ਮਜੀਠਾ ਵਿਖੇ ਜ਼ਹਿਰਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਇਸ ਦੇ ਨਾਲ ਹੀ, ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਤੇਜ਼ੀ ਨਾਲ ਚਲ ਰਹੀ ਹੈ ਅਤੇ ਕਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

By : Gill
ਮਜੀਠਾ ਵਿਖੇ ਜ਼ਹਿਰਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ
ਅੰਮ੍ਰਿਤਸਰ : ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰੇ 17 ਜਣਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ 10-10 ਲੱਖ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ ਦੇ ਮਜੀਠਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ ਹੁਣ ਤੱਕ 17 ਲੋਕਾਂ ਦੀ ਜਾਨ ਜਾ ਚੁੱਕੀ ਹੈ। ਜ਼ਿਆਦਾਤਰ ਮ੍ਰਿਤਕ ਪਿੰਡ ਭੰਗਾਲੀ ਅਤੇ ਮਰੜੀ ਕਲਾਂ ਨਾਲ ਸੰਬੰਧਤ ਹਨ, ਜਿੱਥੇ ਨਕਲੀ ਸ਼ਰਾਬ ਪੀਣ ਤੋਂ ਬਾਅਦ ਹਾਹਾਕਾਰ ਮਚ ਗਿਆ। ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਜੀਠਾ ਵਿਖੇ ਪਹੁੰਚੇ ਅਤੇ ਪੀੜਤਾਂ ਨਾਲ ਹਮਦਰਦੀ ਕੀਤੀ ਅਤੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੂੰ ਛੱਡਿਆ ਨਹੀ ਜਾਵੇਗਾ। ਕਮ ਮਾਨ ਨੇ ਆਖਿਆ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਵੀ ਮਿਲੇਗੀ
ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਹਰ ਮੌਤ ਹੋਏ ਵਿਅਕਤੀ ਦੇ ਪਰਿਵਾਰ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ, ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਤੇਜ਼ੀ ਨਾਲ ਚਲ ਰਹੀ ਹੈ ਅਤੇ ਕਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਸੂਬਾ ਸਰਕਾਰ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।


