ਕੇਂਦਰ ਅਤੇ ਪੰਜਾਬ ਸਰਕਾਰ ਦੱਸੇ, ਅੰਮ੍ਰਿਤਪਾਲ ਸਿੰਘ 'ਤੇ ਕਿਉਂ ਲਾਇਆ NSA : HC
By : BikramjeetSingh Gill
ਚੰਡੀਗੜ੍ਹ : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ ’ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ (ਅੱਜ) ਨੂੰ ਅਦਾਲਤ ਵਿੱਚ ਹੋਈ ਹੈ।
ਇਸ ਦੇ ਨਾਲ ਹੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਜਦੋਂ 13 ਮਾਰਚ ਨੂੰ ਡੀਸੀ ਨੇ ਰਿਪੋਰਟ ਦੇ ਦਿੱਤੀ ਸੀ ਤਾਂ 10 ਦਿਨਾਂ ਬਾਅਦ ਅੰਮ੍ਰਿਤਪਾਲ ਸਿੰਘ ਉਤੇ NAA ਐਨ ਐਸ ਏ ਕਿਉਂ ਲਾਇਆ ? ਮਤਲਬ ਕਿ ਇਸ ਵਿਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ।
ਹਾਈ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਸਾਰੇ ਕਾਗ਼ਜ਼ ਲੈ ਕੇ ਆਉਣ ਅਤੇ ਅਦਾਲਤ ਨੂੰ ਜਵਾਬ ਦੇਣ।