Begin typing your search above and press return to search.

ਭਾਰੀ ਮੀਂਹ ਦੇ ਖ਼ਤਰੇ ਕਾਰਨ ਪ੍ਰਸ਼ਾਸ਼ਨ ਹੋਇਆ ਹਾਈ ਅਲਰਟ ’ਤੇ ਮੁਲਾਜ਼ਮਾਂ ਦੀਆਂ ਅਗਲੇ 3 ਦਿਨਾਂ ਲਈ ਛੁੱਟੀਆਂ ਰੱਦ

ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਹਾਈ ਅਲਰਟ ਉੱਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਭਾਰੀ ਮੀਂਹ ਦੇ ਖ਼ਤਰੇ ਕਾਰਨ ਪ੍ਰਸ਼ਾਸ਼ਨ ਹੋਇਆ ਹਾਈ ਅਲਰਟ ’ਤੇ ਮੁਲਾਜ਼ਮਾਂ ਦੀਆਂ ਅਗਲੇ 3 ਦਿਨਾਂ ਲਈ ਛੁੱਟੀਆਂ ਰੱਦ
X

Makhan shahBy : Makhan shah

  |  5 Oct 2025 11:55 AM IST

  • whatsapp
  • Telegram

ਜਲੰਧਰ (ਗੁਰਪਿਆਰ ਥਿੰਦ) :- ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਹਾਈ ਅਲਰਟ ਉੱਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ।



ਪ੍ਰਸ਼ਾਸ਼ਨ ਵੱਲੋਂ ਮੁੱਖ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਡੀ.ਸੀ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਉਹਨਾਂ ਨੂੰ ਅਪਣੇ ਕੈਂਪ ਦਫ਼ਤਰਾਂ ਵਿੱਚ ਤਾਇਨਾਤ ਰਹਿਣ ਦਾ ਆਦੇਸ਼ ਦਿੱਤਾ ਹੈ। ਨਿਕਾਸੀ ਪ੍ਰਬੰਧ ਨਗਰ ਨਿਗਮ ਅਤੇ ਸਬੰਧਤ ਵਿਭਾਗਾਂ ਨੂੰ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਦੀ ਸਹੀ ਨਿਕਾਸੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।


ਬਿਜਲੀ ਸਪਲਾਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਬਿਜਲੀ ਸਪਲਾਈ ਦੀ ਸੁਰੱਖਿਆ ਲਈ ਬੈਕਅੱਪ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ ਹੈ। ਰਾਹਤ ਕਾਰਜਾਂ ਦੀ ਤਿਆਰੀ ਲਈ ਮਾਲ ਵਿਭਾਗ ਨੂੰ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਸੂਰਤ ਵਿੱਚ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।


ਫੀਲਡ ਦੀ ਨਿਗਰਾਨੀ ਲਈ ਐਸ.ਡੀ.ਐਮ ਅਤੇ ਤਹਿਸੀਲ ਪੱਧਰੀ ਟੀਮਾਂ ਨੂੰ ਚੌਕਸੀ ਵਧਾਉਣ ਅਤੇ ਖੇਤਰ ਦੇ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹ ਨ। ਪਾਣੀ ਦੀ ਨਿਗਰਾਨੀ ਲਈ ਪੀ.ਐਚ.ਈ ਵਿਭਾਗ ਨੂੰ ਡਰੇਨੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਣਾਲੀਆਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਆਮ ਜਨਤਾ ਨੰ ਵੀ ਅਪੀਲ ਕੀਤੀ ਹੈ ਕਿ ਉਹ ਭਾਰੀ ਬਾਰਿਸ਼ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ

Next Story
ਤਾਜ਼ਾ ਖਬਰਾਂ
Share it