Begin typing your search above and press return to search.

Hall Gate Amritsar ਬਾਹਰ ‘ਆਪ’ ਦਾ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ, ਭਾਰਤ–ਯੂਐਸ ਟਰੇਡ ਡੀਲ ਰੱਦ ਕਰਨ ਦੀ ਮੰਗ

ਅੰਮ੍ਰਿਤਸਰ ਦੇ ਹਾਲ ਗੇਟ ਬਾਹਰ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ

Hall Gate Amritsar  ਬਾਹਰ ‘ਆਪ’ ਦਾ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ, ਭਾਰਤ–ਯੂਐਸ ਟਰੇਡ ਡੀਲ ਰੱਦ ਕਰਨ ਦੀ ਮੰਗ
X

Gurpiar ThindBy : Gurpiar Thind

  |  12 Feb 2026 3:14 PM IST

  • whatsapp
  • Telegram

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਾਲ ਗੇਟ ਬਾਹਰ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਭਾਰਤ–ਯੂਐਸ ਟਰੇਡ ਡੀਲ ਦੇ ਵਿਰੋਧ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪਾਰਟੀ ਦੀ ਲੀਡਰਸ਼ਿਪ ਸਮੇਤ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੀ ਸ਼ਾਮਲ ਹੋਏ।



ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ ਕਿਉਂਕਿ ਇਸ ਨਾਲ ਦੇਸ਼ ਦੇ ਕਿਸਾਨਾਂ ਅਤੇ ਛੋਟੇ ਵਪਾਰੀਆਂ ਨੂੰ ਭਾਰੀ ਨੁਕਸਾਨ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਹਰ ਰਾਜ—ਪੰਜਾਬ, ਦਿੱਲੀ, ਮੱਧ ਪ੍ਰਦੇਸ਼, ਗੁਜਰਾਤ, ਗੋਆ ਅਤੇ ਕੇਰਲਾ—ਵਿੱਚ ਇਸ ਡੀਲ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਹੈ।



ਉਨ੍ਹਾਂ ਦਲੀਲ ਦਿੱਤੀ ਕਿ ਜੇ ਭਾਰਤੀ ਕਿਸਾਨ ਅਮਰੀਕਾ ਵਿੱਚ ਆਪਣਾ ਸਮਾਨ ਵੇਚਣ ਜਾਵੇਗਾ ਤਾਂ ਉਸ ‘ਤੇ ਭਾਰੀ ਟੈਕਸ ਲੱਗੇਗਾ, ਜਦਕਿ ਅਮਰੀਕੀ ਉਤਪਾਦ ਭਾਰਤ ਵਿੱਚ ਘੱਟ ਜਾਂ ਬਿਨਾਂ ਟੈਕਸ ਦੇ ਆ ਸਕਦੇ ਹਨ, ਜਿਸ ਨਾਲ ਦੇਸੀ ਕਿਸਾਨੀ ਅਤੇ ਵਪਾਰ ਨੂੰ ਝਟਕਾ ਲੱਗੇਗਾ।ਧਾਲੀਵਾਲ ਨੇ ਪੰਜਾਬ ਬੀਜੇਪੀ ਆਗੂ ਸੁਨੀਲ ਜਾਖੜ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਜਿਵੇਂ ਤਿੰਨ ਖੇਤੀ ਕਾਨੂੰਨਾਂ ਦੇ ਸਮੇਂ ਪਹਿਲਾਂ ਸਮਰਥਨ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਵਿਰੋਧ ਕਰਨਾ ਪਿਆ, ਓਹੋ ਜਿਹਾ ਹਾਲ ਇਸ ਡੀਲ ਦਾ ਵੀ ਹੋਵੇਗਾ।



ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਤੋਂ ਸਪਸ਼ਟ ਸਟੈਂਡ ਮੰਗਦਿਆਂ ਦੋਸ਼ ਲਗਾਇਆ ਕਿ ਅਕਾਲੀ ਦਲ ਇਸ ਮਾਮਲੇ ‘ਤੇ ਚੁੱਪ ਰਹਿ ਕੇ ਬੀਜੇਪੀ ਦੀ ਹਿਮਾਇਤ ਕਰ ਰਿਹਾ ਹੈ। ਪਾਰਟੀ ਆਗੂਆਂ ਨੇ ਐਲਾਨ ਕੀਤਾ ਕਿ ਜਦ ਤੱਕ ਟਰੇਡ ਸਮਝੌਤਾ ਰੱਦ ਨਹੀਂ ਹੁੰਦਾ, ਤਦ ਤੱਕ ਸੰਘਰਸ਼ ਜਾਰੀ ਰਹੇਗਾ।

Next Story
ਤਾਜ਼ਾ ਖਬਰਾਂ
Share it