Amritsar Police ਦੀ ਵੱਡੀ ਕਾਰਵਾਈ, ਫਿਰੌਤੀ ਮੰਗਣ ਵਾਲੇ ਗਿਰੋਹ ਦੇ ਮੈਂਬਰ ਦਾ ਐਨਕਾਊਂਟਰ
ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮੈਂਬਰ ਨਾਲ ਐਨਕਾਊਂਟਰ ਕੀਤਾ ਹੈ। ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਪੁਲਿਸ ਸੱਤਾ ਨੌਸ਼ਹਿਰਾ ਗਰੁੱਪ ਦੇ ਚੌਥੇ ਸਾਥੀ ਨੂੰ ਕਾਬੂ ਕਰਨ ਲਈ ਸੁਲਤਾਨਵਿੰਡ ਪਿੰਡ ਨੇੜੇ ਰੇਡ ਕਰ ਰਹੀ ਸੀ।

By : Gurpiar Thind
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਮੈਂਬਰ ਨਾਲ ਐਨਕਾਊਂਟਰ ਕੀਤਾ ਹੈ। ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਪੁਲਿਸ ਸੱਤਾ ਨੌਸ਼ਹਿਰਾ ਗਰੁੱਪ ਦੇ ਚੌਥੇ ਸਾਥੀ ਨੂੰ ਕਾਬੂ ਕਰਨ ਲਈ ਸੁਲਤਾਨਵਿੰਡ ਪਿੰਡ ਨੇੜੇ ਰੇਡ ਕਰ ਰਹੀ ਸੀ। ਇਸ ਦੌਰਾਨ ਕਾਬੂ ਕੀਤੇ ਤਿੰਨ ਦੋਸ਼ੀਆਂ ਵਿੱਚੋਂ ਇੱਕ, ਜੋਬਨ ਸਿੰਘ, ਨੇ ਪੁਲਿਸ ਮੁਲਾਜ਼ਮ ਦਾ ਪਿਸਟਲ ਛੀਨਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਜਾਨ ਦੀ ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਗੋਲੀ ਜੋਬਨ ਸਿੰਘ ਦੇ ਪੈਰ ਵਿੱਚ ਲੱਗੀ, ਜਿਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਗਿਆ।
ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਨਵਰੀ ਮਹੀਨੇ ਵਿੱਚ ਪੀਟੀਵੀਜ਼ਨ ਇਲਾਕੇ ਵਿੱਚ ਸਥਿਤ ਇੱਕ ਜੂਲਰ ਦੀ ਦੁਕਾਨ ਨੂੰ ਫਿਰੌਤੀ ਲਈ ਧਮਕੀ ਭਰੀ ਕਾਲ ਆਈ ਸੀ। ਹਾਲਾਂਕਿ ਦੁਕਾਨ ਮਾਲਕ ਵੱਲੋਂ ਪੁਲਿਸ ਨੂੰ ਤੁਰੰਤ ਸ਼ਿਕਾਇਤ ਨਹੀਂ ਦਿੱਤੀ ਗਈ, ਪਰ ਬਾਅਦ ਵਿੱਚ ਇਹ ਵੀ ਪਤਾ ਲੱਗਿਆ ਕਿ ਉੱਥੇ ਨੇੜੇ ਫਾਇਰਿੰਗ ਦੀ ਘਟਨਾ ਵੀ ਹੋਈ ਸੀ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕੀਤੀ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਫਿਰੌਤੀ ਕਾਲਾਂ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜੀਆਂ ਹੋਈਆਂ ਸਨ। ਪੁਲਿਸ ਨੇ ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਪਹਿਲਾਂ ਜਸ਼ਨਦੀਪ, ਜੋਬਨ ਸਿੰਘ ਅਤੇ ਗੁਰਕੀਰਤ ਸਿੰਘ ਨੂੰ ਕਾਬੂ ਕੀਤਾ। ਇਹ ਤਿੰਨੇ ਨੌਜਵਾਨ ਵੱਖ-ਵੱਖ ਥਾਵਾਂ ਦੇ ਰਹਿਣ ਵਾਲੇ ਹਨ ਅਤੇ ਲੇਬਰ ਦਾ ਕੰਮ ਕਰਦੇ ਸਨ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਗੈਂਗ ਵੱਲੋਂ ਉਨ੍ਹਾਂ ਨੂੰ ਲਾਲਚ ਅਤੇ ਪੈਸਿਆਂ ਦਾ ਝਾਂਸਾ ਦੇ ਕੇ ਫਿਰੌਤੀ ਮੰਗਣ ਲਈ ਵਰਤਿਆ ਗਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਬਨ ਸਿੰਘ ਇਸ ਪੂਰੇ ਮਾਮਲੇ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਸੀ ਅਤੇ ਵਾਰਦਾਤ ਵਾਲੇ ਦਿਨ ਮੋਟਰਸਾਈਕਲ ਵੀ ਉਹੀ ਚਲਾ ਰਿਹਾ ਸੀ, ਜਦਕਿ ਹੋਰ ਦੋ ਸਾਥੀ ਲੋਜਿਸਟਿਕ ਅਤੇ ਲੋਕਲ ਸਹਾਇਤਾ ਪ੍ਰਦਾਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕੇਸ ਪੂਰੀ ਤਰ੍ਹਾਂ ਬਲਾਇੰਡ ਸੀ, ਪਰ ਪੁਲਿਸ ਟੀਮ, ਏਸੀਪੀ ਬਲਜਿੰਦਰ ਸਿੰਘ ਅਤੇ ਸੀਆਈਏ ਸਟਾਫ ਦੀ ਸਹਿਯੋਗੀ ਕਾਰਵਾਈ ਨਾਲ ਬਹੁਤ ਘੱਟ ਸਮੇਂ ਵਿੱਚ ਹੱਲ ਕਰ ਲਿਆ ਗਿਆ।
ਪੁਲਿਸ ਨੇ ਸਪਸ਼ਟ ਕੀਤਾ ਕਿ ਫਿਰੌਤੀ ਅਤੇ ਗੈਂਗਸਟਰ ਗਤੀਵਿਧੀਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜੇ ਵੀ ਮਾਮਲੇ ਨਾਲ ਜੁੜੇ ਹੋਰ ਲਿੰਕਾਂ ਦੀ ਜਾਂਚ ਜਾਰੀ


