Breaking : ਪੰਜਾਬ ਦੀਆਂ ਲੋਕਲ ਬਾਡੀਜ਼ ਚੋਣਾਂ 21 ਦਸੰਬਰ ਨੂੰ ਹੋਣਗੀਆਂ
ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਦੱਸਿਆ ਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ ਦਸੰਬਰ ਨੂੰ ਐਲਾਨੇ ਜਾਣਗੇ। ਨਾਮਜ਼ਦਗੀ ਭਰਨ ਦਾ ਕੰਮ 9 ਦਸੰਬਰ ਨੂੰ ਸਵੇਰੇ 11
By : BikramjeetSingh Gill
ਨਾਮਜ਼ਦਗੀਆਂ 9 ਤੋਂ 12 ਦਸੰਬਰ ਤੱਕ
13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ
14 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਦਿਨ
ਵੋਟਾਂ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ
ਕੁੱਲ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣਗੇ
ਨਗਰ ਨਿਗਮ ਚੋਣਾਂ ਲਈ ਖਰਚਾ ਹੱਦ 4 ਲੱਖ
ਨਗਰ ਕੌਂਸਲਾਂ ਵਿਚ ਕਲਾਸ 1 ਲਈ 3 ਲੱਖ 60 ਹਜ਼ਾਰ
ਕਲਾਸ 2 ਲਈ 2 ਲੱਖ 30 ਹਜ਼ਾਰ ਤੇ ਕਲਾਸ 3 ਲਈ 2 ਲੱਖ ਅਤੇ ਨਗਰ ਪੰਚਾਇਤ ਲਈ 1 ਲੱਖ 10 ਹਜ਼ਾਰ ਦੀ ਖਰਚਾ ਹੱਦ ਹੋਵੇਗੀ
ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਇਸ ਨੂੰ ਸੰਬੋਧਨ ਕਰ ਰਹੇ ਹਨ।
ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਉਪ ਚੋਣਾਂ ਅਤੇ ਪੰਜ ਨਗਰ ਨਿਗਮਾਂ (ਕੁਲ 381 ਵਾਰਡਾਂ ਵਾਲੇ ਐਮ.ਸੀ.) ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਐਤਵਾਰ ਨੂੰ ਸੂਬੇ ਦੀਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ/ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਕਮਲ ਚੌਧਰੀ ਨੇ ਦੱਸਿਆ ਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ ਦਸੰਬਰ ਨੂੰ ਐਲਾਨੇ ਜਾਣਗੇ। ਨਾਮਜ਼ਦਗੀ ਭਰਨ ਦਾ ਕੰਮ 9 ਦਸੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲੇਗਾ, ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 12 ਦਸੰਬਰ ਦੁਪਹਿਰ 3 ਵਜੇ ਤੱਕ ਹੈ, 13 ਦਸੰਬਰ ਨੂੰ ਪੜਤਾਲ, ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ ਹੈ।
ਉਮੀਦਵਾਰਾਂ ਲਈ ਖਰਚ ਦੀ ਸੀਮਾ ਇਸ ਤਰ੍ਹਾਂ ਨਿਰਧਾਰਤ ਕੀਤੀ ਗਈ ਹੈ :
ਨਗਰ ਨਿਗਮ ਲਈ 4 ਲੱਖ
ਨਗਰ ਕੌਂਸਲਾਂ (ਕਲਾਸ 1) ਲਈ 3.6 ਲੱਖ
ਨਗਰ ਕੌਂਸਲਾਂ (ਕਲਾਸ 2) ਲਈ 2.3 ਲੱਖ
ਨਗਰ ਕੌਂਸਲਾਂ ਲਈ 2 ਲੱਖ (ਕਲਾਸ 3)
ਨਗਰ ਪੰਚਾਇਤਾਂ ਲਈ 1.4 ਲੱਖ
ਇਸ ਐਲਾਨ ਦੇ ਨਾਲ ਹੀ ਪੰਜਾਬ ਦੇ ਸਬੰਧਤ ਸ਼ਹਿਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਵੋਟਾਂ ਪੈਣ ਤੋਂ ਬਾਅਦ ਉਸੇ ਦਿਨ ਹੀ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਦੀਆਂ ਉਪ ਚੋਣਾਂ ਅਤੇ ਪੰਜ ਨਗਰ ਨਿਗਮਾਂ (ਕੁਲ 381 ਵਾਰਡਾਂ ਵਾਲੇ ਐਮ.ਸੀ.) ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸੂਬੇ ਦੇ ਕੁੱਲ 3732000 ਵੋਟਰ ਆਪਣੀ ਵੋਟ ਪਾਉਣਗੇ। ਵੋਟਿੰਗ ਈਵੀਐਮ ਰਾਹੀਂ ਹੋਵੇਗੀ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਸਾਰੇ ਖੇਤਰਾਂ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।