Begin typing your search above and press return to search.

ਹੋਲੇ-ਮਹੱਲੇ ਮੌਕੇ Sri Akal Takht Sahib ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ

ਦੱਸਣਯੋਗ ਹੈ ਕਿ ਜਿੱਥੇ ਇੱਕ ਪਾਸੇ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ, ਉੱਥੇ ਅੰਮ੍ਰਿਤਸਰ ਵਿੱਚ ਇਹ ਨਗਰ ਕੀਰਤਨ ਖਾਸ ਮਹੱਤਵ ਰੱਖਦਾ ਹੈ।

ਹੋਲੇ-ਮਹੱਲੇ ਮੌਕੇ Sri Akal Takht Sahib ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ
X

Gurpiar ThindBy : Gurpiar Thind

  |  4 March 2026 2:29 PM IST

  • whatsapp
  • Telegram

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦੇ ਪਾਵਨ ਅਵਸਰ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਐਸਜੀਪੀਸੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਰਮਈ ਨਿਸ਼ਾਨ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।



ਪੂਰਨ ਗੁਰੂ ਮਰਿਆਦਾ ਅਨੁਸਾਰ ਅਰਦਾਸ ਉਪਰੰਤ ਰਵਾਨਾ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਬੁਰਜ ਬਾਬਾ ਫੂਲਾ ਵਿੱਚੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਂਦਾ, ਸਗੋਂ ਸੁਰਮਈ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਪੰਥਕ ਰਿਵਾਇਤ ਅਨੁਸਾਰ ਜਥੇਬੰਦੀਆਂ ਸ਼ਾਮਲ ਹੁੰਦੀਆਂ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕਰਦੇ ਹੋਏ ਖਾਲਸਾਈ ਰੂਹਾਨੀਅਤ ਅਤੇ ਬਹਾਦਰੀ ਦੀ ਪਰੰਪਰਾ ਨੂੰ ਨਮਨ ਕੀਤਾ।


ਦੱਸਣਯੋਗ ਹੈ ਕਿ ਜਿੱਥੇ ਇੱਕ ਪਾਸੇ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ, ਉੱਥੇ ਅੰਮ੍ਰਿਤਸਰ ਵਿੱਚ ਇਹ ਨਗਰ ਕੀਰਤਨ ਖਾਸ ਮਹੱਤਵ ਰੱਖਦਾ ਹੈ। ਇਤਿਹਾਸਕ ਤੌਰ ’ਤੇ ਇਹ ਸੁਰਮਈ ਨਿਸ਼ਾਨ ਸਾਹਿਬ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਾਬਾ ਰਾਮ ਸਿੰਘ ਜੀ ਨੂੰ ਭੇਟ ਕੀਤਾ ਗਿਆ ਸੀ। ਇਹ ਪਰੰਪਰਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਲਗਾਤਾਰ ਚੱਲੀ ਆ ਰਹੀ ਹੈ, ਜੋ ਅੱਜ ਵੀ ਪੰਥਕ ਸ਼ਾਨ ਅਤੇ ਖਾਲਸਾਈ ਵਿਰਾਸਤ ਦਾ ਪ੍ਰਤੀਕ ਬਣੀ ਹੋਈ ਹੈ।

Next Story
ਤਾਜ਼ਾ ਖਬਰਾਂ
Share it