Breaking : ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਵਿੱਚ ਸ਼ਾਮਲ
ਇਸ ਫੈਸਲੇ ਲਈ ਪੰਜਾਬ ਵਿਧਾਨ ਸਭਾ ਵਿੱਚ ਹਾਲ ਹੀ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ। ਪਟਿਆਲਾ ਜ਼ਿਲ੍ਹੇ ਦੇ ਜਿਹੜੇ ਪਿੰਡ ਹੁਣ ਮੋਹਾਲੀ ਵਿੱਚ ਸ਼ਾਮਲ ਹੋਏ ਹਨ, ਉਹ ਹਨ:

By : Gill
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ:
ਪੰਜਾਬ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਜ਼ਿਲ੍ਹੇ ਵਿੱਚ ਸ਼ਾਮਲ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਅਨੁਸਾਰ, ਹੁਣ ਇਹ ਪਿੰਡ ਮੋਹਾਲੀ ਜ਼ਿਲ੍ਹੇ ਦਾ ਹਿੱਸਾ ਹੋਣਗੇ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸਹੂਲਤਾਂ ਮਿਲਣ ਦੀ ਉਮੀਦ ਹੈ ਅਤੇ ਇਨ੍ਹਾਂ ਪਿੰਡਾਂ ਦੀ ਜ਼ਮੀਨ ਦੀ ਕੀਮਤ ਵੀ ਵਧੇਗੀ, ਕਿਉਂਕਿ ਮੋਹਾਲੀ ਵਿੱਚ ਸਰਕਲ ਰੇਟ ਪਟਿਆਲਾ ਨਾਲੋਂ ਕਾਫ਼ੀ ਉੱਚੇ ਹਨ।
ਇਸ ਫੈਸਲੇ ਲਈ ਪੰਜਾਬ ਵਿਧਾਨ ਸਭਾ ਵਿੱਚ ਹਾਲ ਹੀ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ। ਪਟਿਆਲਾ ਜ਼ਿਲ੍ਹੇ ਦੇ ਜਿਹੜੇ ਪਿੰਡ ਹੁਣ ਮੋਹਾਲੀ ਵਿੱਚ ਸ਼ਾਮਲ ਹੋਏ ਹਨ, ਉਹ ਹਨ:
ਮਾਣਕਪੁਰ
ਖੇੜਾ ਗੰਜੂ
ਉਰਨਾ
ਚਾਂਗੇਰਾ
ਉਚਾ ਖੇੜਾ
ਗੁਰਦਿੱਤਪੁਰਾ
ਹਦੀਤਪੁਰਾ
ਲਾਹਲਾ
ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਜਿਵੇਂ ਹੀ ਇਹ ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਆਉਣਗੇ, ਇੱਥੋਂ ਦੇ ਨਿਵਾਸੀਆਂ ਨੂੰ ਨਵੇਂ ਜ਼ਿਲ੍ਹੇ ਦੀਆਂ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਦਾ ਲਾਭ ਮਿਲੇਗਾ। ਇਸ ਨਾਲ ਇਲਾਕੇ ਦੀ ਆਬਾਦੀ ਨੂੰ ਨਵੀਆਂ ਉਮੀਦਾਂ ਜੱਗਣੀਆਂ ਸ਼ੁਰੂ ਹੋ ਗਈਆਂ ਹਨ।


