Begin typing your search above and press return to search.

ਜੱਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਮਗਰੋਂ ਕੀ ਕਿਹਾ ਦਲਜੀਤ ਚੀਮਾ ਨੇ ?

ਇਸ ਤੋ ਇਲਾਵਾ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਕਿਹਾ ਕਿ ਉਨ੍ਹਾਂ ਤਾਂ ਪਹਿਲਾਂ ਹੀ ਅਸਤੀਫ਼ਾ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਚੀਮਾ ਨੇ ਜੱਥੇਦਾਰ ਨੂੰ ਕਿਹਾ ਕਿ

ਜੱਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਮਗਰੋਂ ਕੀ ਕਿਹਾ ਦਲਜੀਤ ਚੀਮਾ ਨੇ ?
X

BikramjeetSingh GillBy : BikramjeetSingh Gill

  |  8 Jan 2025 4:07 PM IST

  • whatsapp
  • Telegram

ਅੰਮ੍ਰਿਤਸਰ : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਰਘੁਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ, ਜੱਥੇਦਾਰ ਨਾਲ ਮੁਲਾਕਾਤ ਵਧੀਆ ਰਹੀ ਅਤੇ ਉਨ੍ਹਾਂ ਕਿਹਾ ਕਿ ਅਸੀ ਇਸ਼ਤਿਹਾਰਾਂ ਵਾਲੇ ਮਾਮਲੇ ਵਿਚ ਸਾਰੇ ਪੈਸੇ ਸ਼੍ਰੋਮਣੀ ਕਮੇਟੀ ਦੇ ਖਾਤੇ ਵਿਚ ਜਮ੍ਹਾਂ ਕਰਾ ਦਿੱਤੇ ਹਨ। ਇਸ ਤੋ ਇਲਾਵਾ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਕਿਹਾ ਕਿ ਉਨ੍ਹਾਂ ਤਾਂ ਪਹਿਲਾਂ ਹੀ ਅਸਤੀਫ਼ਾ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਚੀਮਾ ਨੇ ਜੱਥੇਦਾਰ ਨੂੰ ਕਿਹਾ ਕਿ ਸਾਨੂੰ ਕਈ ਕਾਨੂੰਨੀ ਮਸਲੇ ਵੀ ਪੇਸ਼ ਹਨ ਅਤੇ ਅਸੀ ਹੁਣ ਉਸੇ ਨੂੰ ਵੇਖ ਰਹੇ ਹਾਂ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਵਫ਼ਦ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਪਹੁੰਚਿਆ। ਵਫ਼ਦ ਨੇ ਜਥੇਦਾਰ ਨੂੰ ਕੁਝ ਦਸਤਾਵੇਜ਼ ਵੀ ਸੌਂਪੇ ਹਨ।

ਇਸ ਵਫ਼ਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਆਦਿ ਸ਼ਾਮਲ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਅਸੀਂ ਆਪਣੀ ਫਰਿਆਦ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਹਾਂ। ਅਕਾਲੀ ਦਲ ਨੂੰ 2 ਦਸੰਬਰ ਨੂੰ ਲਏ ਗਏ ਫੈਸਲਿਆਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਲਈ ਕਿਹਾ ਗਿਆ। ਪਰ ਉਕਤ ਫੈਸਲੇ ਅਜੇ ਵੀ ਕਿਤੇ ਨਾ ਕਿਤੇ ਲਟਕ ਰਹੇ ਹਨ। ਅਜਿਹੇ ਵਿੱਚ ਅੱਜ ਇਹ ਵਫ਼ਦ ਕੁਝ ਸਮਾਂ ਮੰਗਣ ਲਈ ਅਕਾਲ ਤਖ਼ਤ ਸਾਹਿਬ ਪਹੁੰਚਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ- ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਇਆ ਹੈ। ਸਾਨੂੰ ਜੋ ਵੀ ਸਜ਼ਾ ਮਿਲੀ, ਅਸੀਂ ਪੂਰੀ ਕੀਤੀ। ਕਈ ਵਿਰੋਧੀਆਂ ਦੀਆਂ ਗੱਲਾਂ ਸੁਣ ਕੇ ਕਈ ਵਿਰੋਧੀ ਪਾਰਟੀ ਦੇ ਖਿਲਾਫ ਜਾ ਰਹੇ ਹਨ ਅਤੇ ਲੋਕਾਂ ਨੂੰ ਭੜਕਾ ਰਹੇ ਹਨ। ਮੈਂ ਵਿਰੋਧੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਅਖਬਾਰਾਂ ਵਿੱਚ ਬਿਆਨ ਦੇ ਕੇ ਮਾਹੌਲ ਕਿਉਂ ਖਰਾਬ ਕਰਦੇ ਹਨ।

ਡਾਕਟਰ ਚੀਮਾ ਨੇ ਕਿਹਾ-ਜਿਨ੍ਹਾਂ ਨੇ ਪਾਰਟੀ ਬਣਾਉਣੀ ਹੈ, ਉਹ ਜ਼ਰੂਰ ਬਣਾਉਣ। ਮੈਂ ਤੈਹਾਨੂੰ ਸ਼ੁਭਕਾਮਨਾ ਦਿੰਦਾ ਹਾਂ. ਪਰ ਲੋਕਾਂ ਨੂੰ ਦੱਸੋ ਕਿ ਤੁਸੀਂ ਕਿਨ੍ਹਾਂ ਮੁੱਦਿਆਂ 'ਤੇ ਨਵੀਂ ਪਾਰਟੀ ਬਣਾਈ ਹੈ। ਪਰ ਪਾਰਟੀ ਕਿਸੇ ਇੱਕ ਧਰਮ ਦੀ ਨਹੀਂ, ਪਾਰਟੀ ਸਾਰੇ ਧਰਮਾਂ ਦੀ ਹੋਵੇਗੀ। ਇਹ ਹੁਕਮ ਚੋਣ ਕਮਿਸ਼ਨ ਦੇ ਹਨ। ਚੀਮਾ ਨੇ ਅੱਗੇ ਕਿਹਾ- ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ ਦਾ ਕੰਮ ਵਰਕਿੰਗ ਕਮੇਟੀ ਕਰੇਗੀ। ਵਰਕਿੰਗ ਕਮੇਟੀ ਦੀ ਮੀਟਿੰਗ ਦੀ ਤਰੀਕ ਦਾ ਐਲਾਨ ਇੱਕ-ਦੋ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।


Next Story
ਤਾਜ਼ਾ ਖਬਰਾਂ
Share it