ਮ-ਰਨ ਵਰਤ 'ਤੇ ਬੈਠਣ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੇ ਚੁੱਕਿਆ ਵੱਡਾ ਕਦਮ
By : BikramjeetSingh Gill
ਚੰਡੀਗੜ੍ਹ : ਭਲਕੇ ਯਾਨੀ ਕਿ 26 ਨਵੰਬਰ ਨੂੰ ਕਿਸਾਨੀ ਮੰਗਾਂ ਦੀ ਪੂਰਤੀ ਲਈ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਸ਼ੁਰੂ ਕਰਨਾ ਹੈ। ਇਸ ਮਨਸੂਬੇ ਦੀ ਪੂਰਤੀ ਲਈ ਡੱਲੇਵਾਲ ਨੇ ਆਪਣੀ ਸਾਰੀ ਜਾਇਦਾਦ ਆਪਣੇ ਪਰਿਵਾਰਕ ਮੈਬਰਾਂ ਦੇ ਨਾਮ ਕਰ ਦਿੱਤੀ ਹੈ ਅਤੇ ਕਿਹਾ ਕਿ ਮੈ ਵਿਖਾਵੇ ਲਈ ਮਰਨ ਵਰਤ ਸ਼ੁਰੂ ਨਹੀ ਕਰ ਰਿਹਾ, ਮੇਰਾ ਟੀਚਾ ਪੱਕਾ ਹੈ। ਦਰਅਸਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਤਹਿਤ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ (ਪੁੱਤਰ, ਨੂੰਹ, ਪੋਤਰੇ) ਦੇ ਨਾਂ ਕਰਵਾ ਦਿੱਤੀ।
ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਦੁਪਹਿਰ 12 ਵਜੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। ਸਾਰੇ ਮੀਡੀਆ ਸਾਥੀਆਂ ਨੂੰ ਵੀ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਭਲਕੇ ਖਨੌਰੀ ਬਾਰਡਰ ਤੇ ਪਹੁੰਚ ਕੇ ਇਸ ਅੰਦੋਲਨ ਨੂੰ ਕਵਰ ਕਰਨ।
ਅਸਲ ਵਿਚ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ 'ਤੇ ਹਾਜ਼ਰ ਹੋਣਗੇ, ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ 'ਤੇ ਪਹੁੰਚ ਰਹੇ ਹਨ | ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਿਸ ਜਾਵੇਗੀ।