Begin typing your search above and press return to search.

ਅੰਮ੍ਰਿਤਸਰ ਦੇ ਥਾਣੇ 'ਚ ਫਿਰ ਹੋਇਆ ਧਮਾਕਾ

ਹਾਲ ਹੀ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਸੀ। ਜਿਸ 'ਚ NIA ਨੇ ਕਿਹਾ ਸੀ ਕਿ ਪੰਜਾਬ 'ਚ ਥਾਣਿਆਂ 'ਤੇ ਅੱਤਵਾਦੀ ਹਮਲੇ ਕਰਨ ਦੀ

ਅੰਮ੍ਰਿਤਸਰ ਦੇ ਥਾਣੇ ਚ ਫਿਰ ਹੋਇਆ ਧਮਾਕਾ
X

BikramjeetSingh GillBy : BikramjeetSingh Gill

  |  17 Dec 2024 9:47 AM IST

  • whatsapp
  • Telegram

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਮੰਗਲਵਾਰ ਨੂੰ ਸਵੇਰੇ 3.15 ਵਜੇ ਇਸਲਾਮਾਬਾਦ ਥਾਣੇ 'ਚ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਥਾਣਿਆਂ 'ਚ ਧਮਾਕੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ, ਇਸ ਤੋਂ ਪਹਿਲਾਂ ਵੀ ਧਮਾਕੇ ਹੋ ਚੁੱਕੇ ਹਨ। ਏਸੀਪੀ ਜਸਪਾਲ ਸਿੰਘ ਨੇ ਕਿਹਾ ਕਿ ਕੋਈ ਧਮਾਕਾ ਨਹੀਂ ਹੋਇਆ ਹੈ। ਇੱਕ ਆਵਾਜ਼ ਆਈ ਹੈ, ਇਸਦੀ ਜਾਂਚ ਚੱਲ ਰਹੀ ਹੈ। ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਹਾਲ ਹੀ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਸੀ। ਜਿਸ 'ਚ NIA ਨੇ ਕਿਹਾ ਸੀ ਕਿ ਪੰਜਾਬ 'ਚ ਥਾਣਿਆਂ 'ਤੇ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। NIA ਨੇ ਆਪਣੀ ਰਿਪੋਰਟ 'ਚ ਕਿਹਾ ਸੀ ਕਿ ਖਾਲਿਸਤਾਨੀ ਅੱਤਵਾਦੀ 1984 'ਚ ਵਰਤੇ ਗਏ ਡੈੱਡ ਡ੍ਰੌਪ ਮਾਡਲ ਦੀ ਤਰਜ਼ 'ਤੇ ਹਮਲੇ ਕਰ ਰਹੇ ਹਨ। ਇਸ ਸਬੰਧੀ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹਨ। ਪੰਜਾਬ ਪੁਲਿਸ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ।

4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਫਿਰ ਥਾਣੇ 'ਚ ਹੈਂਡ ਗ੍ਰੇਨੇਡ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਇਸ ’ਤੇ ਮਜੀਠਾ ਦੇ ਡੀਐਸਪੀ ਨੇ ਕਿਹਾ ਸੀ ਕਿ ਪੁਲੀਸ ਮੁਲਾਜ਼ਮ ਦੀ ਸਾਈਕਲ ਦਾ ਟਾਇਰ ਫਟ ਗਿਆ ਸੀ। ਫਿਰ ਇੱਕ ਵੱਡਾ ਧਮਾਕਾ ਹੋਇਆ। ਇਸ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਹੈਪੀ ਪਾਸੀਆਂ ਨੇ ਲਈ ਸੀ। ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਅਜਿਹੀ ਕਾਰਵਾਈ ਜਾਰੀ ਰਹੇਗੀ।

28 ਨਵੰਬਰ ਨੂੰ ਅੰਮ੍ਰਿਤਸਰ ਪੁਲੀਸ ਦੀ ਪੁਰਾਣੀ ਚੌਕੀ ਗੁਰਬਖਸ਼ ਨਗਰ ਵਿੱਚ ਧਮਾਕਾ ਹੋਇਆ ਸੀ। ਇੱਥੇ ਵੀ ਹੈਂਡ ਗ੍ਰੇਨੇਡ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਇਸ ਦੀ ਜ਼ਿੰਮੇਵਾਰੀ ਵੀ ਫੇਸਬੁੱਕ ਪੋਸਟ ਰਾਹੀਂ ਲਈ ਗਈ ਸੀ। ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਉਕਤ ਸਥਾਨ 'ਤੇ ਕਈ ਸ਼ੱਕੀ ਵਸਤੂਆਂ ਮਿਲੀਆਂ ਹਨ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

Next Story
ਤਾਜ਼ਾ ਖਬਰਾਂ
Share it