Begin typing your search above and press return to search.

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ

ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ
X

GillBy : Gill

  |  7 Jun 2025 4:39 PM IST

  • whatsapp
  • Telegram

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ

ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।





Next Story
ਤਾਜ਼ਾ ਖਬਰਾਂ
Share it