ਅਨਮੋਲ ਗਗਨ ਮਾਨ ਵਿਧਾਨ ਸਭਾ ਕਮੇਟੀ ਤੋਂ ਬਾਹਰ, ਕੁਲਦੀਪ ਧਾਲੀਵਾਲ ਦਾਖਲ
ਇਹ ਸੀਟ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਸਪੀਕਰ ਨੇ ਇਹ ਨਿਯੁਕਤੀਆਂ ਵਿਧਾਨ ਸਭਾ ਦੇ ਨਿਯਮਾਂ ਅਨੁਸਾਰ ਕੀਤੀਆਂ ਹਨ।

By : Gill
ਚੰਡੀਗੜ੍ਹ: ਭਾਵੇਂ ਖਰੜ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ, ਪਰ ਉਨ੍ਹਾਂ ਨੂੰ ਵਿਧਾਨ ਸਭਾ ਦੀ 'ਕੁਐਸ਼ਚਨ ਐਂਡ ਰੈਫਰੈਂਸਿਜ਼ ਕਮੇਟੀ' ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਕੁਲਦੀਪ ਧਾਲੀਵਾਲ ਦੀ ਨਵੀਂ ਨਿਯੁਕਤੀ
ਇਸੇ ਤਰ੍ਹਾਂ, ਸਾਬਕਾ ਮੰਤਰੀ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵੀ ਵਿਧਾਨ ਸਭਾ ਦੀ ਇੱਕ ਹੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਸੀਟ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਸਪੀਕਰ ਨੇ ਇਹ ਨਿਯੁਕਤੀਆਂ ਵਿਧਾਨ ਸਭਾ ਦੇ ਨਿਯਮਾਂ ਅਨੁਸਾਰ ਕੀਤੀਆਂ ਹਨ।
ਰਾਜਨੀਤਿਕ ਘਟਨਾਕ੍ਰਮ
ਅਨਮੋਲ ਗਗਨ ਮਾਨ ਨੇ 19 ਜੁਲਾਈ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰਾਜਨੀਤੀ ਛੱਡਣ ਦਾ ਐਲਾਨ ਕਰਦਿਆਂ ਅਸਤੀਫਾ ਦੇਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਮਨਾਉਣ ਲਈ ਪਾਰਟੀ ਪ੍ਰਧਾਨ ਅਮਨ ਅਰੋੜਾ ਉਨ੍ਹਾਂ ਦੇ ਘਰ ਪਹੁੰਚੇ ਅਤੇ ਮਨਾਉਣ ਤੋਂ ਬਾਅਦ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ। ਅਨਮੋਲ ਗਗਨ ਮਾਨ 2022 ਦੀਆਂ ਚੋਣਾਂ ਤੋਂ ਪਹਿਲਾਂ '5 ਮਿੰਟ ਵਿੱਚ ਐਮਐਸਪੀ' ਦੇ ਬਿਆਨ ਕਾਰਨ ਚਰਚਾ ਵਿੱਚ ਆਏ ਸਨ। ਉਹ ਪਹਿਲਾਂ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਵੀ ਰਹਿ ਚੁੱਕੇ ਹਨ, ਪਰ 2024 ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਦੌਰਾਨ ਉਨ੍ਹਾਂ ਤੋਂ ਇਹ ਅਹੁਦਾ ਵਾਪਸ ਲੈ ਲਿਆ ਗਿਆ ਸੀ।


