ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਿਹਾ : SC
ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲੱਗੀ ਅਤੇ ਕਿਹਾ ਕਿ ਤੁਹਾਡਾ ਰਵੱਈਆ ਕਿਸਾਨਾਂ ਨਾਲ ਸੁਲ੍ਹਾ ਕਰਨ ਦੀ ਜਗ੍ਹਾ ਉਨ੍ਹਾਂ ਦੇ ਨਾਲ ਟਕਰਾਅ ਪੈਦਾ ਕਰਨ ਵਾਲਾ ਹੈ।
By : BikramjeetSingh Gill
ਕਿਸਾਨ ਅੰਦੋਲਨ - SC ਨੇ ਕਿਹਾ - ਕਮੇਟੀ ਰਾਹੀਂ ਤੁਹਾਡੇ ਨਾਲ ਗੱਲ ਕਰਾਂਗੇ
ਜਾਣਬੁੱਝ ਕੇ ਹਾਲਾਤ ਖਰਾਬ ਕੀਤੇ ਜਾ ਰਹੇ ਹਨ
ਚੰਡੀਗੜ੍ਹ : ਖਨੌਰੀ ਸਰਹੱਦ 'ਤੇ 38 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ। ਇਸ ਦੌਰਾਨ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਅਤੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕੀਤੇ ਜਾ ਰਹੇ ਹਨ। ਅਦਾਲਤ ਨੇ ਕਿਹਾ ਕਿ ਅਸੀਂ ਕਦੇ ਵੀ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਨਹੀਂ ਕਿਹਾ।
ਅਦਾਲਤ ਨੇ ਪੰਜਾਬ ਸਰਕਾਰ ਨੂੰ ਫਟਕਾਰ ਲੱਗੀ ਅਤੇ ਕਿਹਾ ਕਿ ਤੁਹਾਡਾ ਰਵੱਈਆ ਕਿਸਾਨਾਂ ਨਾਲ ਸੁਲ੍ਹਾ ਕਰਨ ਦੀ ਜਗ੍ਹਾ ਉਨ੍ਹਾਂ ਦੇ ਨਾਲ ਟਕਰਾਅ ਪੈਦਾ ਕਰਨ ਵਾਲਾ ਹੈ। ਕੁਝ ਗੈਰ-ਜ਼ਿੰਮੇਵਾਰ ਬਿਆਨ ਦੇ ਰਹੇ ਕਿਸਾਨ ਆਗੂਆਂ ਦੇ ਬਾਰੇ ਵੀ ਅਦਾਲਤ ਨੇ ਗੱਲ ਕੀਤੀ।
ਡੱਲੇਵਾਲ ਨੇ ਵਕੀਲ ਗੁਨਿੰਦਰ ਕੌਰ ਗਿੱਲ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ ਅਤੇ ਅਦਾਲਤ ਨੂੰ ਦੱਸਿਆ ਕਿ ਪਿਛਲੇ ਕਿਸਾਨ ਅੰਦੋਲਨ ਦੇ ਆਖਰੀ ਪ੍ਰਸਤਾਵਾਂ ਵਿੱਚ ਕਈ ਮੰਗਾਂ ਹੱਲ ਕਰਨ ਦੀ ਗਰੰਟੀ ਦਿੱਤੀ ਗਈ ਸੀ, ਜਿਸ ਨਾਲ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਸੀ।
ਅਦਾਲਤ ਨੇ ਕਿਹਾ ਕਿ ਕਮੇਟੀ ਰਾਹੀਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਅਤੇ ਅਸੀਂ ਉਨ੍ਹਾਂ ਨਾਲ ਸਿੱਧੀ ਗੱਲਬਾਤ ਨਹੀਂ ਕਰ ਸਕਦੇ। ਅਦਾਲਤ ਨੇ ਇਹ ਵੀ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਨ ਲਈ ਰਿਪੋਰਟ ਦੀ ਲੋੜ ਹੈ।
ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਸਨ। ਅਦਾਲਤ ਨੇ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਕਿਹਾ ਕਿ 6 ਜਨਵਰੀ ਨੂੰ ਸੁਣਵਾਈ ਹੋਵੇਗੀ, ਜਿਸ ਵਿੱਚ ਡੱਲੇਵਾਲ ਦੇ ਮਾਮਲੇ ਅਤੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਖੋਲ੍ਹਣ ਦੇ ਖਿਲਾਫ਼ ਪਟੀਸ਼ਨ ਦੀ ਸੁਣਵਾਈ ਕੀਤੀ ਜਾਵੇਗੀ।
ਅਦਾਲਤ ਨੂੰ ਦੱਸਿਆ ਗਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਵਕੀਲ ਗੁਨਿੰਦਰ ਕੌਰ ਗਿੱਲ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ ’ਤੇ ਅਦਾਲਤ ਸੁਣਵਾਈ ਕਰ ਰਹੀ ਹੈ। ਇਸ ਵਿੱਚ ਦੋ ਹੋਰ ਪਟੀਸ਼ਨਾਂ ਆਈਆਂ ਹਨ। ਇਕ ਡੱਲੇਵਾਲ ਨੂੰ ਹਸਪਤਾਲ 'ਚ ਦਾਖਲ ਨਾ ਕਰਨ 'ਤੇ ਮਾਣਹਾਨੀ ਦੀ ਪਟੀਸ਼ਨ ਹੈ ਅਤੇ ਦੂਸਰੀ ਡੱਲੇਵਾਲ ਦੀ।