ਪੰਜਾਬ 'ਚ ਅਰਸ਼ ਡੱਲਾ ਦੇ 4 ਗੁਰਗੇ ਕਾਬੂ
ਡੀਜੀਪੀ ਗੌਰਵ ਯਾਦਵ ਨੇ ਕਿਹਾ- ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ
By : BikramjeetSingh Gill
16 ਜਿੰਦਾ ਕਾਰਤੂਸ, 3 ਨਾਜਾਇਜ਼ ਹਥਿਆਰ ਬਰਾਮਦ
ਮੋਹਾਲੀ 'ਚ ਸ਼ੋਅਰੂਮ 'ਤੇ ਚਲਾਈਆਂ ਸੀ ਗੋਲੀਆਂ
ਚੰਡੀਗੜ੍ਹ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸਏਐਸ ਨਗਰ (ਮੁਹਾਲੀ) ਪੁਲਿਸ ਨਾਲ ਮਿਲ ਕੇ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ- ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਮੋਹਾਲੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਸਥਿਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਮੋਹਾਲੀ ਵਿੱਚ ਇੱਕ ਕਾਰ ਐਕਸੈਸਰੀਜ਼ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇਹ ਮਾਡਿਊਲ ਅਰਸ਼ ਡੱਲਾ ਨਾਲ ਜੁੜਿਆ ਹੋਇਆ ਸੀ ਅਤੇ ਪੰਜਾਬ ਵਿੱਚ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਫੜੇ ਗਏ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਇਨ੍ਹਾਂ ਵਿੱਚ 16 ਜਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ। ਮੁਹਾਲੀ ਵਿੱਚ ਸਟੇਟ ਕ੍ਰਾਈਮ ਯੂਨਿਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖਤਮ ਕਰਨ ਲਈ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।