Begin typing your search above and press return to search.

ਮਜੀਠੀਆ ਵਿਰੁਧ ਇਕ ਹੋਰ ਕੇਸ, ਸੁਖਬੀਰ ਨੇ ਮੰਗੀ ਮਾਫ਼ੀ, ਵੱਡੇ ਅਕਾਲੀ ਮੋਰਚੇ ਦਾ ਵੀ ਐਲਾਨ

ਕਿ ਉਨ੍ਹਾਂ ਨੇ ਵਿਜੀਲੈਂਸ ਦੀ ਟੀਮ ਨੂੰ ਆਪਣੀ ਡਿਊਟੀ ਕਰਨ ਤੋਂ ਰੋਕਿਆ ਅਤੇ ਉਨ੍ਹਾਂ ਦੇ ਕੰਮ ਵਿੱਚ ਅੜਿੱਕਾ ਪਾਇਆ।

ਮਜੀਠੀਆ ਵਿਰੁਧ ਇਕ ਹੋਰ ਕੇਸ, ਸੁਖਬੀਰ ਨੇ ਮੰਗੀ ਮਾਫ਼ੀ, ਵੱਡੇ ਅਕਾਲੀ ਮੋਰਚੇ ਦਾ ਵੀ ਐਲਾਨ
X

GillBy : Gill

  |  7 Aug 2025 4:01 PM IST

  • whatsapp
  • Telegram

ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਲਈ ਕਾਨੂੰਨੀ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਨ੍ਹਾਂ ਖ਼ਿਲਾਫ਼ ਇੱਕ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਨਵਾਂ ਕੇਸ ਇੱਕ ਵਾਇਰਲ ਵੀਡੀਓ ਨਾਲ ਸਬੰਧਤ ਹੈ, ਜਿਸ ਵਿੱਚ ਉਨ੍ਹਾਂ 'ਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਗਿਆ ਹੈ।

ਇਹ ਘਟਨਾ 25 ਜੂਨ ਦੀ ਹੈ, ਜਦੋਂ ਵਿਜੀਲੈਂਸ ਬਿਊਰੋ ਦੀ ਟੀਮ ਮਜੀਠੀਆ ਦੇ ਘਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀ ਸੀ। ਇਸ ਦੌਰਾਨ ਮਜੀਠੀਆ ਅਤੇ ਵਿਜੀਲੈਂਸ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ ਸੀ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਇਸੇ ਵੀਡੀਓ ਦੇ ਆਧਾਰ 'ਤੇ ਹੁਣ ਪੁਲਿਸ ਨੇ ਇਹ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ, ਨਵੀਂ FIR ਵਿੱਚ ਮਜੀਠੀਆ 'ਤੇ ਇਹ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਵਿਜੀਲੈਂਸ ਦੀ ਟੀਮ ਨੂੰ ਆਪਣੀ ਡਿਊਟੀ ਕਰਨ ਤੋਂ ਰੋਕਿਆ ਅਤੇ ਉਨ੍ਹਾਂ ਦੇ ਕੰਮ ਵਿੱਚ ਅੜਿੱਕਾ ਪਾਇਆ।

ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਵਿਰੁੱਧ ਵੱਡੇ ਮੋਰਚੇ ਦਾ ਐਲਾਨ

ਮੋਹਾਲੀ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ 1 ਸਤੰਬਰ ਨੂੰ ਮੋਹਾਲੀ ਵਿੱਚ ਇੱਕ ਵੱਡਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਕਾਲੀ ਦਲ ਇਸ ਨੀਤੀ ਦਾ ਸਖ਼ਤ ਵਿਰੋਧ ਕਰਦਾ ਹੈ ਅਤੇ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਖੋਹਣ ਨਹੀਂ ਦੇਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਸਕੀਮ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਵੱਲੋਂ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਨੇੜੇ ਇੱਕ ਪੱਕਾ ਮੋਰਚਾ ਲਗਾਇਆ ਜਾਵੇਗਾ ਤਾਂ ਜੋ ਸਰਕਾਰ 'ਤੇ ਇਸ ਨੀਤੀ ਨੂੰ ਬਦਲਣ ਲਈ ਦਬਾਅ ਬਣਾਇਆ ਜਾ ਸਕੇ।

ਸੁਖਬੀਰ ਬਾਦਲ ਨੇ ਮੁੜ ਮੰਗੀ ਮੁਆਫੀ, ਪਾਰਟੀ ਛੱਡਣ ਵਾਲੇ ਆਗੂਆਂ ਨੂੰ ਵਾਪਸੀ ਦੀ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫਿਰ ਤੋਂ ਪਾਰਟੀ ਵੱਲੋਂ ਹੋਈਆਂ 'ਗਲਤੀਆਂ' ਦੀ ਮੁਆਫੀ ਮੰਗਦਿਆਂ, ਪਾਰਟੀ ਛੱਡ ਕੇ ਗਏ ਸੀਨੀਅਰ ਆਗੂਆਂ ਨੂੰ ਮੁੜ ਵਾਪਸ ਆਉਣ ਦੀ ਅਪੀਲ ਕੀਤੀ ਹੈ। ਉਹ ਚੰਡੀਗੜ੍ਹ ਵਿੱਚ ਪਾਰਟੀ ਮੀਟਿੰਗਾਂ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਬਿਆਨ ਦੇ ਰਹੇ ਸਨ। ਉਨ੍ਹਾਂ ਨੇ ਪਾਰਟੀ ਦੇ ਭਵਿੱਖ ਲਈ ਸਾਰੇ ਆਗੂਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।

Next Story
ਤਾਜ਼ਾ ਖਬਰਾਂ
Share it