Begin typing your search above and press return to search.

ਅੰਮ੍ਰਿਤਸਰ ਮੰਦਰ 'ਤੇ ਗ੍ਰਨੇਡ ਹਮਲੇ ਦਾ ਦੋਸ਼ੀ ਪੁਲਿਸ ਐਨਕਾਊਂਟਰ 'ਚ ਢੇਰ

ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ

ਅੰਮ੍ਰਿਤਸਰ ਮੰਦਰ ਤੇ ਗ੍ਰਨੇਡ ਹਮਲੇ ਦਾ ਦੋਸ਼ੀ ਪੁਲਿਸ ਐਨਕਾਊਂਟਰ ਚ ਢੇਰ
X

BikramjeetSingh GillBy : BikramjeetSingh Gill

  |  17 March 2025 12:12 PM IST

  • whatsapp
  • Telegram

ਅੰਮ੍ਰਿਤਸਰ ਮੰਦਰ 'ਤੇ ਗ੍ਰਨੇਡ ਹਮਲੇ ਦਾ ਦੋਸ਼ੀ ਪੁਲਿਸ ਐਨਕਾਊਂਟਰ 'ਚ ਢੇਰ

ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਦੀ ਪੁਲਿਸ ਨਾਲ ਮੁਕਾਬਲੇ ਦੌਰਾਨ ਮੌਤ, ਇੱਕ ਹੋਇਆ ਫਰਾਰ

ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਨੂੰ ਪੁਲਿਸ ਨੇ ਐਨਕਾਊਂਟਰ ਦੌਰਾਨ ਮਾਰ ਦਿੱਤਾ। ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਹੋਈ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਹੈ। ਜਾਣਕਾਰੀ ਮੁਤਾਬਕ, ਪੁਲਿਸ ਨੇ ਜਦੋਂ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁੱਖ ਦੋਸ਼ੀ ਮੌਕੇ 'ਤੇ ਹੀ ਜ਼ਖਮੀ ਹੋ ਗਿਆ, ਜਿਸ ਬਾਅਦ ਹਸਪਤਾਲ 'ਚ ਉਸਦੀ ਮੌਤ ਹੋ ਗਈ।

ਇੱਕ ਮੀਡੀਆ ਰਿਪੋਰਟ ਮੁਤਾਬਕ, ਹਮਲੇ ਦੇ ਮੁੱਖ ਦੋਸ਼ੀ ਦੀ ਪਛਾਣ ਗੁਰਸਿਦਕ ਸਿੰਘ ਵਜੋਂ ਹੋਈ ਹੈ। ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋਣ ਤੋਂ ਬਾਅਦ, ਉਸਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਹਾਲਾਂਕਿ, ਉਸਦਾ ਇੱਕ ਹੋਰ ਸਾਥੀ ਵਿਸ਼ਾਲ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹਿਆ।

ਪੁਲਿਸ ਨੇ ਦੋਸ਼ੀਆਂ ਦੀ ਗਿਰਫ਼ਤਾਰੀ ਲਈ ਚਲਾਇਆ ਓਪਰੇਸ਼ਨ

ਰਿਪੋਰਟ ਮੁਤਾਬਕ, ਪੁਲਿਸ ਨੂੰ ਦੋਸ਼ੀ ਦੇ ਰਾਜਾਸਾਂਸੀ ਖੇਤਰ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ, ਸੀਆਈਏ ਅਤੇ ਪੁਲਿਸ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਬਿਛਾਇਆ। ਜਦੋਂ ਪੁਲਿਸ ਨੇ ਦੋਸ਼ੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ, ਪੁਲਿਸ ਇੰਸਪੈਕਟਰ ਅਮੋਲਕ ਸਿੰਘ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਜ਼ਖਮੀ ਹੋਏ, ਜਦੋਂ ਕਿ ਗੁਰਸਿਦਕ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋ ਗਿਆ।

ISI 'ਤੇ ਸ਼ੱਕ, ਗ੍ਰਨੇਡ ਹਮਲੇ ਦੀ ਜਾਂਚ ਜਾਰੀ

ਪੰਜਾਬ ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਇਸ ਹਮਲੇ ਦੇ ਪਿੱਛੇ ਹੋ ਸਕਦੀ ਹੈ। ਹਾਲਾਂਕਿ, ਇਸ ਹਮਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਆਈ, ਪਰ ਇਸ ਕਾਰਨ ਖੰਡਵਾਲਾ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਸੀਸੀਟੀਵੀ ਫੁਟੇਜ 'ਚ ਵੱਡਾ ਖੁਲਾਸਾ

ਸੀਸੀਟੀਵੀ ਫੁਟੇਜ 'ਚ ਦੱਸਿਆ ਗਿਆ ਹੈ ਕਿ ਦੋ ਵਿਅਕਤੀ ਮੋਟਰਸਾਈਕਲ 'ਤੇ ਠਾਕੁਰ ਦੁਆਰ ਮੰਦਰ ਪਹੁੰਚੇ ਅਤੇ ਕੁਝ ਸਮਾਂ ਉਡੀਕ ਕਰਨ ਤੋਂ ਬਾਅਦ, ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਮੰਦਰ 'ਤੇ ਗ੍ਰਨੇਡ ਸੁੱਟ ਦਿੱਤਾ। ਇਸ ਤੋ ਬਾਅਦ ਦੋਵੇਂ ਸ਼ੱਕੀ ਮੌਕੇ ਤੋਂ ਭੱਜ ਗਏ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਨੀਵਾਰ ਰਾਤ 2 ਵਜੇ ਮੰਦਰ ਦੇ ਪੁਜਾਰੀ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਨੇ ਦੋਸ਼ੀਆਂ ਦੀ ਪਛਾਣ ਕਰ ਲਈ ਹੈ ਅਤੇ ਫਰਾਰ ਵਿਅਕਤੀ ਦੀ ਗਿਰਫ਼ਤਾਰੀ ਲਈ ਦਬਿਸ਼ ਦਿੱਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it