Boy and girl ਨੇ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਕਰਵਾਇਆ ਆਪਸ ’ਚ ਵਿਆਹ, ਪਿਆ ਖ਼ਿਲਾਰਾ
ਅਜਨਾਲਾ ਦੇ ਪਿੰਡ ਤੇੜੀ ਵਿੱਚ ਲੜਕਾ ਲੜਕੀ ਵੱਲੋਂ ਆਪਸ ਵਿੱਚ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣਾ ਲੜਕੇ ਦੇ ਪਰਿਵਾਰ ਨੂੰ ਮਹਿੰਗਾ ਪੈ ਗਿਆ

By : Gurpiar Thind
ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜੀ ਵਿੱਚ ਲੜਕਾ ਲੜਕੀ ਵੱਲੋਂ ਆਪਸ ਵਿੱਚ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣਾ ਲੜਕੇ ਦੇ ਪਰਿਵਾਰ ਨੂੰ ਮਹਿੰਗਾ ਪੈ ਗਿਆ ਜਦੋਂ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੇ ਘਰ ਵਿੱਚ ਦਾਖਲ ਹੋ ਕੇ ਬੁਰੀ ਤਰ੍ਹਾਂ ਭੰਨ ਤੋੜ ਕਰਕੇ ਗੁੰਡਾਗਰਦੀ ਕਰਨ ਦੇ ਦੋਸ਼ ਲੱਗ ਰਹੇ ਹਨ।
ਇਸ ਮੌਕੇ ਲੜਕੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕਾ ਤੇ ਲੜਕੀ ਨੇ ਆਪਸ ਵਿੱਚ ਵਿਆਹ ਕਰਵਾਇਆ ਹੈ ਜਿਸ ਦੇ ਚਲਦੇ ਗੁੱਸੇ ਵਿੱਚ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਪੂਰੇ ਘਰ ਦੀ ਭੰਨ ਤੋੜ ਕੀਤੀ ਗਈ ਹੈ ਜਿਸ ਦੌਰਾਨ ਘਰ ਦਾਖਲ ਹੋਕੇ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਕੀਤਾ ਗਿਆ ਹੈ ਉਥੇ ਹੀ ਘਰ ਵਿੱਚ ਰੱਖੇ ਕਬੂਤਰਾਂ ਨੂੰ ਵੀ ਮਾਰ ਕੇ ਬੁਰੀ ਤਰ੍ਹਾਂ ਸੁੱਟ ਦਿੱਤਾ ਗਿਆ ਇਸ ਮੌਕੇ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਲੜਕੀ ਦੇ ਪਰਿਵਾਰਕ ਮੈਂਬਰ ਹੀਰਾ ਸਿੰਘ ਨੇ ਦੱਸਿਆ ਕਿ ਸਾਡੀ ਲੜਕੀ ਦੀ ਸ਼ਾਦੀ ਸੀ ਜਿਸ ਨੂੰ ਇਹ ਲੜਕਾ ਭਜਾ ਕੇ ਲੈ ਕੇ ਗਿਆ ਸੀ ਅਤੇ ਅਸੀਂ ਆਪਣੀ ਦੂਸਰੀ ਲੜਕੀ ਦਾ ਵਿਆਹ ਕਰ ਰਹੇ ਸੀ ਅਸੀਂ ਕਿਸੇ ਤਰ੍ਹਾਂ ਦੀ ਕੋਈ ਭੰਨ ਤੋੜ ਨਹੀਂ ਕੀਤੀ ਸਾਡੇ ਉੱਪਰ ਜੋ ਇਲਜਾਮ ਲਗਾਏ ਜਾ ਰਹੇ ਹਨ ਉਹ ਗਲਤ ਹਨ। ਇਸ ਮੌਕੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਮਲਾ ਉਹਨਾਂ ਦੇ ਧਿਆਨ ਵਿੱਚ ਆ ਗਿਆ ਹੈ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਲਦਬਾਜ਼ੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


