Begin typing your search above and press return to search.

ਅੰਮ੍ਰਿਤਸਰ : ਖੁਦਕੁਸ਼ੀ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ

ਮ੍ਰਿਤਕ ਰਾਜੀਵ ਕੁਮਾਰ ਦੇ ਪੁੱਤਰ ਰਜਤ ਨੇ ਦੱਸਿਆ ਕਿ ਉਸਦੇ ਪਿਤਾ ਪਿਛਲੇ ਕਾਫੀ ਸਮੇਂ ਤੋਂ ਡਿਪਰੈਸ਼ਨ ਵਿੱਚ ਸਨ, ਕਿਉਂਕਿ ਉਹਨਾਂ ਨੇ ਆਪਣੇ ਭਾਈਵਾਲ ਰਕੇਸ਼ ਨਈਅਰ,

ਅੰਮ੍ਰਿਤਸਰ : ਖੁਦਕੁਸ਼ੀ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
X

GillBy : Gill

  |  20 Feb 2025 3:54 PM IST

  • whatsapp
  • Telegram

ਅੰਮ੍ਰਿਤਸਰ : 11 ਫਰਵਰੀ ਨੂੰ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿੱਚ ਇੱਕ ਨਾਮੀ ਹੋਟਲ ਤੋਂ ਛਲਾਂਗ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਰਾਜੀਵ ਕੁਮਾਰ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪ੍ਰੈਸ ਕਾਨਫਰੰਸ ਕਰਕੇ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਲੋਕਾਂ 'ਤੇ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਰਾਜੀਵ ਕੁਮਾਰ ਦੇ ਪੁੱਤਰ ਰਜਤ ਨੇ ਦੱਸਿਆ ਕਿ ਉਸਦੇ ਪਿਤਾ ਪਿਛਲੇ ਕਾਫੀ ਸਮੇਂ ਤੋਂ ਡਿਪਰੈਸ਼ਨ ਵਿੱਚ ਸਨ, ਕਿਉਂਕਿ ਉਹਨਾਂ ਨੇ ਆਪਣੇ ਭਾਈਵਾਲ ਰਕੇਸ਼ ਨਈਅਰ, ਅਮਿਤ ਨੰਦਾ ਅਤੇ ਰਮੇਸ਼ ਅਰੋੜਾ ਤੋਂ ਕਰੋੜਾਂ ਰੁਪਏ ਲੈਣੇ ਸਨ। ਉਹਨਾਂ ਦੱਸਿਆ ਕਿ ਉਹਨਾਂ ਦਾ ਪ੍ਰਾਪਰਟੀ ਦਾ ਕੰਮ ਸੀ ਅਤੇ ਉਹ ਕਲੋਨੀਆਂ ਵਿੱਚ ਪਲਾਟ ਕੱਟ ਕੇ ਵੇਚਦੇ ਸਨ ਅਤੇ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਲੈਣ ਦੇਣ ਹੁੰਦਾ ਸੀ। ਇਸ ਦੌਰਾਨ, ਉਨ੍ਹਾਂ ਦੇ ਭਾਈਵਾਲਾਂ ਵੱਲੋਂ 2016 ਵਿੱਚ ਵੀ ਉਨ੍ਹਾਂ ਨਾਲ ਘਪਲਾ ਕੀਤਾ ਗਿਆ ਸੀ, ਜਿਸਦੀ ਸ਼ਿਕਾਇਤ ਵੀ ਪੁਲਿਸ ਨੂੰ ਦਿੱਤੀ ਗਈ ਸੀ, ਪਰ ਬਾਅਦ ਵਿੱਚ ਰਾਜੀਨਾਮਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਸਦੇ ਪਿਤਾ ਆਪਣੇ ਪੈਸੇ ਲੈਣ ਜਾਂਦੇ ਤਾਂ ਉਨ੍ਹਾਂ ਦੇ ਭਾਈਵਾਲ ਉਨ੍ਹਾਂ ਨੂੰ ਪੈਸੇ ਨਹੀਂ ਦਿੰਦੇ ਸਨ ਅਤੇ ਸਗੋਂ ਧਮਕੀਆਂ ਦਿੰਦੇ ਸਨ, ਜਿਸ ਕਰਕੇ ਉਹ ਹਮੇਸ਼ਾ ਪਰੇਸ਼ਾਨ ਰਹਿੰਦੇ ਸਨ। ਇਸੇ ਕਾਰਨ ਉਨ੍ਹਾਂ ਨੇ 11 ਫਰਵਰੀ 2024 ਨੂੰ ਸ਼ਾਮ ਵੇਲੇ ਰਣਜੀਤ ਐਵਨਿਊ ਦੇ ਇੱਕ ਨਿੱਜੀ ਹੋਟਲ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ। ਰਜਤ ਨੇ ਦੱਸਿਆ ਕਿ ਉਸਦੇ ਪਿਤਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ, ਜਿਸਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਤਾਂ ਦਰਜ ਕਰ ਲਿਆ ਹੈ, ਪਰ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਰਜਤ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਤਿੰਨ ਵਿਅਕਤੀਆਂ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ, ਉਹ ਉਨ੍ਹਾਂ ਨੂੰ ਆਪਣੇ ਬਿਆਨ ਵਾਪਸ ਲੈਣ ਲਈ ਧਮਕੀਆਂ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਜੇਕਰ ਉਨ੍ਹਾਂ ਨੇ ਐਫਆਈਆਰ ਵਾਪਸ ਨਾ ਲਈ ਤਾਂ ਉਹ ਉਨ੍ਹਾਂ ਦੇ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਨੂੰ ਸ਼ੱਕ ਹੈ ਕਿ ਦੋਸ਼ੀ ਰਾਜਨੀਤਿਕ ਪਾਰਟੀਆਂ ਦਾ ਦਬਾਅ ਪਾ ਕੇ ਉਨ੍ਹਾਂ 'ਤੇ ਕੁਝ ਵੀ ਕਰ ਸਕਦੇ ਹਨ ਅਤੇ ਹੁਣ ਉਨ੍ਹਾਂ ਦੇ ਪਰਿਵਾਰ ਦੀ ਜਾਨ ਵੀ ਖਤਰੇ ਵਿੱਚ ਹੈ। ਮ੍ਰਿਤਕ ਦੇ ਪੁੱਤਰ ਅਤੇ ਪਤਨੀ ਨੇ ਮੀਡੀਆ ਰਾਹੀਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਆਪਣੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।

ਥਾਣਾ ਰਣਜੀਤ ਐਵਨਿਊ ਦੇ ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਦੱਸਿਆ ਕਿ ਪੁਲਿਸ ਨੇ ਤਿੰਨ ਲੋਕਾਂ 'ਤੇ ਕੇਸ ਦਰਜ ਕੀਤਾ ਹੋਇਆ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ 'ਤੇ ਕਿਸੇ ਵੀ ਤਰੀਕੇ ਦਾ ਦਬਾਅ ਨਹੀਂ ਹੈ ਅਤੇ ਜਲਦ ਹੀ ਪੁਲਿਸ ਦੋਸ਼ੀਆਂ ਨੂੰ ਕਾਬੂ ਕਰ ਲਵੇਗੀ।

Next Story
ਤਾਜ਼ਾ ਖਬਰਾਂ
Share it