ਪੰਜਾਬ ਸਰਕਾਰ ਦਾ ਵੱਡਾ ਫੈਸਲਾ: Notification regarding delimitation of wards withdrawn
ਸਰਕਾਰ ਵੱਲੋਂ ਇਹ ਜਾਣਕਾਰੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਗਈ। ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਵਿਕਾਸ ਪੁਰੀ ਦੀ ਬੈਂਚ ਸਾਹਮਣੇ

By : Gill
ਹਾਈ ਕੋਰਟ ਨੂੰ ਦਿੱਤੀ ਜਾਣਕਾਰੀ
ਚੰਡੀਗੜ੍ਹ: 19 ਮਾਰਚ, 2026
ਪੰਜਾਬ ਵਿੱਚ ਨਗਰ ਨਿਗਮ ਅਤੇ ਮਿਊਂਸੀਪਲ ਕਮੇਟੀਆਂ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਲੋਕਾਂ ਅਤੇ ਸਿਆਸੀ ਹਲਕਿਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ 31 ਦਸੰਬਰ, 2025 ਤੋਂ ਬਾਅਦ ਜਾਰੀ ਕੀਤਾ ਗਿਆ ਵਾਰਡਾਂ ਦੀ ਹੱਦਬੰਦੀ (Delimitation) ਦਾ ਨੋਟੀਫਿਕੇਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਸਰਕਾਰ ਵੱਲੋਂ ਇਹ ਜਾਣਕਾਰੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਗਈ। ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਵਿਕਾਸ ਪੁਰੀ ਦੀ ਬੈਂਚ ਸਾਹਮਣੇ ਪੇਸ਼ ਹੁੰਦਿਆਂ ਐਡੀਸ਼ਨਲ ਐਡਵੋਕੇਟ ਜਨਰਲ ਜਸਤੇਜ ਸਿੰਘ ਨੇ ਦੱਸਿਆ ਕਿ ਸਰਕਾਰ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈ ਰਹੀ ਹੈ।
ਜ਼ਿਕਰਯੋਗ ਹੈ ਕਿ ਹੱਦਬੰਦੀ ਦੀ ਇਸ ਪ੍ਰਕਿਰਿਆ ਨੂੰ ਲੈ ਕੇ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਸਰਕਾਰ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਸਰਕਾਰ ਦੇ ਇਸ ਕਦਮ ਤੋਂ ਬਾਅਦ ਹੁਣ ਵਾਰਡਾਂ ਦੀ ਨਵੇਂ ਸਿਰੇ ਤੋਂ ਹੱਦਬੰਦੀ ਜਾਂ ਪੁਰਾਣੀ ਪ੍ਰਕਿਰਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ, ਜਿਸ ਨਾਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਹੋਰ ਦੇਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


