‘ਆਪ’ ਦੀ ਵਿਧਾਇਕ ਇੰਦਰਜੀਤ ਕੌਰ ਦੇ ਪਤੀ ਸ਼ਰਨਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਦੱਸਦੇ ਚਲੀਏ ਕਿ ਜਲੰਧਰ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਚੋਣਾਂ ਤੋਂ ਇੱਕ ਦਿਨ ਪਹਿਲਾ ਸਦਮਾ ਲੱਗਿਆ ਹੈ। ਉਹਨਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ
By : Nirmal
ਜਲੰਧਰ : ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਉਹਨਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ
ਦੱਸਦੇ ਚਲੀਏ ਕਿ ਜਲੰਧਰ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੂੰ ਚੋਣਾਂ ਤੋਂ ਇੱਕ ਦਿਨ ਪਹਿਲਾ ਸਦਮਾ ਲੱਗਿਆ ਹੈ। ਉਹਨਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼ਰਨਜੀਤ ਮਾਨ ਦੀ ਮੌਤ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ।
ਭਾਰੀ ਵੋਟਾਂ ਨਾਲ ਜਿੱਤੇ
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਨਕੋਦਰ ਤੋਂ ਇੰਦਰਜੀਤ ਕੌਰ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵੱਡੇ ਫਰਕ ਨਾਲ ਹਰਾਇਆ। ਇੰਦਰਜੀਤ ਕੌਰ ਮਾਨ ਨੂੰ ਚੋਣ ਜਿਤਾਉਣ ਵਿੱਚ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਨੇ ਅਹਿਮ ਭੂਮਿਕਾ ਨਿਭਾਈ। ਮਾਨ ਪਰਿਵਾਰ ਦੀ ਨਕੋਦਰ ਅਤੇ ਆਸ-ਪਾਸ ਦੇ ਇਲਾਕਿਆਂ ਤੇ ਮਜ਼ਬੂਤ ਪਕੜ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਕਾਫੀ ਫਾਇਦਾ ਹੋ ਰਿਹਾ ਹੈ।
ਚੋਣਾਂ ਤੋਂ ਦੋ ਦਿਨ ਪਹਿਲਾਂ
ਪਰ ਚੋਣਾਂ ਤੋਂ ਦੋ ਦਿਨ ਪਹਿਲਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਮੌਤ ਹੋ ਜਾਣ ਕਾਰਨ ਨਕੋਦਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਗੌਰਤਲਬ ਹੈ ਕਿ ਲੋਕ ਸਭਾ ਚੋਣਾਂ ਲਈ ਕੱਲ੍ਹ ਯਾਨੀ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਇਹ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਗਈ। ਇਹ ਵੀ ਦੱਸਦੇ ਹਨ ਕਿ ਇੰਦਰਜੀਤ ਕੌਰ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਇੰਦਰਜੀਤ ਕੌਰ ਮਾਨ ਨੂੰ ਚੋਣ ਜਿਤਾਉਣ ਵਿੱਚ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਨੇ ਅਹਿਮ ਭੂਮਿਕਾ ਨਿਭਾਈ। ਮਾਨ ਪਰਿਵਾਰ ਦੀ ਨਕੋਦਰ ਅਤੇ ਆਸ-ਪਾਸ ਦੇ ਇਲਾਕਿਆਂ ’ਤੇ ਮਜ਼ਬੂਤ ਪਕੜ ਹੈ। ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਪਰ ਚੋਣਾਂ ਤੋਂ ਦੋ ਦਿਨ ਪਹਿਲਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਮੌਤ ਹੋ ਜਾਣ ਕਾਰਨ ਨਕੋਦਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।