Begin typing your search above and press return to search.

Dr. Randhawa ਪਰਿਵਾਰ ਨੇ Punjab government 'ਤੇ ਲਾਏ ਗੰਭੀਰ ਇਲਜ਼ਾਮ

ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ...

Dr. Randhawa ਪਰਿਵਾਰ ਨੇ Punjab government ਤੇ ਲਾਏ ਗੰਭੀਰ ਇਲਜ਼ਾਮ
X

Kavya SharmaBy : Kavya Sharma

  |  9 April 2026 8:28 PM IST

  • whatsapp
  • Telegram

ਅੰਮ੍ਰਿਤਸਰ, 9 ਅਪ੍ਰੈਲ : ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਸਮੇਤ ਪੰਜਾਬ ਸਰਕਾਰ 'ਤੇ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਕਿਹਾ ਕਿ ਉਹਨਾਂ ਦੀ ਆਵਾਜ਼ ਲੋਕਾਂ ਤਕ ਪਹੁੰਚਾਉਣ ਲਈ ਮੀਡੀਆ ਦਾ ਯੋਗਦਾਨ ਮਹੱਤਵਪੂਰਨ ਹੈ। ਪਰਿਵਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੇ ਦਿਨ ਹੀ ਸੈਕਟਰੀ ਪੱਧਰ ਦੀ ਇਨਕੁਆਇਰੀ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਉਸਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ।

ਭ੍ਰਿਸ਼ਟਾਚਾਰ ਅਤੇ ਵਿੱਤੀ ਗੜਬੜ ਦੇ ਦੋਸ਼

ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਸਰਕਾਰ ਵੱਲੋਂ ਕਿਸੇ ਨੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਨਾ ਹੀ ਉਹਨਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ। ਪਰਿਵਾਰ ਨੇ ਇਹ ਵੀ ਕਿਹਾ ਕਿ ਮਾਮਲਾ ਵਿੱਤੀ ਗੜਬੜ ਅਤੇ ਭ੍ਰਿਸ਼ਟਾਚਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅਨੁਸਾਰ ਕੁਝ ਵਿਅਕਤੀਆਂ ਨੇ ਮਿਲ ਕੇ ਗਗਨਦੀਪ ਸਿੰਘ ਰੰਧਾਵਾ ਨੂੰ ਟੈਂਡਰ ਦੇ ਮਾਮਲੇ ਵਿੱਚ ਤੰਗ ਕੀਤਾ ਅਤੇ ਆਖ਼ਿਰਕਾਰ ਉਨ੍ਹਾਂ ਨੂੰ ਐਸੇ ਹਾਲਾਤਾਂ ਵਿੱਚ ਧੱਕਿਆ ਗਿਆ। ਇਸ ਮਾਮਲੇ ਵਿੱਚ ਈਡੀ ਜਾਂਚ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਪੈਸੇ ਦੀ ਆਵਾਜਾਈ ਅਤੇ ਜਾਇਦਾਦ ਦੀ ਜਾਂਚ ਹੋ ਸਕੇ। ਪਰਿਵਾਰ ਨੇ ਦੱਸਿਆ ਕਿ ਹਾਲੇ ਤੱਕ ਸਿਰਫ ਇੱਕ ਹੀ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ, ਜਦਕਿ ਬਾਕੀ ਦੋਸ਼ੀ ਅਜੇ ਵੀ ਖੁੱਲ੍ਹੇ ਘੁੰਮ ਰਹੇ ਹਨ।

ਪੁਲਿਸ ਕਾਰਵਾਈ ‘ਤੇ ਵੀ ਸਵਾਲ

ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀਆਂ ਦੇ ਪਰਿਵਾਰ ਵੱਲੋਂ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੁਝ ਕਾਰਵਾਈ ਕੀਤੀ ਗਈ ਹੈ, ਜਿਸ ਵਿੱਚ ਕੁਝ ਨਵੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ, ਪਰ ਇਹ ਕਾਫ਼ੀ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇ ਮੁੱਖ ਮੰਤਰੀ ਨੂੰ ਆਪਣੇ ਮੰਤਰੀ ਦੀ ਬੇਗੁਨਾਹੀ 'ਤੇ ਯਕੀਨ ਸੀ ਤਾਂ ਉਹਨਾਂ ਨੂੰ ਤੁਰੰਤ ਸੀਬੀਆਈ ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਸੀ।

ਪਰਿਵਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸੜਕਾਂ ‘ਤੇ ਉਤਰ ਕੇ ਧਰਨਾ ਦੇਣਗੇ ਅਤੇ ਜਨਤਾ ਤੋਂ ਵੀ ਸਾਥ ਦੀ ਅਪੀਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਜੇ ਸਖ਼ਤ ਕਾਰਵਾਈ ਨਾ ਹੋਈ ਤਾਂ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਇਨਸਾਫ ਮਿਲਣਾ ਮੁਸ਼ਕਿਲ ਹੋ ਜਾਵੇਗਾ।

Next Story
ਤਾਜ਼ਾ ਖਬਰਾਂ
Share it