Begin typing your search above and press return to search.

Firing on sarpanch in moga - ਮੋਗਾ ਵਿੱਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਮੁੱਢਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸੀ ਜਾ ਰਹੀ ਹੈ। ਹਮਲਾਵਰ ਇੱਕ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਸਰਪੰਚ

Firing on sarpanch in moga - ਮੋਗਾ ਵਿੱਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ
X

GillBy : Gill

  |  6 March 2026 2:16 PM IST

  • whatsapp
  • Telegram

ਮੋਗਾ: 06 ਮਾਰਚ, 2026

ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਕੁਝ ਅਣਪਛਾਤੇ ਹਮਲਾਵਰਾਂ ਨੇ ਪਿੰਡ ਦੋਹੜ ਦੇ ਮੌਜੂਦਾ ਸਰਪੰਚ ਹੈਪੀ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਸਰਪੰਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਸਰਪੰਚ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਹੈ। ਬਾਅਦ ਵਿਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।

ਮੁੱਢਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਪੁਰਾਣੀ ਰੰਜਿਸ਼ ਦਾ ਨਤੀਜਾ ਦੱਸੀ ਜਾ ਰਹੀ ਹੈ। ਹਮਲਾਵਰ ਇੱਕ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਆਏ ਸਨ ਅਤੇ ਸਰਪੰਚ ਹੈਪੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰਿੰਗ ਕੀਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਦੇ ਐਸ.ਐਸ.ਪੀ. ਸਮੇਤ ਉੱਚ ਪੁਲਿਸ ਅਧਿਕਾਰੀ ਭਾਰੀ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it