Breaking: ਮਜੀਠੀਆ ਦੇ ਘਰ 'ਤੇ ਮੁੜ ਵਿਜੀਲੈਂਸ ਦੀ ਰੇਡ

By : Gill
ਬ੍ਰੈਕਿੰਗ :ਮਜੀਠੀਆ ਦੇ ਘਰ 'ਤੇ ਮੁੜ ਵਿਜੀਲੈਂਸ ਦੀ ਰੇਡ, ਅੰਮ੍ਰਿਤਸਰ ਰਿਹਾਇਸ਼ ਦੇ ਨੇੜਲੇ ਇਲਾਕੇ 'ਚ ਭਾਰੀ ਪੁਲਿਸ ਤਾਇਨਾਤੀ
ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ:
ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਅੱਜ ਫਿਰ ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਨ੍ਹਾਂ ਦੌਰਾਨ ਘਰ ਅਤੇ ਨੇੜਲੇ ਇਲਾਕਿਆਂ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਵੱਲੋਂ ਘਰ ਦੇ ਆਸ-ਪਾਸ ਵਾਲੀਆਂ ਸੜਕਾਂ ਤੇ ਰਸਤੇ ਬੈਰੀਗੇਡ ਲਾ ਕੇ ਬੰਦ ਕਰ ਦਿੱਤੇ ਗਏ।
ਸੂਤਰ ਦੱਸਦੇ ਹਨ ਕਿ ਵਿਜੀਲੈਂਸ ਟੀਮ ਨੇ ਮਜੀਠੀਆ ਦੀ ਰਿਹਾਇਸ਼ 'ਤੇ ਪਹੁੰਚ ਕੇ ਘਰ ਦੀ ਹਰ ਚੀਜ਼ ਦੀ ਬਾਰੀਕੀ ਨਾਲ ਜਾਂਚ ਕੀਤੀ। ਰੇਡ ਦੇ ਦੌਰਾਨ ਵੱਡੇ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਰਹੇ। ਹੁਣ ਤੱਕ ਵਿਜੀਲੈਂਸ ਵੱਲੋਂ ਅਧਿਕਾਰਕ ਤੌਰ 'ਤੇ ਕਾਰਵਾਈ ਦੀ ਵਜ੍ਹਾ ਬਾਰੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ।
ਇਸ ਛਾਪੇਮਾਰੀ ਕਰਕੇ ਇਲਾਕੇ 'ਚ ਹਲਚਲ ਵਧ ਗਈ ਹੈ ਅਤੇ ਇਸ ਨੂੰ ਲੈ ਕੇ ਸਿਆਸੀ ਚਰਚਾ ਵੀ ਤੇਜ਼ ਹੋ ਗਈ ਹੈ।
ਬਿਕਰਮ ਸਿੰਘ ਮਜੀਠੀਆ ਨੇ ਇਹ ਕਾਰਵਾਈ ਸਿਆਸੀ ਬਦਲੇਬਾਜ਼ੀ ਦਸਦਿਆਂ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ।


