ਅਮਰੀਕਾ ਨੇ ਪੰਨੂੰ ਮਾਮਲੇ ਵਿਚ ਭਾਰਤ ਨੂੰ ਦਿੱਤਾ ਜਵਾਬ
By : BikramjeetSingh Gill
ਨਿਊਯਾਰਕ : ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਦੇ ਮਾਮਲੇ 'ਚ ਆਪਣਾ ਪੱਖ ਪੇਸ਼ ਕੀਤਾ ਹੈ। ਗਾਰਸੇਟੀ ਨੇ ਕਿਹਾ ਕਿ ਭਾਵੇਂ ਕੋਈ ਵੀ ਦੇਸ਼ ਸਾਡਾ ਦੋਸਤ ਹੋਵੇ ਜਾਂ ਦੁਸ਼ਮਣ, ਜੇਕਰ ਉਹ ਸਾਡੀ ਧਰਤੀ 'ਤੇ ਕਿਸੇ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੁੰਦਾ ਹੈ ਤਾਂ ਅਸੀਂ ਉਸ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ। ਹਾਲਾਂਕਿ ਇਸ ਮਾਮਲੇ 'ਚ ਭਾਰਤ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਅਮਰੀਕਾ ਸੰਤੁਸ਼ਟ ਹੈ। ਅਸੀਂ ਉਮੀਦ ਕਰਦੇ ਹਾਂ ਕਿ ਜੋ ਵੀ ਜ਼ਿੰਮੇਵਾਰ ਹੈ, ਇਸ ਲਈ ਜਲਦੀ ਤੋਂ ਜਲਦੀ ਦੋਸ਼ੀ ਠਹਿਰਾਇਆ ਜਾਵੇਗਾ। ਅਮਰੀਕਾ ਨੇ ਭਾਰਤੀ ਨਾਗਰਿਕ ਵਿਕਾਸ ਯਾਦਵ ਨੂੰ ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਰਚਣ ਦੇ ਦੋਸ਼ 'ਚ ਦੋਸ਼ੀ ਕਰਾਰ ਦਿੱਤਾ ਹੈ।
ਦਿੱਤੇ ਆਪਣੇ ਇੰਟਰਵਿਊ ਵਿੱਚ ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਬਹੁਤ ਕੁਝ ਦਾਅ 'ਤੇ ਹੈ। ਅਸੀਂ ਅਮਰੀਕੀ ਧਰਤੀ 'ਤੇ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਭਾਵੇਂ ਇਹ ਕਿਸੇ ਦੁਸ਼ਮਣ ਦੇਸ਼ ਦੁਆਰਾ ਕੀਤੀ ਗਈ ਹੋਵੇ ਜਾਂ ਦੋਸਤ ਦੇਸ਼.. ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਹਾਲਾਂਕਿ ਗਰਸੇਟੀ ਨੇ ਪੰਨੂ ਮਾਮਲੇ ਦੇ ਕਥਿਤ ਅਪਰਾਧੀ ਵਿਕਾਸ ਯਾਦਵ ਦੀ ਹਵਾਲਗੀ ਬਾਰੇ ਕੁਝ ਨਹੀਂ ਕਿਹਾ।