ਪਾਕਿਸਤਾਨ ਦੀ ਜਾਮੀਆ ਮਸਜਿਦ ਵਿੱਚ ਬੰਬ ਧਮਾਕਾ
ਪੁਲਿਸ ਅਨੁਸਾਰ ਧਮਾਕੇ ਤੋਂ ਬਾਅਦ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹੁਣ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ

ਸ਼ੁੱਕਰਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੀ ਇੱਕ ਮਸਜਿਦ ਵਿੱਚ ਇੱਕ ਸ਼ਕਤੀਸ਼ਾਲੀ ਬੰਬ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ ਪੰਜ ਲੋਕ ਮਾਰੇ ਗਏ ਅਤੇ ਦਰਜਨਾਂ ਜ਼ਖਮੀ ਹੋ ਗਏ। ਇਹ ਘਟਨਾ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਵਾਪਰੀ । ਪੁਲਿਸ ਸੁਪਰਡੈਂਟ ਅਬਦੁਲ ਰਾਸ਼ਿਦ ਨੇ ਦੱਸਿਆ ਕਿ ਇਹ ਧਮਾਕਾ ਖੈਬਰ ਪਖਤੂਨਖਵਾ ਸੂਬੇ ਦੇ ਅਕੋਰਾ ਖਟਖ ਜ਼ਿਲ੍ਹੇ ਵਿੱਚ ਹੋਇਆ। ਇਹ ਮਸਜਿਦ ਤਾਲਿਬਾਨ-ਪੱਖੀ ਮਦਰੱਸੇ, ਜਾਮੀਆ ਹੱਕਾਨੀਆ ਦੇ ਅੰਦਰ ਸਥਿਤ ਸੀ।
ਘਟਨਾ ਦੀ ਜਾਂਚ ਜਾਰੀ ਹੈ।
ਪੁਲਿਸ ਅਨੁਸਾਰ ਧਮਾਕੇ ਤੋਂ ਬਾਅਦ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹੁਣ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀਨਹੀਂ ਲਈ ਹੈ। ਜਿਸ ਮਦਰੱਸੇ ਵਿੱਚ ਧਮਾਕਾ ਹੋਇਆ ਸੀ, ਉਸ ਦਾ ਸਬੰਧ ਅਫਗਾਨ ਤਾਲਿਬਾਨ ਨਾਲ ਮੰਨਿਆ ਜਾ ਰਿਹਾ ਹੈ। ਇਸ ਕਾਰਨ ਇਹ ਖਦਸ਼ਾ ਹੈ ਕਿ ਹਮਲੇ ਪਿੱਛੇ ਅੱਤਵਾਦੀ ਸੰਗਠਨਾਂ ਦੀ ਸਾਜ਼ਿਸ਼ ਹੋ ਸਕਦੀ ਹੈ।
ਇਹ ਬੰਬ ਧਮਾਕਾ ਉਸ ਸਮੇਂ ਹੋਇਆ ਹੈ ਜਦੋਂ ਮੁਸਲਿਮ ਭਾਈਚਾਰਾ ਰਮਜ਼ਾਨ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਸੀ। ਇਸਲਾਮੀ ਕੈਲੰਡਰ ਦੇ ਅਨੁਸਾਰ, ਰਮਜ਼ਾਨ ਦਾ ਮਹੀਨਾ ਸ਼ਨੀਵਾਰ ਜਾਂ ਐਤਵਾਰ ਨੂੰ ਸ਼ੁਰੂ ਹੋ ਸਕਦਾ ਹੈ, ਇਹ ਚੰਦ ਦੇ ਦਰਸ਼ਨ ਦੇ ਆਧਾਰ 'ਤੇ ਹੋਵੇਗਾ।