ ਸ਼ਾਮਲ ਹਨ

ਪੰਜਾਬ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ 'ਚੋਂ 4 ਮੰਤਰੀਆਂ ਨੂੰ ਬਾਹਰ ਕੀਤਾ ਜਾਵੇਗਾ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।

ਬ੍ਰਹਮਾ ਸ਼ੰਕਰ ਜਿੰਪਾ ਇਸ ਸਮੇਂ ਮਾਲ, ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੀ ਦੇਖ-ਰੇਖ ਕਰ ਰਹੇ ਸਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਗਗਨ ਅਨਮੋਲ ਮਾਨ ਨੂੰ ਕਿਰਤ ਅਤੇ ਸੈਰ ਸਪਾਟਾ ਵਿਭਾਗ ਦਿੱਤਾ ਗਿਆ। ਕੈਬਨਿਟ ਮੰਤਰੀ ਬਲਕਾਰ ਸਿੰਘ ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਸੀਟ ਤੋਂ ਵਿਧਾਇਕ ਹਨ। ਉਹ ਮਾਨ ਸਰਕਾਰ ਵਿੱਚ ਲੋਕਲ ਬਾਡੀਜ਼ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਦੀ ਦੇਖ-ਰੇਖ ਕਰ ਰਹੇ ਸਨ।

ਬਾਹਰ ਹੋਣ ਵਾਲੇ ਮੰਤਰੀਆਂ ਵਿੱਚੋਂ ਚੌਥਾ ਨਾਂ ਚੇਤਨ ਸਿੰਘ ਜੋੜਾਮਾਜਰਾ ਦਾ ਹੈ। ਉਹ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਹ ਇਸ ਸਮੇਂ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਦੀ ਭਲਾਈ, ਸੂਚਨਾ ਅਤੇ ਲੋਕ ਸੁਧਾਰ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਇਨ੍ਹਾਂ ਵਿਧਾਇਕਾਂ ਨੂੰ ਐਂਟਰੀ ਮਿਲੇਗੀ

ਜਦਕਿ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਆਗੂ ਭਲਕੇ ਸ਼ਾਮ 5 ਵਜੇ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਣਗੇ। ਇਨ੍ਹਾਂ 'ਚੋਂ ਇਕ ਵਿਧਾਇਕ ਦਾ ਨਾਂ ਰੋਕਿਆ ਗਿਆ ਹੈ।

ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੀ ਲਹਿਰਾਗਾਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਜਦਕਿ ਤਰਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੀ ਖੰਨਾ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਮਹਿੰਦਰ ਭਗਤ ਨੇ ਜਲੰਧਰ ਤੋਂ ਜ਼ਿਮਨੀ ਚੋਣ ਜਿੱਤੀ ਹੈ। ਹਰਦੀਪ ਸਿੰਘ ਮੁੰਡੀਆ ਲੁਧਿਆਣਾ ਦੀ ਸਨੇਵਾਲ ਸੀਟ ਤੋਂ ਵਿਧਾਇਕ ਹਨ।ਚੰਡੀਗੜ੍ਹ- ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ 'ਚ 4 ਮੰਤਰੀਆਂ ਨੂੰ ਕੈਬਨਿਟ 'ਚੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਭਲਕੇ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ।

ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਨ ਆਇਆ ਹੈ। ਉਹ ਭਲਕੇ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ।

ਇਹ ਨਾਂ ਹਟਾਏ ਜਾਣ ਵਾਲੇ ਮੰਤਰੀਆਂ ਵਿੱਚ ਸ਼ਾਮਲ ਹਨ

ਪੰਜਾਬ ਸਰਕਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ 'ਚੋਂ 4 ਮੰਤਰੀਆਂ ਨੂੰ ਬਾਹਰ ਕੀਤਾ ਜਾਵੇਗਾ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।

ਬ੍ਰਹਮਾ ਸ਼ੰਕਰ ਜਿੰਪਾ ਇਸ ਸਮੇਂ ਮਾਲ, ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੀ ਦੇਖ-ਰੇਖ ਕਰ ਰਹੇ ਸਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਗਗਨ ਅਨਮੋਲ ਮਾਨ ਨੂੰ ਕਿਰਤ ਅਤੇ ਸੈਰ ਸਪਾਟਾ ਵਿਭਾਗ ਦਿੱਤਾ ਗਿਆ। ਕੈਬਨਿਟ ਮੰਤਰੀ ਬਲਕਾਰ ਸਿੰਘ ਜਲੰਧਰ ਜ਼ਿਲ੍ਹੇ ਦੀ ਕਰਤਾਰਪੁਰ ਸੀਟ ਤੋਂ ਵਿਧਾਇਕ ਹਨ। ਉਹ ਮਾਨ ਸਰਕਾਰ ਵਿੱਚ ਲੋਕਲ ਬਾਡੀਜ਼ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਦੀ ਦੇਖ-ਰੇਖ ਕਰ ਰਹੇ ਸਨ।

ਬਾਹਰ ਹੋਣ ਵਾਲੇ ਮੰਤਰੀਆਂ ਵਿੱਚੋਂ ਚੌਥਾ ਨਾਂ ਚੇਤਨ ਸਿੰਘ ਜੋੜਾਮਾਜਰਾ ਦਾ ਹੈ। ਉਹ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਹ ਇਸ ਸਮੇਂ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਦੀ ਭਲਾਈ, ਸੂਚਨਾ ਅਤੇ ਲੋਕ ਸੁਧਾਰ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਇਨ੍ਹਾਂ ਵਿਧਾਇਕਾਂ ਨੂੰ ਐਂਟਰੀ ਮਿਲੇਗੀ

ਜਦਕਿ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਆਗੂ ਭਲਕੇ ਸ਼ਾਮ 5 ਵਜੇ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਣਗੇ। ਇਨ੍ਹਾਂ 'ਚੋਂ ਇਕ ਵਿਧਾਇਕ ਦਾ ਨਾਂ ਰੋਕਿਆ ਗਿਆ ਹੈ।

ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੀ ਲਹਿਰਾਗਾਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਜਦਕਿ ਤਰਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੀ ਖੰਨਾ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਮਹਿੰਦਰ ਭਗਤ ਨੇ ਜਲੰਧਰ ਤੋਂ ਜ਼ਿਮਨੀ ਚੋਣ ਜਿੱਤੀ ਹੈ। ਹਰਦੀਪ ਸਿੰਘ ਮੁੰਡੀਆ ਲੁਧਿਆਣਾ ਦੀ ਸਨੇਵਾਲ ਸੀਟ ਤੋਂ ਵਿਧਾਇਕ ਹਨ।

Next Story
ਤਾਜ਼ਾ ਖਬਰਾਂ
Share it