ਗੁਜਰਾਤ 'ਚ ਹਾਦਸੇ 'ਚ 6 ਲੋਕਾਂ ਦੀ ਮੌਤ
10 ਯਾਤਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਭਾਵਨਗਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਬੱਸ ਸੂਰਤ ਤੋਂ ਰਾਜੂਲਾ ਵੱਲ ਜਾ ਰਹੀ ਸੀ। ਬੱਸ ਸਵਾਰਾਂ ਨੇ ਖੁਦ ਹਾਦਸੇ ਦੀ ਸੂਚਨਾ ਪੁਲਸ
By : BikramjeetSingh Gill
ਭਾਵਨਗਰ 'ਚ ਹਾਦਸਾ: ਗੁਜਰਾਤ 'ਚ ਅੱਜ ਸਵੇਰੇ ਇਕ ਹਾਦਸਾ ਵਾਪਰ ਗਿਆ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ। ਦੋ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਗੁਜਰਾਤ Gujarat Bhavnagar Road Accident: ਗੁਜਰਾਤ ਦੇ ਭਾਵਨਗਰ ਵਿੱਚ ਅੱਜ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪ੍ਰਾਈਵੇਟ ਟਰੈਵਲਜ਼ ਦੀ ਬੱਸ ਪਿੱਛੇ ਤੋਂ ਡੰਪਰ ਨਾਲ ਟਕਰਾ ਗਈ। ਹਾਦਸੇ 'ਚ ਬੱਸ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
10 ਯਾਤਰੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਭਾਵਨਗਰ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਬੱਸ ਸੂਰਤ ਤੋਂ ਰਾਜੂਲਾ ਵੱਲ ਜਾ ਰਹੀ ਸੀ। ਬੱਸ ਸਵਾਰਾਂ ਨੇ ਖੁਦ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਨੁਕਸਾਨੀ ਬੱਸ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।