Ajnala ਨੂੰ ਵੱਡੀ ਸਿੱਖਿਆਈ ਸੌਗਾਤ, CM Bhagwant Mann ਅੱਜ ਰੱਖਣਗੇ ਸਰਕਾਰੀ ਡਿਗਰੀ/ਵੋਕੇਸ਼ਨਲ ਕਾਲਜ ਦੀ ਨੀਂਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਦੌਰੇ ‘ਤੇ ਹਨ, ਜਿੱਥੇ ਉਹ ਅਜਨਾਲਾ ਹਲਕੇ ਦੇ ਪਿੰਡ ਬਿਕਰਾਊਰ ਵਿੱਚ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦੀ ਨੀਂਹ ਪੱਥਰ ਰੱਖਣਗੇ।

By : Gurpiar Thind
ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਦੌਰੇ ‘ਤੇ ਹਨ, ਜਿੱਥੇ ਉਹ ਅਜਨਾਲਾ ਹਲਕੇ ਦੇ ਪਿੰਡ ਬਿਕਰਾਊਰ ਵਿੱਚ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਕਾਲਜ ਦੀ ਨੀਂਹ ਪੱਥਰ ਰੱਖਣਗੇ। ਇਸ ਕਾਲਜ ਦੇ ਖੁੱਲਣ ਨਾਲ ਅਜਨਾਲਾ ਸਮੇਤ ਸਰਹੱਦੀ ਤਿੰਨ ਹਲਕਿਆਂ ਦੇ ਕਈ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਤਕਨੀਕੀ ਟ੍ਰੇਨਿੰਗ ਦੇ ਮੌਕੇ ਮਿਲਣਗੇ।
ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦਿਆ ਵੱਲੋਂ ਅਜਨਾਲਾ ਹਲਕੇ ਦੇ ਲੋਕਾਂ ਨਾਲ ਸਰਕਾਰੀ ਕਾਲਜ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸਨੂੰ ਅੱਜ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਪ੍ਰਾਜੈਕਟ ਨੂੰ ਖੇਤਰ ਦੇ ਵਿਕਾਸ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਕਾਲਜ ਅਜਨਾਲਾ ਅਤੇ ਸਰਹੱਦੀ ਇਲਾਕਿਆਂ ਦੇ ਨੌਜਵਾਨਾਂ ਲਈ ਇਤਿਹਾਸਕ ਤੋਹਫ਼ਾ ਹੈ।
ਉਨ੍ਹਾਂ ਦੱਸਿਆ ਕਿ ਇਹ ਮੰਗ ਲਗਭਗ 75 ਸਾਲਾਂ ਤੋਂ ਚੱਲਦੀ ਆ ਰਹੀ ਸੀ, ਜੋ ਅੱਜ ਪੂਰੀ ਹੋ ਰਹੀ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਤੋਂ ਬਾਅਦ ਸਰਹੱਦੀ ਕਿਸਾਨਾਂ ਦੀ ਜ਼ਮੀਨ ਸਬੰਧੀ ਮਾਮਲਾ ਵੀ ਹੱਲ ਹੋਇਆ ਹੈ, ਜੋ ਬਾਰਡਰ ਇਲਾਕੇ ਦੇ ਲੋਕਾਂ ਲਈ ਇੱਕ ਹੋਰ ਵੱਡੀ ਸੌਗਾਤ ਹੈ। ਸਰਕਾਰ ਦਾ ਮੰਨਣਾ ਹੈ ਕਿ ਚੰਗੀ ਸਿੱਖਿਆ ਨਾਲ ਸਰਹੱਦੀ ਖੇਤਰ ਦੇ ਨੌਜਵਾਨ ਤਰੱਕੀ ਕਰਕੇ ਪੰਜਾਬ ਦੇ ਵਿਕਾਸ ਵਿੱਚ ਅਹੰਕਾਰਪੂਰਕ ਭੂਮਿਕਾ ਨਿਭਾਉਣਗੇ।


