Begin typing your search above and press return to search.

ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਚੋਣਾਂ ਦਾ ਐਲਾਨ, 4 ਅਕਤੂਬਰ ਨੂੰ ਇੱਕੋ ਸਮੇਂ ਆਉਣਗੇ ਨਤੀਜੇ

4 ਅਕਤੂਬਰ ਨੂੰ ਇੱਕੋ ਸਮੇਂ ਆਉਣਗੇ ਨਤੀਜੇ

ਹਰਿਆਣਾ ਅਤੇ ਜੰਮੂ-ਕਸ਼ਮੀਰ ਚ ਚੋਣਾਂ ਦਾ ਐਲਾਨ, 4 ਅਕਤੂਬਰ ਨੂੰ ਇੱਕੋ ਸਮੇਂ ਆਉਣਗੇ ਨਤੀਜੇ
X

Jasman GillBy : Jasman Gill

  |  16 Aug 2024 10:17 AM GMT

  • whatsapp
  • Telegram

ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਚੋਣਾਂ ਦਾ ਐਲਾਨ, 4 ਅਕਤੂਬਰ ਨੂੰ ਇੱਕੋ ਸਮੇਂ ਆਉਣਗੇ ਨਤੀਜੇ

ਨਵੀਂ ਦਿੱਲੀ : ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। ਜੰਮੂ-ਕਸ਼ਮੀਰ 'ਚ ਤਿੰਨ ਗੇੜਾਂ 'ਚ ਵੋਟਿੰਗ ਹੋਵੇਗੀ, ਜਦਕਿ ਹਰਿਆਣਾ 'ਚ ਇਕ ਹੀ ਗੇੜ 'ਚ ਵੋਟਿੰਗ ਹੋਵੇਗੀ। ਦੋਵਾਂ ਦੇ ਚੋਣ ਨਤੀਜੇ 4 ਅਕਤੂਬਰ ਨੂੰ ਨਾਲੋ-ਨਾਲ ਐਲਾਨੇ ਜਾਣਗੇ। ਪਹਿਲੇ ਗੇੜ ਲਈ ਨੋਟੀਫਿਕੇਸ਼ਨ 20 ਨੂੰ ਹੋਵੇਗਾ ਅਤੇ ਵੋਟਿੰਗ 18 ਸਤੰਬਰ ਨੂੰ ਹੋਵੇਗੀ। ਦੂਜੇ ਗੇੜ ਦੀ ਵੋਟਿੰਗ 25 ਸਤੰਬਰ ਨੂੰ ਅਤੇ ਤੀਜੇ ਗੇੜ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ।

ਹਰਿਆਣਾ ਦੀ ਗੱਲ ਕਰੀਏ ਤਾਂ 1 ਅਕਤੂਬਰ ਨੂੰ ਇੱਕ ਹੀ ਗੇੜ ਵਿੱਚ ਵੋਟਿੰਗ ਹੋਵੇਗੀ ਅਤੇ ਜੰਮੂ-ਕਸ਼ਮੀਰ ਦੇ ਨਾਲ-ਨਾਲ 4 ਤਰੀਕ ਨੂੰ ਹੀ ਨਤੀਜੇ ਐਲਾਨ ਦਿੱਤੇ ਜਾਣਗੇ। ਹਰਿਆਣਾ ਦੇ ਵੋਟਰਾਂ ਦੀ ਅੰਤਿਮ ਸੂਚੀ 27 ਅਗਸਤ ਨੂੰ ਜਾਰੀ ਕੀਤੀ ਜਾਵੇਗੀ। ਸੂਬੇ ਵਿੱਚ 2.1 ਕਰੋੜ ਵੋਟਰ ਆਪਣੀ ਵੋਟ ਪਾਉਣਗੇ।

ਸੂਬੇ ਵਿੱਚ ਕੁੱਲ 20 ਹਜ਼ਾਰ 629 ਪੋਲਿੰਗ ਬੂਥ ਹੋਣਗੇ। ਸੀਈਸੀ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਵਾਰ ਬਹੁਮੰਜ਼ਿਲਾ ਇਮਾਰਤਾਂ ਵਿੱਚ ਵੀ ਪੋਲਿੰਗ ਬੂਥ ਬਣਾਵਾਂਗੇ। ਇਸ ਤੋਂ ਇਲਾਵਾ ਸਲੱਮ ਏਰੀਏ ਵਿੱਚ ਵੀ ਅਜਿਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਵਿੱਚ ਅਜਿਹਾ ਕਰਨ ਦੀ ਲੋੜ ਸੀ, ਜਿਸ ਦਾ ਧਿਆਨ ਰੱਖਿਆ ਗਿਆ ਹੈ। ਸਾਰੇ ਬੂਥਾਂ ਵਿੱਚ ਪਾਣੀ, ਪਖਾਨੇ, ਰੈਂਪ, ਵ੍ਹੀਲਚੇਅਰ ਵਰਗੀਆਂ ਚੀਜ਼ਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਕਸ਼ਮੀਰ ਦੇ ਨੌਜਵਾਨਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਅਸੀਂ 20 ਅਗਸਤ ਨੂੰ ਜੰਮੂ-ਕਸ਼ਮੀਰ ਵਿੱਚ ਵੋਟਰ ਸੂਚੀ ਜਾਰੀ ਕਰਾਂਗੇ। ਉਥੋਂ ਦੇ ਲੋਕ ਤਸਵੀਰ ਬਦਲਦੇ ਦੇਖਣਾ ਚਾਹੁੰਦੇ ਹਨ। ਜੰਮੂ-ਕਸ਼ਮੀਰ ਵਿੱਚ 11,838 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਅਸੀਂ ਮੌਸਮ ਦੇ ਕੁਝ ਸੁਧਰਨ ਦਾ ਇੰਤਜ਼ਾਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ 20 ਲੱਖ ਨੌਜਵਾਨ ਵੋਟ ਪਾਉਣ ਲਈ ਤਿਆਰ ਹਨ। ਅਸੀਂ 2024 ਦੀਆਂ ਆਮ ਚੋਣਾਂ ਵਿੱਚ ਕਸ਼ਮੀਰ ਵਿੱਚ ਚੋਣਤਮਕ ਲੋਕਤੰਤਰ ਦੀ ਨੀਂਹ ਰੱਖੀ ਸੀ। ਹੁਣ ਇਸ 'ਤੇ ਇਮਾਰਤ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਨੂੰ ਬਰਾਬਰ ਸੁਰੱਖਿਆ ਦਿੱਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it