Amritsar murder ਕੇਸ ਵਿੱਚ ਸਾਰੇ 7 accused arrested , ਗੈਂਗਸਟਰਵਾਦ ’ਤੇ ਸਰਕਾਰ ਦੀ ਜ਼ੀਰੋ ਟੋਲਰੈਂਸ:Kuldeep Dhaliwal
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਵੀ ਦਿਖਾਂਦੀ ਹੈ।

By : Gurpiar Thind
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਵੀ ਦਿਖਾਂਦੀ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਇੱਕ ਪੈਲਸ ਵਿੱਚ ਵਿਆਹ ਸਮਾਗਮ ਦੌਰਾਨ ਜਲਮੇਲ ਸਿੰਘ ਸਰਪੰਚ ਬਲਟੋਏ ਦੇ ਕਤਲ ਮਾਮਲੇ ਵਿੱਚ ਸ਼ਾਮਲ ਸਾਰੇ 7 ਦੋਸ਼ੀਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਆਧੁਨਿਕ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।
ਪੁਲਿਸ ਨੇ ਲਗਭਗ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਟ੍ਰੈਕ ਕਰਕੇ ਦੋਸ਼ੀਆਂ ਦੀ ਮੂਵਮੈਂਟ ਦੀ ਜਾਂਚ ਕੀਤੀ। ਦੋ ਸ਼ੂਟਰ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਨੂੰ ਜਲਦ ਅੰਮ੍ਰਿਤਸਰ ਲਿਆਂਦਾ ਜਾਵੇਗਾ ਅਤੇ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਰਨਤਾਰਨ ਪੁਲਿਸ ਵੱਲੋਂ ਮੋਟਰਸਾਈਕਲ ਮੁਹੱਈਆ ਕਰਵਾਉਣ ਵਾਲੇ ਤਿੰਨ ਹੋਰ ਦੋਸ਼ੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਤਲ ਦੀ ਸਾਜ਼ਿਸ਼ ਬਾਹਰ ਬੈਠੇ ਆਪਰੇਟਰਾਂ ਵੱਲੋਂ ਰਚੀ ਗਈ ਸੀ ਅਤੇ ਫੰਡਿੰਗ, ਹਥਿਆਰ ਅਤੇ ਵਾਹਨ ਵੱਖ-ਵੱਖ ਸਤਰਾਂ ਤੋਂ ਮੁਹੱਈਆ ਕਰਵਾਏ ਗਏ। ਪੰਜਾਬ ਪੁਲਿਸ ਨੇ ਲੋਕਲ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।
ਕੁਲਦੀਪ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਹੈ। ਕਿਸੇ ਨੂੰ ਵੀ ਪੰਜਾਬ ਵਿੱਚ ਵਾਰਦਾਤ ਕਰਕੇ ਬਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੋਸ਼ੀਆਂ ਨੂੰ ਕੜੀ ਸਜ਼ਾ ਦਿਵਾ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਇਹ ਲੜਾਈ ਜਲਦ ਅੰਜਾਮ ਤੱਕ ਪਹੁੰਚਾਈ ਜਾਵੇਗੀ


