Begin typing your search above and press return to search.

Amritsar Police ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਸਾਢੇ ਸੱਤ ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ

Amritsar Police ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
X

Gurpiar ThindBy : Gurpiar Thind

  |  12 Feb 2026 4:53 PM IST

  • whatsapp
  • Telegram

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਸਾਢੇ ਸੱਤ ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲਗਭਗ 21 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਨਾਕਾਬੰਦੀ ਦੌਰਾਨ ਦੋਵੇਂ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਦੋਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਦੋਸ਼ੀਆਂ ਨੇ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਮੰਗਵਾਈ ਸੀ, ਜੋ ਡੇਰਾ ਬਾਬਾ ਨਾਨਕ ਸਰਹੱਦੀ ਖੇਤਰ ਰਾਹੀਂ ਪੰਜਾਬ ਵਿੱਚ ਪਹੁੰਚਾਈ ਗਈ। ਦੋਵੇਂ ਮੁਲਜ਼ਮ ਦੁਬਈ ਵਿੱਚ ਬੈਠੇ ਇਕ ਹੈਂਡਲਰ ਕਰਨਦੀਪ (ਕਰਨ) ਦੇ ਸੰਪਰਕ ਵਿੱਚ ਸਨ ਅਤੇ ਉਸਦੇ ਇਸ਼ਾਰਿਆਂ ’ਤੇ ਹੀ ਇਹ ਨਸ਼ਾ ਤਸਕਰੀ ਦਾ ਧੰਧਾ ਚਲਾ ਰਹੇ ਸਨ। ਹੈਰੋਇਨ ਦੀਆਂ ਖੇਪਾਂ ਚੁੱਕ ਕੇ ਇਹ ਨੌਜਵਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ।

ਗੁਰਪ੍ਰੀਤ ਸਿੰਘ ਭੁੱਲਰ ਨੇ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚੋਂ ਇੱਕ ਦੀ ਉਮਰ ਮਹਿਜ਼ 19 ਸਾਲ ਹੈ। ਇਹ ਗਿਰੋਹ ਭੋਲੇ-ਭਾਲੇ ਨੌਜਵਾਨਾਂ ਅਤੇ ਘੱਟ ਉਮਰ ਦੇ ਬੱਚਿਆਂ ਨੂੰ ਲਾਲਚ ਦੇ ਕੇ ਇੱਕ ਥਾਂ ਤੋਂ ਦੂਜੀ ਥਾਂ ਹੈਰੋਇਨ ਪਹੁੰਚਾਉਣ ਲਈ ਕੂਰੀਅਰ ਵਜੋਂ ਵਰਤਦਾ ਸੀ। ਪੁਲਿਸ ਵੱਲੋਂ ਹਵਾਲਾ ਨੈਟਵਰਕ ਦੀ ਭੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਦੋਵੇਂ ਮੁਲਜ਼ਮ ਪਿਛਲੇ ਤਿੰਨ ਤੋਂ ਚਾਰ ਮਹੀਨਿਆਂ ਤੋਂ ਸਰਗਰਮ ਸਨ ਅਤੇ ਦੁਬਈ ਬੈਠਾ ਕਰਨ ਹੀ ਉਨ੍ਹਾਂ ਨੂੰ ਹੈਰੋਇਨ ਦੀ ਖੇਪ ਚੁੱਕਣ ਲਈ ਭੇਜਦਾ ਸੀ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਇਸ ਅੰਤਰਰਾਸ਼ਟਰੀ ਨੈਟਵਰਕ ਬਾਰੇ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

Next Story
ਤਾਜ਼ਾ ਖਬਰਾਂ
Share it