Breaking : ਦੋ ਤਖਤਾਂ ਦੇ ਜਥੇਦਾਰ ਤਨਖਾਹੀਆ ਕਰਾਰ ਦਿੱਤੇ

By : Gill
ਸਿੱਖਾਂ ਦੇ ਪੰਜ ਤਖਤਾਂ ਵਿੱਚੋਂ ਅੱਜ ਇੱਕ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਦੋ ਹੋਰ ਤਖਤਾਂ ਦੇ ਜਥੇਦਾਰਾਂ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ।
ਇਸ ਤਰ੍ਹਾਂ ਕਰਕੇ ਇੱਕ ਨਵੀਂ ਤਰਹਾਂ ਦੀ ਬਿਰਤ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੱਜ ਦੇ ਇਸ ਫੈਸਲੇ ਨਾਲ ਇਵੇਂ ਜਾਪ ਰਿਹਾ ਹੈ ਕਿ ਸਿੱਖਾਂ ਨੂੰ ਹੀ ਸਿੱਖਾਂ ਦੇ ਵਿਰੁੱਧ ਕੀਤਾ ਜਾ ਰਿਹਾ ਹੈ ਜੇਕਰ ਕੋਈ ਗੱਲ ਹੈ ਵੀ ਹੈ ਤਾਂ ਆਪਸ ਵਿੱਚ ਮਿਲ ਬੈਠ ਕੇ ਨਿਪਟਾਰਾ ਕਰ ਲੈਣਾ ਚਾਹੀਦਾ ਸੀ ਪਰ ਇਸ ਤਰਾਂ ਨਾ ਕਰਕੇ ਇੱਕ ਨਵਾਂ ਹੀ ਖਿਲਾਰਾ ਪਾਉਣ ਦੀ ਵਿਉਂਤ ਬਣਦੀ ਨਜ਼ਰ ਆ ਰਹੀ ਹੈ।
ਦਰਅਸਲ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਧਨੌਲਾ ਨੂੰ ਤਖ਼ਤ ਪਟਨਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।
ਦੋਹਾਂ ਨੂੰ ਇਹ ਸਜ਼ਾ ਤਖ਼ਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਖ਼ਤ ਸਾਹਿਬ ਵਲੋਂ ਤਲਬ ਕੀਤਾ ਗਿਆ ਹੈ।
ਇਹ ਫੈਸਲਾ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਲਿਆ ਗਿਆ ਹੈ, ਜਿਸ ਨਾਲ ਸਿੱਖ ਪੰਥ 'ਚ ਚਰਚਾ ਛਿੜ ਗਈ ਹੈ।


