Breaking : ਸੁਖਬੀਰ ਬਾਦਲ ਫਿਰ ਤੋਂ ਤਨਖਾਹੀਆ ਕਰਾਰ
ਉਨ੍ਹਾਂ ਦੀ ਪੇਸ਼ੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੁਝ ਸਮੇਂ ਦੀ ਮੋਹਲਤ ਮੰਗੀ ਗਈ ਸੀ, ਪਰ ਅੱਜ ਸਵੇਰੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਤਨਖਾਹੀਆ ਘੋਸ਼ਿਤ ਕਰ ਦਿੱਤਾ।

2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਜੋ ਕਿ ਹੁਣ ਅਕਾਲੀ ਦਲ ਦੇ ਪ੍ਰਧਾਨ ਹਨ ਨੂੰ ਧਾਰਮਕ ਸਜ਼ਾ ਲਾਈ ਗਈ ਸੀ। ਇਹ ਸਜਾ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਲੱਗੀ ਸੀ। ਹੁਣ ਸੁਖਬੀਰ ਬਾਦਲ ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਦਰਅਸਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਅੱਜ ਪੰਜ ਪਿਆਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਸੁਖਬੀਰ ਸਿੰਘ ਬਾਦਲ ਪੰਜ ਪਿਆਰਿਆਂ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਪੇਸ਼ੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੁਝ ਸਮੇਂ ਦੀ ਮੋਹਲਤ ਮੰਗੀ ਗਈ ਸੀ, ਪਰ ਅੱਜ ਸਵੇਰੇ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਤਨਖਾਹੀਆ ਘੋਸ਼ਿਤ ਕਰ ਦਿੱਤਾ।
ਇਹ ਮਾਮਲਾ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀ ਬਹਾਲੀ ਸਬੰਧੀ ਅਕਾਲ ਤਖ਼ਤ ਤੋਂ ਜਾਰੀ ਹੁਕਮਾਂ ਨਾਲ ਜੁੜਿਆ ਹੋਇਆ ਹੈ। ਪਟਨਾ ਸਾਹਿਬ, ਜੋ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਅਤੇ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਦੂਜਾ ਤਖ਼ਤ ਹੈ, ਇੱਥੇ ਪੰਥਕ ਮਾਮਲਿਆਂ 'ਤੇ ਅਹਿਮ ਫੈਸਲੇ ਲਏ ਜਾਂਦੇ ਹਨ।
ਸੁਖਬੀਰ ਸਿੰਘ ਬਾਦਲ ਦੀ ਤਨਖਾਹੀਆ ਘੋਸ਼ਣਾ ਪੰਥਕ ਪੱਧਰ 'ਤੇ ਵੱਡਾ ਕਦਮ ਮੰਨਿਆ ਜਾ ਰਿਹਾ ਹੈ।