Begin typing your search above and press return to search.

Pandori Waraich ‘ਚ ਅੰਮ੍ਰਿਤਸਰ ਦਿਹਾਤੀ Police ਦਾ ਵੱਡਾ ਸਰਚ ਆਪਰੇਸ਼ਨ, ਘਰੋਂ ਹਥਿਆਰ ਤੇ ਕਾਰਤੂਸ ਬਰਾਮਦ

ਅੰਮ੍ਰਿਤਸਰ ਦੇ ਪੰਡੋਰੀ ਵੜੈਚ ਇਲਾਕੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੂਰੇ ਪਿੰਡ ਵਿੱਚ ਪੁਲਿਸ ਵੱਲੋਂ ਘਰ-ਘਰ ਤਲਾਸ਼ੀ ਮੁਹਿੰਮ ਚਲਾਈ ਗਈ।

Pandori Waraich ‘ਚ ਅੰਮ੍ਰਿਤਸਰ ਦਿਹਾਤੀ Police ਦਾ ਵੱਡਾ ਸਰਚ ਆਪਰੇਸ਼ਨ, ਘਰੋਂ ਹਥਿਆਰ ਤੇ ਕਾਰਤੂਸ ਬਰਾਮਦ
X

Gurpiar ThindBy : Gurpiar Thind

  |  19 March 2026 3:16 PM IST

  • whatsapp
  • Telegram

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੰਡੋਰੀ ਵੜੈਚ ਇਲਾਕੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੂਰੇ ਪਿੰਡ ਵਿੱਚ ਪੁਲਿਸ ਵੱਲੋਂ ਘਰ-ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕੀਤੀ ਗਈ।



ਸਰਚ ਆਪਰੇਸ਼ਨ ਦੌਰਾਨ ਪੁਲਿਸ ਨੂੰ ਇੱਕ ਘਰ ਵਿੱਚੋਂ ਹਥਿਆਰ, ਕੁਝ ਕਾਰਤੂਸ, ਇੱਕ ਮੈਗਜ਼ੀਨ, ਇੱਕ ਜੀਪੀਐਸ ਡਿਵਾਈਸ ਅਤੇ ਇੱਕ ਬੁਲੇਟ ਮੋਟਰਸਾਈਕਲ ਬਰਾਮਦ ਹੋਈ। ਇਸ ਤੋਂ ਇਲਾਵਾ ਪੁਲਿਸ ਨੂੰ ਇੱਕ ਬੰਗਲਾਦੇਸ਼ੀ ਲਿਫਾਫਾ ਵੀ ਮਿਲਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਿਲੀ ਸਮੱਗਰੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।




ਇਸ ਵਿਸ਼ੇਸ਼ ਚੈਕਿੰਗ ਦੌਰਾਨ ADGP ਏ.ਐਸ. ਰਾਏ ਖੁਦ ਮੌਕੇ ‘ਤੇ ਪਹੁੰਚੇ ਅਤੇ ਪੂਰੇ ਆਪਰੇਸ਼ਨ ਦੀ ਨਿਗਰਾਨੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ADGP ਏ.ਐਸ. ਰਾਏ ਨੇ ਦੱਸਿਆ ਕਿ ਇਹ ਕਾਰਵਾਈ “ਕਾਸੋ” (CASO) ਅਰਥਾਤ ਕੋਰਡਨ ਐਂਡ ਸਰਚ ਆਪਰੇਸ਼ਨ ਦੇ ਤਹਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਪਰੇਸ਼ਨਾਂ ਵਿੱਚ ਸਭ ਤੋਂ ਪਹਿਲਾਂ ਉਹਨਾਂ ਇਲਾਕਿਆਂ ਦੀ ਪਛਾਣ ਕੀਤੀ ਜਾਂਦੀ ਹੈ ਜਿੱਥੇ ਕ੍ਰਾਈਮ ਦੇ ਹੋਟਸਪੋਟ ਹੁੰਦੇ ਹਨ।




ਉਸ ਤੋਂ ਬਾਅਦ ਉਥੇ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾਂਦੀ ਹੈ ਅਤੇ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ। ADGP ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਲਗਭਗ ਤਿੰਨ ਘੰਟਿਆਂ ਤੱਕ ਚੱਲੇਗਾ ਅਤੇ ਜਿੱਥੇ ਵੀ ਸ਼ੱਕੀ ਜਾਣਕਾਰੀ ਮਿਲੇਗੀ ਉਥੇ ਛਾਪੇਮਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਜੋ ਸਮੱਗਰੀ ਮਿਲੀ ਹੈ ਉਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੰਭਾਵਨਾ ਹੈ ਕਿ ਹੋਰ ਵੀ ਕੁਝ ਅਹਿਮ ਚੀਜ਼ਾਂ ਬਰਾਮਦ ਹੋ ਸਕਦੀਆਂ ਹਨ। ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਸਖ਼ਤ ਚੌਕਸੀ ਰੱਖੀ ਗਈ ਹੈ ਅਤੇ ਸ਼ੱਕੀ ਲੋਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it