Begin typing your search above and press return to search.

Gagandeep Randhawa ਦੇ ਪੋਸਟਮਾਰਟਮ ਦੌਰਾਨ CM Bhagwant Mann ਦਾ ਵੱਡਾ ਬਿਆਨ

ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਡੈਡ ਬਾਡੀ ਦਾ ਪੋਸਟਮਾਰਟਮ ਜਾਰੀ ਹੋਣ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਇਹ ਮਾਮਲਾ ਹੋਰ ਗਰਮਾ ਗਿਆ ਹੈ।

Gagandeep Randhawa ਦੇ ਪੋਸਟਮਾਰਟਮ ਦੌਰਾਨ CM Bhagwant Mann ਦਾ ਵੱਡਾ ਬਿਆਨ
X

Gurpiar ThindBy : Gurpiar Thind

  |  24 March 2026 1:54 PM IST

  • whatsapp
  • Telegram

ਅੰਮ੍ਰਿਤਸਰ : ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਡੈਡ ਬਾਡੀ ਦਾ ਪੋਸਟਮਾਰਟਮ ਜਾਰੀ ਹੋਣ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਇਹ ਮਾਮਲਾ ਹੋਰ ਗਰਮਾ ਗਿਆ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟ ਕੀਤਾ ਹੈ ਕਿ ਇਸ ਕੇਸ ਦੀ ਸੀਬੀਆਈ ਜਾਂਚ ਨਹੀਂ ਕਰਵਾਈ ਜਾਵੇਗੀ, ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ।



ਸੀਐਮ ਮਾਨ ਦੇ ਇਸ ਬਿਆਨ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਗਨਦੀਪ ਸਿੰਘ ਰੰਧਾਵਾ ਦੇ ਭਰਾ ਵਰਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਨੇ ਸੀਬੀਆਈ ਜਾਂਚ ਦੀ ਮੰਗ ਰੱਖੀ ਸੀ, ਪਰ ਜੇਕਰ ਸਰਕਾਰ ਇਸ ਨੂੰ ਨਹੀਂ ਮੰਨਦੀ ਤਾਂ ਉਹ ਆਪਣੀ ਲੜਾਈ ਰੋਕਣ ਵਾਲੇ ਨਹੀਂ। ਉਹਨਾਂ ਕਿਹਾ ਕਿ ਉਹਨਾਂ ਦੀ ਮੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਵੀ ਰੱਖੀ ਗਈ ਹੈ ਅਤੇ ਅੱਗੇ ਵੀ ਉਹ ਇਸ ਮਾਮਲੇ ਵਿੱਚ ਆਪਣੀ ਕੋਸ਼ਿਸ਼ ਜਾਰੀ ਰੱਖਣਗੇ।



ਉਹਨਾਂ ਭਾਵੁਕ ਹੋ ਕੇ ਕਿਹਾ ਕਿ ਪਰਿਵਾਰ ਦਾ ਮੁੱਖ ਮਕਸਦ ਗਗਨਦੀਪ ਸਿੰਘ ਨੂੰ ਇਨਸਾਫ਼ ਦਵਾਉਣਾ ਹੈ। ਇਸ ਲਈ ਉਹ ਹਰ ਸੰਭਵ ਰਸਤਾ ਅਪਣਾਉਣਗੇ ਅਤੇ ਦੋਸ਼ੀਆਂ ਖਿਲਾਫ਼ ਕੜੀ ਕਾਰਵਾਈ ਦੀ ਮੰਗ ਕਰਦੇ ਰਹਿਣਗੇ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕਿਸੇ ਦੀ ਗ੍ਰਿਫਤਾਰੀ ਹੋਈ ਹੈ ਤਾਂ ਉਹ ਇਸ ਲਈ ਮੁੱਖ ਮੰਤਰੀ ਦਾ ਧੰਨਵਾਦ ਨਹੀਂ ਕਰਦੇ, ਸਗੋਂ ਇਹ ਨਿਆਂ ਦੀ ਪ੍ਰਕਿਰਿਆ ਦਾ ਹਿੱਸਾ ਹੈ।


ਵਰਿੰਦਰ ਪਾਲ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿੱਚ ਜਿੰਨੇ ਵੀ ਦੋਸ਼ੀ ਹਨ, ਉਹਨਾਂ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਵੱਲੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਇਹ ਲੜਾਈ ਅੰਤ ਤੱਕ ਲੜੀ ਜਾਵੇਗੀ ਤਾਂ ਜੋ ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਮਿਲ ਸਕੇ। ਫਿਲਹਾਲ ਇਹ ਮਾਮਲਾ ਜਾਂਚ ਹੇਠ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Next Story
ਤਾਜ਼ਾ ਖਬਰਾਂ
Share it