Begin typing your search above and press return to search.
ਦਿੱਲੀ-NCR 'ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 5.8 ਸੀ
By : BikramjeetSingh Gill
ਨਵੀਂ ਦਿੱਲੀ : ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਪਾਕਿਸਤਾਨ ਸੀ। ਪਾਕਿਸਤਾਨ ਦੇ ਇਸਲਾਮਾਬਾਦ ਅਤੇ ਲਾਹੌਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਕਾਫ਼ੀ ਹਲਕੇ ਸਨ ਇਸ ਲਈ ਨੁਕਸਾਨ ਦੀ ਸੰਭਾਵਨਾ ਘੱਟ ਹੈ।
Next Story