Rahul ਬਣ ਕੇ ਦਿੱਤਾ ਧੋਖਾ, ਅਸਲੀਅਤ ਸਾਹਮਣੇ ਆਉਣ 'ਤੇ ਉੱਡੇ ਹੋਸ਼; ਇੱਕ ਸਾਲ ਤੱਕ ਚੱਲਿਆ Blackmailing ਦਾ ਖ਼ੌਫਨਾਕ ਖੇਡ
ਪੁਲਿਸ ਨੇ ਇਸ ਮਾਮਲੇ ਵਿੱਚ ਅਬਦੁਲ ਫਰਾਜ਼ ਖਾਨ ਨਾਮੀ ਮੁਲਜ਼ਮ ਨੂੰ Arrest ਕੀਤਾ ਹੈ, ਜਿਸ ਨੇ ਖੁਦ ਨੂੰ "ਰਾਹੁਲ" ਦੱਸ ਕੇ ਪੀੜਤਾ ਨਾਲ ਦੋਸਤੀ ਕੀਤੀ ਸੀ।

By : Gill
ਜਬਲਪੁਰ, 29 ਮਾਰਚ:
ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਮੁਟਿਆਰ ਨਾਲ ਆਪਣੀ ਪਛਾਣ ਲੁਕਾ ਕੇ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕਰਨ ਦਾ ਇੱਕ ਬੇਹੱਦ Shocking Case ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਬਦੁਲ ਫਰਾਜ਼ ਖਾਨ ਨਾਮੀ ਮੁਲਜ਼ਮ ਨੂੰ Arrest ਕੀਤਾ ਹੈ, ਜਿਸ ਨੇ ਖੁਦ ਨੂੰ "ਰਾਹੁਲ" ਦੱਸ ਕੇ ਪੀੜਤਾ ਨਾਲ ਦੋਸਤੀ ਕੀਤੀ ਸੀ। ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ ਕੇ ਪਿਛਲੇ ਇੱਕ ਸਾਲ ਤੋਂ ਮੁਟਿਆਰ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਅਤੇ ਉਸ ਨਾਲ ਬੇਰਹਿਮੀ ਨਾਲ ਬਦਸਲੂਕੀ ਕੀਤੀ।
ਪੀੜਤਾ ਵੱਲੋਂ ਦਰਜ ਕਰਵਾਈ ਗਈ Complaint ਅਨੁਸਾਰ, ਅਬਦੁਲ ਨੇ ਆਪਣੀ ਅਸਲੀ ਪਛਾਣ ਛੁਪਾ ਕੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਅਤੇ ਉਸ ਨੂੰ ਜਬਲਪੁਰ ਸਮੇਤ ਹੋਰ ਕਈ ਸ਼ਹਿਰਾਂ ਵਿੱਚ ਲੈ ਕੇ ਗਿਆ। ਖੁਲਾਸਾ ਹੋਇਆ ਹੈ ਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ। ਜਦੋਂ ਪੀੜਤਾ ਨੂੰ ਇਸ ਸੱਚਾਈ ਦਾ ਪਤਾ ਲੱਗਾ ਅਤੇ ਉਸ ਨੇ ਦੂਰੀ ਬਣਾਉਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਨੇ ਉਸ ਦੀਆਂ Private Videos ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ Blackmail ਕਰਨਾ ਸ਼ੁਰੂ ਕਰ ਦਿੱਤਾ।
ਪੀੜਤਾ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਉਸ ਨੂੰ ਨਸ਼ੀਲੇ ਪਦਾਰਥ (Drugs) ਪਿਲਾ ਕੇ ਉਸ ਦਾ ਸ਼ੋਸ਼ਣ ਕਰਦਾ ਸੀ ਅਤੇ ਵਿਰੋਧ ਕਰਨ 'ਤੇ ਜਾਨੋਂ ਮਾਰਨ ਦੀਆਂ Threats ਦਿੰਦਾ ਸੀ। ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਪੀੜਤਾ ਇੰਨੀ ਮਾਨਸਿਕ ਪਰੇਸ਼ਾਨੀ ਵਿੱਚ ਸੀ ਕਿ ਉਸ ਨੇ ਖੁਦਕੁਸ਼ੀ ਕਰਨ ਬਾਰੇ ਵੀ ਸੋਚਿਆ, ਪਰ ਕਾਨੂੰਨੀ ਮਾਹਰਾਂ ਦੀ ਸਲਾਹ ਤੋਂ ਬਾਅਦ ਉਸ ਨੇ ਹਿੰਮਤ ਜੁਟਾ ਕੇ ਪੁਲਿਸ ਤੱਕ ਪਹੁੰਚ ਕੀਤੀ।
ਜਬਲਪੁਰ ਦੇ ਓਮਤੀ ਪੁਲਿਸ ਸਟੇਸ਼ਨ ਨੇ ਇਸ ਮਾਮਲੇ ਵਿੱਚ ਤੁਰੰਤ Action ਲੈਂਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਕਈ ਗੰਭੀਰ ਧਾਰਾਵਾਂ ਤਹਿਤ FIR ਦਰਜ ਕਰ ਲਈ ਹੈ। ਵਕੀਲਾਂ ਵੱਲੋਂ ਇਸ ਨੂੰ Love Jihad ਦਾ ਮਾਮਲਾ ਦੱਸਦਿਆਂ ਪ੍ਰਸ਼ਾਸਨ ਤੋਂ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ Investigation ਕਰ ਰਹੀ ਹੈ।


