ਹਰਪ੍ਰੀਤ ਸਿੰਘ ਨੇ ਛੱਡੀਆਂ ਜੱਥੇਦਾਰੀ ਵਾਲੀਆਂ ਸਹੂਲਤਾਂ
ਦੱਸ ਦੇਈਏ ਕਿ ਵਲਟੋਹਾ ਨੇ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਸੀ। ਇਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਅਤੇ ਵਲਟੋਹਾ ਵਿਚਾਲੇ ਬਹਿਸ
By : BikramjeetSingh Gill
ਹਰਪ੍ਰੀਤ ਸਿੰਘ ਨੇ ਛੱਡੀਆਂ ਜੱਥੇਦਾਰੀ ਵਾਲੀਆਂ ਸਹੂਲਤਾਂ
ਅੰਮ੍ਰਿਤਸਰ : ਅੱਜ ਦਮਦਮਾ ਸਾਹਿਬ ਦੇ ਜੱਥੇਦਾਰ ਨੂੰ ਐਸ ਜੀ ਪੀ ਸੀ ਨੇ ਹੁਕਮ ਜਾਰੀ ਕੀਤਾ ਸੀ ਕਿ ਉਹ 15 ਦਿਨਾਂ ਲਈ ਆਪਣੀਆਂ ਜਿੰਮੇਵਾਰੀਆਂ ਨਾ ਨਿਭਾਉਣ। ਇਸ ਲਈ ਉਨਾਂ ਤਖ਼ਤ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੂੰ ਨਿਯੁਕਤ ਕਰ ਦਿੱਤਾ ਹੈ। ਹੁਣ ਖ਼ਬਰ ਆਈ ਹੈ ਕਿ ਜੱਥੇਦਾਰ ਹਰਪ੍ਰੀਤ ਸਿੰਘ ਨੇ ਐਸ ਜੀ ਪੀ ਸੀ ਵਲੋ ਮਿਲੀਆਂ ਸਾਰੀਆਂ ਸਹੂਲਤਾ ਵਾਪਸ ਕਰ ਦਿੱਤੀਆਂ ਹਨ ਜਿਨ੍ਹਾਂ ਵਿਚ ਗੱਡੀ ਮੁਲਾਜ਼ਮ ਤੇ ਹੋਰ ਚੀਜ਼ਾਂ ਸਨ।
ਐਸ ਜੀ ਪੀ ਸੀ ਵਲੋ ਮਿਲੀ ਕੋਠੀ ਜਥੇਦਾਰ ਪਹਿਲਾਂ ਹੀ ਖ਼ਾਲੀ ਕਰ ਚੁੱਕੇ ਸਨ।
ਸਮਰਾਲਾ, ਲੁਧਿਆਣਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਅਜਿਹਾ ਹੋਵੇਗਾ। ਉਨ੍ਹਾਂ ਦੇ ਵਿਰੋਧੀਆਂ ਨੂੰ ਜਾਂਚ ਸੌਂਪੀ ਗਈ ਸੀ ਅਤੇ ਸਿਰਫ਼ ਉਨ੍ਹਾਂ ਦੇ ਵਿਰੋਧੀ ਹੀ ਫੈਸਲਾ ਲੈਣਗੇ। ਇਹ ਫੈਸਲਾ ਲਿਆ ਗਿਆ ਹੈ, ਸਿਰਫ ਕਾਪੀ ਪੇਸਟ ਕਰਨਾ ਹੈ। ਇਸ ਉਪਰੰਤ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਦੀ ਪੁਰਾਣੀ ਕਥਾ ਵੀ ਸੁਣਾਈ। ਜਿਸ ਵਿਚ ਸਾਬਕਾ ਜਥੇਦਾਰ ਨੂੰ ਇਹ ਕਹਿ ਕੇ ਹਟਾ ਦਿੱਤਾ ਗਿਆ ਸੀ ਕਿ ਉਨ੍ਹਾਂ 'ਤੇ ਬਹੁਤ ਗੰਭੀਰ ਦੋਸ਼ ਹਨ ਅਤੇ ਉਹ ਇਨ੍ਹਾਂ ਦੋਸ਼ਾਂ ਬਾਰੇ ਕੁਝ ਨਹੀਂ ਦੱਸ ਸਕਦੇ |
ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ 'ਤੇ ਤਿੱਖਾ ਹਮਲਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਨੇ ਇਸ ਮੀਟਿੰਗ ਸਬੰਧੀ ਪਹਿਲਾਂ ਏਜੰਡਾ ਸਪੱਸ਼ਟ ਨਹੀਂ ਕੀਤਾ ਸੀ। ਮੀਟਿੰਗ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੋ ਹਫ਼ਤਿਆਂ ਲਈ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਦੌਰਾਨ ਕੇਵਲ ਸ਼੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਹੀ ਜਥੇਦਾਰ ਦੀ ਸੇਵਾ ਕਰਨਗੇ।
ਇਸ ਦੇ ਨਾਲ ਹੀ ਵਲਟੋਹਾ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਏ ਵਿਵਾਦ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਜਲਦੀ ਹੀ ਆਪਣੀ ਰਿਪੋਰਟ ਤਿਆਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਇਸ ਦੀ ਅਗਵਾਈ ਰਘੂਜੀਤ ਸਿੰਘ ਵਿਰਕ ਕਰਨਗੇ ਅਤੇ ਉਨ੍ਹਾਂ ਦੇ ਨਾਲ ਸ਼ੇਰ ਸਿੰਘ ਮੰਡ ਅਤੇ ਦਲਜੀਤ ਸਿੰਘ ਭਿੰਡਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦੱਸ ਦੇਈਏ ਕਿ ਵਲਟੋਹਾ ਨੇ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਸੀ। ਇਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਅਤੇ ਵਲਟੋਹਾ ਵਿਚਾਲੇ ਬਹਿਸ ਚੱਲ ਰਹੀ ਹੈ। ਦੋਵਾਂ ਵਿਚਾਲੇ ਗਾਲੀ-ਗਲੋਚ ਵੀ ਹੋਈ। ਇਸ ਪੋਸਟ ਦੇ ਨਾਲ ਵਲਟੋਹਾ ਨੇ ਲਿਖਿਆ ਸੀ ਕਿ ਇਹ ਸਿਰਫ ਇੱਕ ਛੋਟੀ ਕਲਿੱਪ ਹੈ, ਵੀਡੀਓ ਕਾਫੀ ਲੰਬੀ ਹੈ।