Begin typing your search above and press return to search.
ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਹੁਕਮ, ਪੜ੍ਹੋ ਪੂਰਾ Order
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਹਨ। ਸੀਐਮ ਮਾਨ ਦੀ ਅਗਵਾਈ ਹੇਠ, ਭ੍ਰਿਸ਼ਟਾਚਾਰ ਘੁਟਾਲਿਆਂ ਵਿੱਚ

By : Gill
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਕਦਮ ਚੁੱਕਦਿਆਂ ਇੱਕ ਹੁਕਮ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਡੀਐਮ, ਐਸਡੀਐਮ, ਐਸਐਸਪੀ, ਐਸਐਚਓ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਰੋਕਣ ਦੇ ਹੁਕਮ ਦਿੱਤੇ ਹਨ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਕੰਮਕਾਜ ਬਾਰੇ ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਲਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਹਨ। ਸੀਐਮ ਮਾਨ ਦੀ ਅਗਵਾਈ ਹੇਠ, ਭ੍ਰਿਸ਼ਟਾਚਾਰ ਘੁਟਾਲਿਆਂ ਵਿੱਚ ਸ਼ਾਮਲ 23 ਉੱਚ-ਅਹੁਦੇਦਾਰ ਅਤੇ 45 ਹੋਰ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਾਂ ਨੂੰ ਸਿੱਧੇ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਹੈ। ਇਹ ਮਹਿੰਮ ਸੂਬੇ ਵਿਚ ਪਾਰਦਰਸ਼ਤਾ ਅਤੇ ਨਿਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ।
Next Story


