Begin typing your search above and press return to search.

Khalsa Creation Day ਮੌਕੇ India ਤੋਂ ਸਿੱਖ ਸ਼ਰਧਾਲੂਆਂ ਦਾ ਜਥਾ Pakistan ਰਵਾਨਾ

ਅੰਮ੍ਰਿਤਸਰ ਤੋਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਕੱਲ ਪਾਕਿਸਤਾਨ ਲਈ ਰਵਾਨਾ ਹੋਵੇਗਾ।

Khalsa Creation Day ਮੌਕੇ India ਤੋਂ ਸਿੱਖ ਸ਼ਰਧਾਲੂਆਂ ਦਾ ਜਥਾ Pakistan ਰਵਾਨਾ
X

Gurpiar ThindBy : Gurpiar Thind

  |  9 April 2026 1:00 PM IST

  • whatsapp
  • Telegram

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਕੱਲ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ।



ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਅਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।


ਅੱਜ SGPC ਵੱਲੋਂ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਸ ਦੌਰਾਨ ਪਾਸਪੋਰਟ ਪ੍ਰਾਪਤ ਕਰਨ ਲਈ ਪਹੁੰਚੇ ਸ਼ਰਧਾਲੂਆਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਿਹਾ ਕਿ ਉਹਨਾਂ ਨੂੰ ਨਨਕਾਣਾ ਸਾਹਿਬ ਜਾ ਕੇ ਬਾਬਾ ਨਾਨਕ ਦੇ ਦਰਸ਼ਨ ਕਰਨ ਦੀ ਲੰਮੇ ਸਮੇਂ ਤੋਂ ਉਡੀਕ ਸੀ, ਜੋ ਹੁਣ ਗੁਰੂ ਦੀ ਕਿਰਪਾ ਨਾਲ ਪੂਰੀ ਹੋ ਰਹੀ ਹੈ। ਕਈ ਸ਼ਰਧਾਲੂ ਭਾਵੁਕ ਹੋ ਕੇ ਕਹਿੰਦੇ ਨਜ਼ਰ ਆਏ ਕਿ ਇਹ ਉਹਨਾਂ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਭਾਗਾ ਹੈ ਅਤੇ ਉਹ ਪਹਿਲੀ ਵਾਰ ਇਸ ਪਵਿੱਤਰ ਯਾਤਰਾ ‘ਤੇ ਜਾ ਰਹੇ ਹਨ।



ਕੁਝ ਸ਼ਰਧਾਲੂਆਂ ਨੇ 1947 ਦੀ ਵੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੇ ਬਜ਼ੁਰਗਾਂ ਤੋਂ ਗੁਰਧਾਮਾਂ ਦੀਆਂ ਕਹਾਣੀਆਂ ਸੁਣੀਆਂ ਸਨ ਅਤੇ ਹੁਣ ਉਹਨਾਂ ਨੂੰ ਖੁਦ ਉੱਥੇ ਜਾ ਕੇ ਮੱਥਾ ਟੇਕਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕੀਤਾ ਅਤੇ SGPC ਦਾ ਵੀ ਆਭਾਰ ਪ੍ਰਗਟਾਇਆ, ਜਿਨ੍ਹਾਂ ਦੀ ਕੋਸ਼ਿਸ਼ ਨਾਲ ਇਹ ਯਾਤਰਾ ਸੰਭਵ ਹੋ ਸਕੀ। ਸ਼ਰਧਾਲੂਆਂ ਨੇ ਅਰਦਾਸ ਕੀਤੀ ਕਿ ਦੋਵੇਂ ਦੇਸ਼ਾਂ ਵਿਚ ਭਾਈਚਾਰਾ ਬਣਿਆ ਰਹੇ ਅਤੇ ਹਰ ਕਿਸੇ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਹੇ।


Next Story
ਤਾਜ਼ਾ ਖਬਰਾਂ
Share it