Begin typing your search above and press return to search.
Breaking : ਸ਼੍ਰੀਨਗਰ ਦੇ ਮੁੱਖ ਬਾਜ਼ਾਰ 'ਚ ਗ੍ਰੇਨੇਡ ਹਮਲਾ

By : Gill
ਸ਼੍ਰੀਨਗਰ : ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਮੁੱਖ ਬਾਜ਼ਾਰ 'ਚ ਸਥਿਤ ਟੀਆਰਸੀ ਨੇੜੇ ਐਤਵਾਰ ਨੂੰ ਗ੍ਰਨੇਡ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ 'ਚ 9 ਨਾਗਰਿਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਦਰਅਸਲ ਜੰਮੂ-ਕਸ਼ਮੀਰ 'ਚ ਐਤਵਾਰ ਨੂੰ ਇਕ ਹੋਰ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਸ਼੍ਰੀਨਗਰ ਦੇ ਸੰਡੇ ਬਾਜ਼ਾਰ 'ਤੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ ਘੱਟੋ-ਘੱਟ 9 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਹਾਰਾਜਾ ਹਰੀ ਸਿੰਘ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਹਮਲੇ ਸਮੇਂ ਐਤਵਾਰ ਬਾਜ਼ਾਰ 'ਚ ਚੰਗੀ ਭੀੜ ਸੀ। ਲੋਕ ਖਰੀਦਦਾਰੀ ਕਰ ਰਹੇ ਸਨ। ਗ੍ਰਨੇਡ ਸੁੱਟੇ ਜਾਣ ਤੋਂ ਤੁਰੰਤ ਬਾਅਦ ਉਥੇ ਮੌਜੂਦ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਇਹ ਹਮਲਾ ਟੂਰਿਸਟ ਰਿਸੈਪਸ਼ਨ ਸੈਂਟਰ ਨੇੜੇ ਐਤਵਾਰ ਬਾਜ਼ਾਰ 'ਚ ਹੋਇਆ।
Next Story


